Hukumnama - Ang 349

Thaal Madheerae Ghatt Kae Ghaatt || in Raag Asa

In Gurmukhi

ਆਸਾ ਮਹਲਾ ੧ ॥
ਤਾਲ ਮਦੀਰੇ ਘਟ ਕੇ ਘਾਟ ॥
ਦੋਲਕ ਦੁਨੀਆ ਵਾਜਹਿ ਵਾਜ ॥
ਨਾਰਦੁ ਨਾਚੈ ਕਲਿ ਕਾ ਭਾਉ ॥
ਜਤੀ ਸਤੀ ਕਹ ਰਾਖਹਿ ਪਾਉ ॥੧॥
ਨਾਨਕ ਨਾਮ ਵਿਟਹੁ ਕੁਰਬਾਣੁ ॥
ਅੰਧੀ ਦੁਨੀਆ ਸਾਹਿਬੁ ਜਾਣੁ ॥੧॥ ਰਹਾਉ ॥
ਗੁਰੂ ਪਾਸਹੁ ਫਿਰਿ ਚੇਲਾ ਖਾਇ ॥
ਤਾਮਿ ਪਰੀਤਿ ਵਸੈ ਘਰਿ ਆਇ ॥
ਜੇ ਸਉ ਵਰ੍ਹਿਆ ਜੀਵਣ ਖਾਣੁ ॥
ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥
ਦਰਸਨਿ ਦੇਖਿਐ ਦਇਆ ਨ ਹੋਇ ॥
ਲਏ ਦਿਤੇ ਵਿਣੁ ਰਹੈ ਨ ਕੋਇ ॥
ਰਾਜਾ ਨਿਆਉ ਕਰੇ ਹਥਿ ਹੋਇ ॥
ਕਹੈ ਖੁਦਾਇ ਨ ਮਾਨੈ ਕੋਇ ॥੩॥
ਮਾਣਸ ਮੂਰਤਿ ਨਾਨਕੁ ਨਾਮੁ ॥
ਕਰਣੀ ਕੁਤਾ ਦਰਿ ਫੁਰਮਾਨੁ ॥
ਗੁਰ ਪਰਸਾਦਿ ਜਾਣੈ ਮਿਹਮਾਨੁ ॥
ਤਾ ਕਿਛੁ ਦਰਗਹ ਪਾਵੈ ਮਾਨੁ ॥੪॥੪॥

Phonetic English

Aasaa Mehalaa 1 ||
Thaal Madheerae Ghatt Kae Ghaatt ||
Dholak Dhuneeaa Vaajehi Vaaj ||
Naaradh Naachai Kal Kaa Bhaao ||
Jathee Sathee Keh Raakhehi Paao ||1||
Naanak Naam Vittahu Kurabaan ||
Andhhee Dhuneeaa Saahib Jaan ||1|| Rehaao ||
Guroo Paasahu Fir Chaelaa Khaae ||
Thaam Pareeth Vasai Ghar Aae ||
Jae So Varihaaa Jeevan Khaan ||
Khasam Pashhaanai So Dhin Paravaan ||2||
Dharasan Dhaekhiai Dhaeiaa N Hoe ||
Leae Dhithae Vin Rehai N Koe ||
Raajaa Niaao Karae Hathh Hoe ||
Kehai Khudhaae N Maanai Koe ||3||
Maanas Moorath Naanak Naam ||
Karanee Kuthaa Dhar Furamaan ||
Gur Parasaadh Jaanai Mihamaan ||
Thaa Kishh Dharageh Paavai Maan ||4||4||

English Translation

Aasaa, First Mehl:
The urges of the heart are like cymbals and ankle-bells;
The drum of the world resounds with the beat.
Naarad dances to the tune of the Dark Age of Kali Yuga;
Where can the celibates and the men of truth place their feet? ||1||
Nanak is a sacrifice to the Naam, the Name of the Lord.
The world is blind; our Lord and Master is All-seeing. ||1||Pause||
The disciple feeds on the Guru;
Out of love for bread, he comes to dwell in his home.
If one were to live and eat for hundreds of years,
That day alone would be auspicious, when he recognizes his Lord and Master. ||2||
Beholding the sight of the petitioner, compassion is not aroused.
No one lives without give and take.
The king administers justice only if his palm is greased.
No one is moved by the Name of God. ||3||
O Nanak, they are human beings in form and name only;
By their deeds they are dogs - this is the Command of the Lord's Court.
By Guru's Grace, if one sees himself as a guest in this world,
Then he gains honor in the Court of the Lord. ||4||4||

