Hukumnama - Ang 350.1

Vaajaa Math Pakhaavaj Bhaao || in Raag Asa

In Gurmukhi

ਆਸਾ ਮਹਲਾ ੧ ॥
ਵਾਜਾ ਮਤਿ ਪਖਾਵਜੁ ਭਾਉ ॥
ਹੋਇ ਅਨੰਦੁ ਸਦਾ ਮਨਿ ਚਾਉ ॥
ਏਹਾ ਭਗਤਿ ਏਹੋ ਤਪ ਤਾਉ ॥
ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥
ਪੂਰੇ ਤਾਲ ਜਾਣੈ ਸਾਲਾਹ ॥
ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥
ਸਤੁ ਸੰਤੋਖੁ ਵਜਹਿ ਦੁਇ ਤਾਲ ॥
ਪੈਰੀ ਵਾਜਾ ਸਦਾ ਨਿਹਾਲ ॥
ਰਾਗੁ ਨਾਦੁ ਨਹੀ ਦੂਜਾ ਭਾਉ ॥
ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥
ਭਉ ਫੇਰੀ ਹੋਵੈ ਮਨ ਚੀਤਿ ॥
ਬਹਦਿਆ ਉਠਦਿਆ ਨੀਤਾ ਨੀਤਿ ॥
ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥
ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥
ਸਿਖ ਸਭਾ ਦੀਖਿਆ ਕਾ ਭਾਉ ॥
ਗੁਰਮੁਖਿ ਸੁਣਣਾ ਸਾਚਾ ਨਾਉ ॥
ਨਾਨਕ ਆਖਣੁ ਵੇਰਾ ਵੇਰ ॥
ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥

Phonetic English

Aasaa Mehalaa 1 ||
Vaajaa Math Pakhaavaj Bhaao ||
Hoe Anandh Sadhaa Man Chaao ||
Eaehaa Bhagath Eaeho Thap Thaao ||
Eith Rang Naachahu Rakh Rakh Paao ||1||
Poorae Thaal Jaanai Saalaah ||
Hor Nachanaa Khuseeaa Man Maah ||1|| Rehaao ||
Sath Santhokh Vajehi Dhue Thaal ||
Pairee Vaajaa Sadhaa Nihaal ||
Raag Naadh Nehee Dhoojaa Bhaao ||
Eith Rang Naachahu Rakh Rakh Paao ||2||
Bho Faeree Hovai Man Cheeth ||
Behadhiaa Outhadhiaa Neethaa Neeth ||
Laettan Laett Jaanai Than Suaahu ||
Eith Rang Naachahu Rakh Rakh Paao ||3||
Sikh Sabhaa Dheekhiaa Kaa Bhaao ||
Guramukh Sunanaa Saachaa Naao ||
Naanak Aakhan Vaeraa Vaer ||
Eith Rang Naachahu Rakh Rakh Pair ||4||6||

English Translation

Aasaa, First Mehl:
Make your intellect your instrument, and love your tambourine;
Thus bliss and lasting pleasure shall be produced in your mind.
This is devotional worship, and this is the practice of penance.
So dance in this love, and keep the beat with your feet. ||1||
Know that the perfect beat is the Praise of the Lord;
Other dances produce only temporary pleasure in the mind. ||1||Pause||
Play the two cymbals of truth and contentment.
Let your ankle bells be the lasting Vision of the Lord.
Let your harmony and music be the elimination of duality.
So dance in this love, and keep the beat with your feet. ||2||
Let the fear of God within your heart and mind be your spinning dance,
And keep up, whether sitting or standing.
To roll around in the dust is to know that the body is only ashes.
So dance in this love, and keep the beat with your feet. ||3||
Keep the company of the disciples, the students who love the teachings.
As Gurmukh, listen to the True Name.
O Nanak, chant it, over and over again.
So dance in this love, and keep the beat with your feet. ||4||6||

