Hukumnama - Ang 886

Thaagaa Kar Kai Laaee Thhigalee in Raag Raamkali

In Gurmukhi

ਰਾਮਕਲੀ ਮਹਲਾ ੫ ॥
ਤਾਗਾ ਕਰਿ ਕੈ ਲਾਈ ਥਿਗਲੀ ॥
ਲਉ ਨਾੜੀ ਸੂਆ ਹੈ ਅਸਤੀ ॥
ਅੰਭੈ ਕਾ ਕਰਿ ਡੰਡਾ ਧਰਿਆ ॥
ਕਿਆ ਤੂ ਜੋਗੀ ਗਰਬਹਿ ਪਰਿਆ ॥੧॥
ਜਪਿ ਨਾਥੁ ਦਿਨੁ ਰੈਨਾਈ ॥
ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥
ਗਹਰੀ ਬਿਭੂਤ ਲਾਇ ਬੈਠਾ ਤਾੜੀ ॥
ਮੇਰੀ ਤੇਰੀ ਮੁੰਦ੍ਰਾ ਧਾਰੀ ॥
ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥
ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥੨॥
ਚਲ ਚਿਤ ਜੋਗੀ ਆਸਣੁ ਤੇਰਾ ॥
ਸਿੰਙੀ ਵਾਜੈ ਨਿਤ ਉਦਾਸੇਰਾ ॥
ਗੁਰ ਗੋਰਖ ਕੀ ਤੈ ਬੂਝ ਨ ਪਾਈ ॥
ਫਿਰਿ ਫਿਰਿ ਜੋਗੀ ਆਵੈ ਜਾਈ ॥੩॥
ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥
ਰਹਰਾਸਿ ਹਮਾਰੀ ਗੁਰ ਗੋਪਾਲਾ ॥
ਨਾਮੈ ਖਿੰਥਾ ਨਾਮੈ ਬਸਤਰੁ ॥
ਜਨ ਨਾਨਕ ਜੋਗੀ ਹੋਆ ਅਸਥਿਰੁ ॥੪॥
ਇਉ ਜਪਿਆ ਨਾਥੁ ਦਿਨੁ ਰੈਨਾਈ ॥
ਹੁਣਿ ਪਾਇਆ ਗੁਰੁ ਗੋਸਾਈ ॥੧॥ ਰਹਾਉ ਦੂਜਾ ॥੨॥੧੩॥

Phonetic English

Raamakalee Mehalaa 5 ||
Thaagaa Kar Kai Laaee Thhigalee ||
Lo Naarree Sooaa Hai Asathee ||
Anbhai Kaa Kar Ddanddaa Dhhariaa ||
Kiaa Thoo Jogee Garabehi Pariaa ||1||
Jap Naathh Dhin Rainaaee ||
Thaeree Khinthhaa Dho Dhihaaee ||1|| Rehaao ||
Geharee Bibhooth Laae Baithaa Thaarree ||
Maeree Thaeree Mundhraa Dhhaaree ||
Maagehi Ttookaa Thripath N Paavai ||
Naathh Shhodd Jaachehi Laaj N Aavai ||2||
Chal Chith Jogee Aasan Thaeraa ||
Sinn(g)ee Vaajai Nith Oudhaasaeraa ||
Gur Gorakh Kee Thai Boojh N Paaee ||
Fir Fir Jogee Aavai Jaaee ||3||
Jis No Hoaa Naathh Kirapaalaa ||
Reharaas Hamaaree Gur Gopaalaa ||
Naamai Khinthhaa Naamai Basathar ||
Jan Naanak Jogee Hoaa Asathhir ||4||
Eio Japiaa Naathh Dhin Rainaaee ||
Hun Paaeiaa Gur Gosaaee ||1|| Rehaao Dhoojaa ||2||13||