Punjabi Viakhya

nullnullnullnull(ਮਨੁੱਖ ਦੇ) ਮਨ ਦੇ ਸੰਕਲਪ ਵਿਕਲਪ (ਮਾਨੋ) ਛੈਣੇ ਤੇ ਪੈਰਾਂ ਦੇ ਘੁੰਘਰੂ ਹਨ, ਦੁਨੀਆ ਦਾ ਮੋਹ ਢੋਲਕੀ ਹੈ-ਇਹ ਵਾਜੇ ਵੱਜ ਰਹੇ ਹਨ, ਤੇ (ਪ੍ਰਭੂ ਦੇ ਨਾਮ ਤੋਂ ਸੁੰਞਾ) ਮਨ (ਮਾਇਆ ਦੇ ਹੱਥਾਂ ਤੇ) ਨੱਚ ਰਿਹਾ ਹੈ। (ਇਸ ਨੂੰ ਕਹੀਦਾ ਹੈ) ਕਲਿਜੁਗ ਦਾ ਪ੍ਰਭਾਵ। ਜਤ ਸਤ ਨੂੰ ਸੰਸਾਰ ਵਿਚ ਕਿਤੇ ਥਾਂ ਨਹੀਂ ਰਿਹਾ ॥੧॥nullਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਸਦਕੇ ਹੋ। (ਨਾਮ ਤੋਂ ਬਿਨਾ) ਦੁਨੀਆ (ਮਾਇਆ ਵਿਚ) ਅੰਨ੍ਹੀ ਹੋ ਰਹੀ ਹੈ, ਇਕ ਮਾਲਕ ਪ੍ਰਭੂ ਆਪ ਹੀ ਸੁਜਾਖਾ ਹੈ (ਉਸ ਦੀ ਸਰਨ ਪਿਆਂ ਹੀ ਜ਼ਿੰਦਗੀ ਦਾ ਸਹੀ ਰਸਤਾ ਦਿੱਸ ਸਕਦਾ ਹੈ) ॥੧॥ ਰਹਾਉ ॥nullnullnull(ਚੇਲੇ ਨੇ ਗੁਰੂ ਦੀ ਸੇਵਾ ਕਰਨੀ ਹੁੰਦੀ ਹੈ, ਹੁਣ) ਸਗੋਂ ਚੇਲਾ ਹੀ ਗੁਰੂ ਤੋਂ ਉਦਰ-ਪੂਰਨਾ ਕਰਦਾ ਹੈ, ਰੋਟੀ ਦੀ ਖ਼ਾਤਰ ਹੀ ਚੇਲਾ ਆ ਬਣਦਾ ਹੈ। (ਇਸ ਹਾਲਤ ਵਿਚ) ਜੇ ਸੌ ਸਾਲ ਮਨੁੱਖ ਜੀਊ ਲਏ, ਤੇ ਸੌਖਾ ਖਾਣ-ਪੀਣ ਬਣਿਆ ਰਹੇ (ਤਾਂ ਭੀ ਇਹ ਉਮਰ ਵਿਅਰਥ ਹੀ ਸਮਝੋ)। (ਜ਼ਿੰਦਗੀ ਦਾ ਸਿਰਫ਼) ਉਹੀ ਦਿਨ ਭਾਗਾਂ ਵਾਲਾ ਹੈ ਜਦੋਂ ਮਨੁੱਖ ਆਪਣੇ ਮਾਲਕ-ਪ੍ਰਭੂ ਨਾਲ ਸਾਂਝ ਪਾਂਦਾ ਹੈ ॥੨॥nullnullnullਮਨੁੱਖ ਇਕ ਦੂਜੇ ਨੂੰ ਵੇਖ ਕੇ (ਆਪਣਾ ਭਰਾ ਜਾਣ ਕੇ ਆਪੋ ਵਿਚ) ਪਿਆਰ ਦਾ ਜਜ਼ਬਾ ਨਹੀਂ ਵਰਤ ਰਹੇ (ਕਿਉਂਕਿ ਸੰਬੰਧ ਹੀ ਮਾਇਆ ਦਾ ਬਣ ਰਿਹਾ ਹੈ), ਰਿਸ਼ਵਤ ਲੈਣ ਦੇਣ ਤੋਂ ਬਿਨਾ ਨਹੀਂ ਰਹਿੰਦਾ। (ਇਥੋਂ ਤਕ ਕਿ) ਰਾਜਾ ਭੀ (ਹਾਕਮ ਭੀ) ਤਦੋਂ ਹੀ ਇਨਸਾਫ਼ ਕਰਦਾ ਹੈ ਜੇ ਉਸ ਨੂੰ ਦੇਣ ਲਈ (ਸਵਾਲੀ ਦੇ) ਹੱਥ ਪੱਲੇ ਮਾਇਆ ਹੋਵੇ। ਜੇ ਕੋਈ ਨਿਰਾ ਰੱਬ ਦਾ ਵਾਸਤਾ ਪਾਏ ਤਾਂ ਉਸ ਦੀ ਪੁਕਾਰ ਕੋਈ ਨਹੀਂ ਸੁਣਦਾ ॥੩॥nullnullnullਨਾਨਕ (ਆਖਦਾ ਹੈ-ਵੇਖਣ ਨੂੰ ਹੀ) ਮਨੁੱਖ ਦੀ ਸ਼ਕਲ ਹੈ, ਨਾਮ-ਮਾਤ੍ਰ ਹੀ ਮਨੁੱਖ ਹੈ, ਪਰ ਆਚਰਨ ਵਿਚ ਮਨੁੱਖ (ਉਹ) ਕੁੱਤਾ ਹੈ ਜੋ (ਮਾਲਕ ਦੇ) ਦਰ ਤੇ (ਰੋਟੀ ਦੀ ਖ਼ਾਤਰ) ਹੁਕਮ (ਮੰਨ ਰਿਹਾ ਹੈ)। ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਤਦੋਂ ਹੀ ਕੁਝ ਇੱਜ਼ਤ-ਮਾਣ ਲੈ ਸਕਦਾ ਹੈ ਜੇ ਗੁਰੂ ਦੀ ਮਿਹਰ ਨਾਲ (ਸੰਸਾਰ ਵਿਚ ਆਪਣੇ ਆਪ ਨੂੰ) ਪਰਾਹੁਣਾ ਸਮਝੇ (ਤੇ ਮਾਇਆ ਨਾਲ ਇਤਨੀ ਪਕੜ ਨਾਹ ਰੱਖੇ ॥੪॥੪॥