Punjabi Viakhya

nullnullnullnullਜਿਸ ਮਨੁੱਖ ਨੇ ਸ੍ਰੇਸ਼ਟ ਬੁੱਧਿ ਨੂੰ ਵਾਜਾ ਬਣਾਇਆ ਹੈ, ਪ੍ਰਭੂ-ਪਿਆਰ ਨੂੰ ਜੋੜੀ ਬਣਾਇਆ ਹੈ (ਇਹਨਾਂ ਸਾਜਾਂ ਦੇ ਵੱਜਣ ਨਾਲ, ਸ੍ਰੇਸ਼ਟ ਬੁੱਧਿ ਤੇ ਪ੍ਰਭੂ-ਪਿਆਰ ਦੀ ਬਰਕਤਿ ਨਾਲ) ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਮਨ ਵਿਚ ਉਤਸ਼ਾਹ ਰਹਿੰਦਾ ਹੈ। ਅਸਲ ਭਗਤੀ ਇਹੀ ਹੈ, ਤੇ ਇਹੀ ਹੈ ਮਹਾਨ ਤਪ। ਇਸ ਆਤਮਕ ਆਨੰਦ ਵਿਚ ਟਿਕੇ ਰਹਿ ਕੇ ਸਦਾ ਜੀਵਨ-ਰਸਤੇ ਉਤੇ ਤੁਰੋ। ਬੱਸ! ਇਹ ਨਾਚ ਨੱਚੋ (ਰਾਸਾਂ ਵਿਚ ਨਾਚ ਨੱਚ ਕੇ ਉਸ ਨੂੰ ਕ੍ਰਿਸ਼ਨ-ਭਗਤੀ ਸਮਝਣਾ ਭੁਲੇਖਾ ਹੈ) ॥੧॥nullਜੋ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਜਾਣਦਾ ਹੈ ਉਹ (ਜੀਵਨ-ਨਾਚ ਵਿਚ) ਤਾਲ-ਸਿਰ ਨੱਚਦਾ ਹੈ (ਜੀਵਨ ਦੀਆਂ ਸਹੀ ਲੀਹਾਂ ਤੇ ਤੁਰਦਾ ਹੈ)। (ਰਾਸ ਆਦਿਕਾਂ ਵਿਚ ਕ੍ਰਿਸ਼ਨ-ਮੂਰਤੀ ਅੱਗੇ ਇਹ) ਹੋਰ ਹੋਰ ਨਾਚ ਇਹ ਨਿਰੀਆਂ ਮਨ ਦੀਆਂ ਖ਼ੁਸ਼ੀਆਂ ਹਨ, ਮਨ ਦੇ ਚਾਉ ਹਨ (ਇਹ ਭਗਤੀ ਨਹੀਂ, ਇਹ ਤਾਂ ਮਨ ਦੇ ਨਚਾਏ ਨੱਚਣਾ ਹੈ) ॥੧॥ ਰਹਾਉ ॥nullnullnull(ਖ਼ਲਕਤ ਦੀ) ਸੇਵਾ, ਸੰਤੋਖ (ਵਾਲਾ ਜੀਵਨ)-ਇਹ ਦੋਵੇਂ ਛੈਣੇ ਵੱਜਣ, ਸਦਾ ਖਿੜੇ-ਮਿੱਥੇ ਰਹਿਣਾ-ਇਹ ਪੈਰੀਂ ਘੁੰਘਰੂ (ਵੱਜਣ); (ਪ੍ਰਭੂ-ਪਿਆਰ ਤੋਂ ਬਿਨਾ) ਕੋਈ ਹੋਰ ਲਗਨ ਨ ਹੋਵੇ-ਇਹ (ਹਰ ਵੇਲੇ ਅੰਦਰ) ਰਾਗ ਤੇ ਅਲਾਪ (ਹੁੰਦਾ ਰਹੇ)। (ਹੇ ਭਾਈ!) ਇਸ ਆਤਮਕ ਆਨੰਦ ਵਿਚ ਟਿਕੋ, ਇਸ ਜੀਵਨ-ਰਸਤੇ ਤੁਰੋ। ਬੱਸ! ਇਹ ਨਾਚ ਨੱਚੋ (ਭਾਵ, ਇਸ ਤਰ੍ਹਾਂ ਦੇ ਜੀਵਨ ਦਾ ਆਤਮਕ ਹੁਲਾਰਾ ਮਾਣੋ) ॥੨॥nullnullnullਉਠਦਿਆਂ ਬੈਠਦਿਆਂ ਸਦਾ ਹਰ ਵੇਲੇ ਪ੍ਰਭੂ ਦਾ ਡਰ ਅਦਬ ਮਨ-ਚਿਤ ਵਿਚ ਟਿਕਿਆ ਰਹੇ-ਨਾਚ ਦੀ ਇਹ ਭੁਆਟਣੀ ਹੋਵੇ; ਆਪਣੇ ਸਰੀਰ ਨੂੰ ਮਨੁਖ ਨਾਸਵੰਤ ਸਮਝੇ-ਇਹ ਲੇਟ ਕੇ ਨਿਰਤਕਾਰੀ ਹੋਵੇ। (ਹੇ ਭਾਈ!) ਇਸ ਆਨੰਦ ਵਿਚ ਟਿਕੇ ਰਹੋ; ਇਹ ਜੀਵਨ ਜੀਵੋ। ਬੱਸ! ਇਹ ਨਾਚ ਨੱਚੋ (ਇਹ ਆਤਮਕ ਹੁਲਾਰਾ ਮਾਣੋ) ॥੩॥nullnullnullਸਤਸੰਗ ਵਿਚ ਰਹਿ ਕੇ ਗੁਰੂ ਦੇ ਉਪਦੇਸ਼ ਦਾ ਪਿਆਰ (ਆਪਣੇ ਅੰਦਰ ਪੈਦਾ ਕਰਨਾ); ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦਾ ਅਟੱਲ ਨਾਮ ਸੁਣਦੇ ਰਹਿਣਾ; ਪਰਮਾਤਮਾ ਦਾ ਨਾਮ ਮੁੜ ਮੁੜ ਜਪਣਾ-ਇਸ ਰੰਗ ਵਿਚ, ਹੇ ਨਾਨਕ! ਟਿਕੋ, ਇਸ ਜੀਵਨ-ਰਸਤੇ ਵਿਚ ਪੈਰ ਧਰੋ। ਬੱਸ! ਇਹ ਨਾਚ ਨੱਚੋ (ਇਹ ਜੀਵਨ-ਆਨੰਦ ਮਾਣੋ) ॥੪॥੬॥