English Translation

Raamkalee, Fifth Mehl:
The body is a patch-work of threads.
The muscles are stitched together with the needles of the bones.
The Lord has erected a pillar of water.
O Yogi, why are you so proud? ||1||
Meditate on your Lord Master, day and night.
The patched coat of the body shall last for only a few days. ||1||Pause||
Smearing ashes on your body, you sit in a deep meditative trance.
You wear the ear-rings of 'mine and yours'.
You beg for bread, but you are not satisfied.
Abandoning your Lord Master, you beg from others; you should feel ashamed. ||2||
Your consciousness is restless, Yogi, as you sit in your Yogic postures.
You blow your horn, but still feel sad.
You do not understand Gorakh, your guru.
Again and again, Yogi, you come and go. ||3||
He, unto whom the Master shows Mercy
Unto Him, the Guru, the Lord of the World, I offer my prayer.
One who has the Name as his patched coat, and the Name as his robe,
O servant Nanak, such a Yogi is steady and stable. ||4||
One who meditates on the Master in this way, night and day,
Finds the Guru, the Lord of the World, in this life. ||1||Second Pause||2||13||

Punjabi Viakhya

nullnullnullnull(ਹੇ ਜੋਗੀ! ਉਸ ਜਗਤ-ਨਾਥ ਨੇ ਨਾੜੀਆਂ ਨੂੰ) ਧਾਗਾ ਬਣਾ ਕੇ (ਸਾਰੇ ਸਰੀਰਕ ਅੰਗਾਂ ਦੀਆਂ) ਟਾਕੀਆਂ ਜੋੜ ਦਿੱਤੀਆਂ ਹਨ। (ਇਸ ਸਰੀਰ-ਗੋਦੜੀ ਦੀਆਂ) ਨਾੜੀਆਂ ਤਰੋਪਿਆਂ ਦਾ ਕੰਮ ਕਰ ਰਹੀਆਂ ਹਨ, (ਅਤੇ ਸਰੀਰ ਦੀ ਹਰੇਕ) ਹੱਡੀ ਸੂਈ ਦਾ ਕੰਮ ਕਰਦੀ ਹੈ। (ਉਸ ਨਾਥ ਨੇ ਮਾਤਾ ਪਿਤਾ ਦੀ) ਰਕਤ-ਬੂੰਦ ਨਾਲ (ਸਰੀਰ-) ਡੰਡਾ ਖੜਾ ਕਰ ਦਿੱਤਾ ਹੈ। ਹੇ ਜੋਗੀ! ਤੂੰ (ਆਪਣੀ ਗੋਦੜੀ ਦਾ) ਕੀਹ ਪਿਆ ਮਾਣ ਕਰਦਾ ਹੈਂ? ॥