Hukumnama - Ang 350
Jaethaa Sabadh Surath Dhhun Thaethee Jaethaa Roop Kaaeiaa Thaeree || in Raag Asa
In Gurmukhi
ਆਸਾ ਮਹਲਾ ੧ ॥
ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥
ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥੧॥
ਸਾਹਿਬੁ ਮੇਰਾ ਏਕੋ ਹੈ ॥
ਏਕੋ ਹੈ ਭਾਈ ਏਕੋ ਹੈ ॥੧॥ ਰਹਾਉ ॥
ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥
ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥
ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥
ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥
ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥
ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥੪॥੫॥
Phonetic English
Aasaa Mehalaa 1 ||
Jaethaa Sabadh Surath Dhhun Thaethee Jaethaa Roop Kaaeiaa Thaeree ||
Thoon Aapae Rasanaa Aapae Basanaa Avar N Dhoojaa Keho Maaee ||1||
Saahib Maeraa Eaeko Hai ||
Eaeko Hai Bhaaee Eaeko Hai ||1|| Rehaao ||
Aapae Maarae Aapae Shhoddai Aapae Laevai Dhaee ||
Aapae Vaekhai Aapae Vigasai Aapae Nadhar Karaee ||2||
Jo Kishh Karanaa So Kar Rehiaa Avar N Karanaa Jaaee ||
Jaisaa Varathai Thaiso Keheeai Sabh Thaeree Vaddiaaee ||3||
Kal Kalavaalee Maaeiaa Madh Meethaa Man Mathavaalaa Peevath Rehai ||
Aapae Roop Karae Bahu Bhaantheen Naanak Bapurraa Eaev Kehai ||4||5||
English Translation
Aasaa, First Mehl:
As much as the Shabad is in the mind, so much is Your melody; as much as the form of the universe is, so much is Your body, Lord.
You Yourself are the tongue, and You Yourself are the nose. Do not speak of any other, O my mother. ||1||
My Lord and Master is One;
He is the One and Only; O Siblings of Destiny, He is the One alone. ||1||Pause||
He Himself kills, and He Himself emancipates; He Himself gives and takes.
He Himself beholds, and He Himself rejoices; He Himself bestows His Glance of Grace. ||2||
