Savaiye M:4

ਸਵਈਏ ਮਹਲੇ ਚਉਥੇ ਕੇ ੪


ੴ ਸਤਿਗੁਰ ਪ੍ਰਸਾਦਿ ॥


ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥


ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥


ਗੁਨ ਗਾਵਤ ਮਨਿ ਹੋਇ ਬਿਗਾਸਾ ॥


ਸਤਿਗੁਰ ਪੂਰਿ ਜਨਹ ਕੀ ਆਸਾ ॥


ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥


ਅਬਿਨਾਸੀ ਅਬਿਗਤੁ ਧਿਆਯਉ ॥


ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥


ਕਲ੍ਯ੍ਯ ਸਹਾਰੁ ਤਾਸੁ ਗੁਣ ਜੰਪੈ ॥


ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥


ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥


ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥


ਕਵਿ ਕਲ੍ਯ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥


ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥


ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥


ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥


ਕਵਿ ਕਲ੍ਯ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥


ਸਤਗੁਰ ਮਤਿ ਗੂੜ੍ਹ੍ਹ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥


ਜਾਗ੍ਯ੍ਯਾ ਮਨੁ ਕਵਲੁ ਸਹਜਿ ਪਰਕਾਸ੍ਯ੍ਯਾ ਅਭੈ ਨਿਰੰਜਨੁ ਘਰਹਿ ਲਹਾ ॥


ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜ੍ਹ੍ਹਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥


ਕਵਿ ਕਲ੍ਯ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥


ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥


ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥


ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