੧॥nullਹੇ ਜੋਗੀ! ਤੇਰਾ ਇਹ ਸਰੀਰ ਦੋ ਦਿਨਾਂ ਦਾ ਹੀ ਪਰਾਹੁਣਾ ਹੈ। ਦਿਨ ਰਾਤ (ਜਗਤ ਦੇ) ਨਾਥ-ਪ੍ਰਭੂ ਦਾ ਨਾਮ ਜਪਿਆ ਕਰ ॥੧॥ ਰਹਾਉ ॥nullnullnull(ਹੇ ਜੋਗੀ! ਆਪਣੇ ਸਰੀਰ ਉੱਤੇ) ਸੰਘਣੀ ਸੁਆਹ ਮਲ ਕੇ ਤੂੰ ਸਮਾਧੀ ਲਾ ਕੇ ਬੈਠਾ ਹੋਇਆ ਹੈਂ, ਤੂੰ (ਕੰਨਾਂ ਵਿਚ) ਮੁੰਦ੍ਰਾਂ (ਭੀ) ਪਾਈਆਂ ਹੋਈਆਂ ਹਨ (ਪਰ ਤੇਰੇ ਅੰਦਰ) ਮੇਰ-ਤੇਰ ਵੱਸ ਰਹੀ ਹੈ। ਹੇ ਜੋਗੀ! ਘਰ ਘਰ ਤੋਂ ਤੂੰ ਟੁੱਕਰ ਮੰਗਦਾ ਫਿਰਦਾ ਹੈਂ, ਤੇਰੇ ਅੰਦਰ ਸ਼ਾਂਤੀ ਨਹੀਂ ਹੈ। (ਸਾਰੇ ਜਗਤ ਦੇ) ਨਾਥ ਨੂੰ ਛੱਡ ਕੇ ਤੂੰ (ਲੋਕਾਂ ਦੇ ਦਰ ਤੋਂ) ਮੰਗਦਾ ਹੈਂ। ਹੇ ਜੋਗੀ! ਤੈਨੂੰ (ਇਸ ਦੀ) ਸ਼ਰਮ ਨਹੀਂ ਆ ਰਹੀ ॥੨॥nullnullnullਹੇ ਡੋਲਦੇ ਮਨ ਵਾਲੇ ਜੋਗੀ! ਤੇਰਾ ਆਸਣ (ਜਮਾਣਾ ਕਿਸੇ ਅਰਥ ਨਹੀਂ)। (ਲੋਕਾਂ ਨੂੰ ਵਿਖਾਣ ਲਈ ਤੇਰੀ) ਸਿੰਙੀ ਵੱਜ ਰਹੀ ਹੈ, ਪਰ ਤੇਰਾ ਮਨ ਸਦਾ ਭਟਕਦਾ ਫਿਰਦਾ ਹੈ (ਇਹ ਸਿੰਙੀ ਤਾਂ ਇਕਾਗ੍ਰਤਾ ਦੀ ਖ਼ਾਤਰ ਸੀ)। ਹੇ ਜੋਗੀ! (ਇਸ ਤਰ੍ਹਾਂ) ਉਸ ਸਭ ਤੋਂ ਵੱਡੇ ਗੋਰਖ (ਜਗਤ-ਰੱਖਿਅਕ ਪ੍ਰਭੂ) ਦੀ ਤੈਨੂੰ ਸੋਝੀ ਨਹੀਂ ਪਈ। (ਇਹੋ ਜਿਹਾ) ਜੋਗੀ ਤਾਂ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੩॥nullnullnullਹੇ ਜੋਗੀ! ਜਿਸ ਮਨੁੱਖ ਉੱਤੇ (ਸਾਰੇ ਜਗਤ ਦਾ) ਨਾਥ ਦਇਆਵਾਨ ਹੁੰਦਾ ਹੈ (ਉਹ ਮਨੁੱਖ ਪਰਮਾਤਮਾ ਅੱਗੇ ਹੀ ਬੇਨਤੀ ਕਰਦਾ ਹੈ, ਤੇ ਆਖਦਾ ਹੈ-) ਹੇ ਗੁਰ ਗੋਪਾਲ! ਸਾਡੀ ਅਰਜ਼ੋਈ ਤੇਰੇ ਦਰ ਤੇ ਹੀ ਹੈ। ਤੇਰਾ ਨਾਮ ਹੀ ਮੇਰੀ ਗੋਦੜੀ ਹੈ, ਤੇਰਾ ਨਾਮ ਹੀ ਮੇਰਾ (ਭਗਵਾ) ਕੱਪੜਾ ਹੈ। ਹੇ ਦਾਸ ਨਾਨਕ! (ਇਹੋ ਜਿਹਾ ਮਨੁੱਖ ਅਸਲ) ਜੋਗੀ ਹੈ, ਅਤੇ ਉਹ ਕਦੇ ਡੋਲਦਾ ਨਹੀਂ ਹੈ ॥੪॥nullਹੇ ਜੋਗੀ! ਜਿਸ ਮਨੁੱਖ ਨੇ ਦਿਨ ਰਾਤ ਇਸ ਤਰ੍ਹਾਂ (ਜਗਤ ਦੇ) ਨਾਥ ਨੂੰ ਸਿਮਰਿਆ ਹੈ, ਉਸ ਨੇ ਇਸੇ ਜਨਮ ਵਿਚ ਉਸ ਸਭ ਤੋਂ ਵੱਡੇ ਜਗਤ-ਨਾਥ ਦਾ ਮਿਲਾਪ ਹਾਸਲ ਕਰ ਲਿਆ ਹੈ ॥੧॥ਰਹਾਉ ਦੂਜਾ॥੨॥੧੩॥