Whatever He is to do, that is what He is doing. No one else can do anything.
As He projects Himself, so do we describe Him; this is all Your Glorious Greatness, Lord. ||3||
The Dark Age of Kali Yuga is the bottle of wine; Maya is the sweet wine, and the intoxicated mind continues to drink it in.
He Himself assumes all sorts of forms; thus poor Nanak speaks. ||4||5||
Punjabi Viakhya
nullnull(ਹੇ ਪ੍ਰਭੂ!) (ਜਗਤ ਵਿਚ) ਇਹ ਜਿਤਨਾ ਬੋਲਣਾ ਤੇ ਸੁਣਨਾ ਹੈ (ਜਿਤਨੀ ਇਹ ਬੋਲਣ ਤੇ ਸੁਣਨ ਦੀ ਕ੍ਰਿਆ ਹੈ), ਇਹ ਸਾਰੀ ਤੇਰੀ ਹੀ ਜੀਵਨ-ਰੌ (ਦਾ ਸਦਕਾ) ਹੈ, ਇਹ ਜਿਤਨਾ ਦਿੱਸਦਾ ਆਕਾਰ ਹੈ, ਇਹ ਸਾਰਾ ਤੇਰਾ ਹੀ ਸਰੀਰ ਹੈ (ਤੇਰੇ ਆਪੇ ਦਾ ਵਿਸਥਾਰ ਹੈ)। (ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਤੂੰ ਆਪ ਹੀ ਰਸ ਲੈਣ ਵਾਲਾ ਹੈਂ, ਤੂੰ ਆਪ ਹੀ (ਜੀਵਾਂ ਦੀ) ਜ਼ਿੰਦਗੀ ਹੈਂ। ਹੇ ਮਾਂ! ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜੀ ਹਸਤੀ ਨਹੀਂ ਹੈ ਜਿਸ ਦੀ ਬਾਬਤ ਮੈਂ ਆਖ ਸਕਾਂ (ਕਿ ਇਹ ਹਸਤੀ ਪਰਮਾਤਮਾ ਦੇ ਬਰਾਬਰ ਦੀ ਹੈ) ॥੧॥nullਹੇ ਭਾਈ! ਪਰਮਾਤਮਾ ਹੀ ਸਾਡਾ ਇਕੋ ਇਕ ਖਸਮ-ਮਾਲਕ ਹੈ, ਬੱਸ! ਉਹ ਹੀ ਇਕੋ ਮਾਲਕ ਹੈ, ਉਸ ਵਰਗਾ, ਹੋਰ ਕੋਈ ਨਹੀਂ ਹੈ ॥੧॥ ਰਹਾਉ ॥nullਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਮਾਰਦਾ ਹੈ ਆਪ ਹੀ ਰੱਖਦਾ ਹੈ ਆਪ ਹੀ (ਜਿੰਦ) ਲੈ ਲੈਂਦਾ ਹੈ ਆਪ ਹੀ (ਜਿੰਦ) ਦੇਂਦਾ ਹੈ। ਪ੍ਰਭੂ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਆਪ ਹੀ (ਸੰਭਾਲ ਕਰ ਕੇ) ਖ਼ੁਸ਼ ਹੁੰਦਾ ਹੈ, ਆਪ ਹੀ (ਸਭ ਉਤੇ) ਮਿਹਰ ਦੀ ਨਜ਼ਰ ਕਰਦਾ ਹੈ ॥੨॥null(ਜਗਤ ਵਿਚ) ਜੋ ਕੁਝ ਵਰਤ ਰਿਹਾ ਹੈ ਪ੍ਰਭੂ ਆਪ ਹੀ ਕਰ ਰਿਹਾ ਹੈ (ਪ੍ਰਭੂ ਤੋਂ ਆਕੀ ਹੋ ਕੇ ਕਿਸੇ ਹੋਰ ਜੀਵ ਪਾਸੋਂ) ਕੁਝ ਕੀਤਾ ਨਹੀਂ ਜਾ ਸਕਦਾ। ਜਿਹੋ ਜਿਹੀ ਕਾਰ ਪ੍ਰਭੂ ਕਰਦਾ ਹੈ, ਉਹੋ ਜਿਹਾ ਉਸ ਦਾ ਨਾਮ ਪੈ ਜਾਂਦਾ ਹੈ। (ਹੇ ਪ੍ਰਭੂ!) ਇਹ ਜੋ ਕੁਝ ਦਿੱਸ ਰਿਹਾ ਹੈ ਤੇਰੀ ਹੀ ਬਜ਼ੁਰਗੀ (ਦਾ ਪ੍ਰਕਾਸ਼) ਹੈ ॥੩॥nullਜਿਵੇਂ ਇਕ ਸ਼ਰਾਬ ਵੇਚਣ ਵਾਲੀ ਹੈ ਉਸ ਦੇ ਪਾਸ ਸ਼ਰਾਬ ਹੈ; ਸ਼ਰਾਬੀ ਆ ਕੇ ਨਿੱਤ ਪੀਂਦਾ ਰਹਿੰਦਾ ਹੈ ਤਿਵੇਂ ਜਗਤ ਵਿਚ ਕਲਿਜੁਗੀ ਸੁਭਾਉ ਹੈ (ਉਸ ਦੇ ਅਸਰ ਹੇਠ) ਮਾਇਆ ਮਿੱਠੀ ਲੱਗ ਰਹੀ ਹੈ, ਤੇ ਜੀਵਾਂ ਦਾ ਮਨ (ਮਾਇਆ ਵਿਚ) ਮਸਤ ਹੋ ਰਿਹਾ ਹੈ-ਇਹ ਭਾਂਤ ਭਾਂਤ ਦੇ ਰੂਪ ਭੀ ਪ੍ਰਭੂ ਆਪ ਹੀ ਬਣਾ ਰਿਹਾ ਹੈ (ਭਾਵੇਂ ਇਹ ਗੱਲ ਅਲੌਕਿਕ ਹੀ ਜਾਪਦੀ ਹੈ; ਪਰ ਉਸ ਪ੍ਰਭੂ ਨੂੰ ਹਰ ਚੰਗੇ ਮੰਦੇ ਵਿਚ ਵਿਆਪਕ ਵੇਖ ਕੇ) ਵਿਚਾਰਾ ਨਾਨਕ ਇਹੀ ਆਖ ਸਕਦਾ ਹੈ ॥੪॥੫॥