Hukumnama - Ang 350.2

Poun Oupaae Dhharee Sabh Dhharathee Jal Aganee Kaa Bandhh Keeaa || in Raag Asa

In Gurmukhi

ਆਸਾ ਮਹਲਾ ੧ ॥
ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥
ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥
ਕਿਆ ਉਪਮਾ ਤੇਰੀ ਆਖੀ ਜਾਇ ॥
ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥
ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥
ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥
ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥
ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥
ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥
ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥

Phonetic English

Aasaa Mehalaa 1 ||
Poun Oupaae Dhharee Sabh Dhharathee Jal Aganee Kaa Bandhh Keeaa ||
Andhhulai Dhehasir Moondd Kattaaeiaa Raavan Maar Kiaa Vaddaa Bhaeiaa ||1||
Kiaa Oupamaa Thaeree Aakhee Jaae ||
Thoon Sarabae Poor Rehiaa Liv Laae ||1|| Rehaao ||
Jeea Oupaae Jugath Hathh Keenee Kaalee Nathh Kiaa Vaddaa Bhaeiaa ||
Kis Thoon Purakh Joroo Koun Keheeai Sarab Niranthar Rav Rehiaa ||2||
Naal Kuttanb Saathh Varadhaathaa Brehamaa Bhaalan Srisatt Gaeiaa ||
Aagai Anth N Paaeiou Thaa Kaa Kans Shhaedh Kiaa Vaddaa Bhaeiaa ||3||
Rathan Oupaae Dhharae Kheer Mathhiaa Hor Bhakhalaaeae J Asee Keeaa ||
Kehai Naanak Shhapai Kio Shhapiaa Eaekee Eaekee Vandd Dheeaa ||4||7||

English Translation

Aasaa, First Mehl:
He created the air, and He supports the whole world; he bound water and fire together.
The blind, ten-headed Raavan had his heads cut off, but what greatness was obtained by killing him? ||1||
What Glories of Yours can be chanted?
You are totally pervading everywhere; You love and cherish all. ||1||Pause||
You created all beings, and You hold the world in Your Hands; what greatness is it to put a ring in the nose of the black cobra, as Krishna did?
Whose Husband are You? Who is Your wife? You are subtly diffused and pervading in all. ||2||
Brahma, the bestower of blessings, entered the stem of the lotus, with his relatives, to find the extent of the universe.
Proceeding on, he could not find its limits; what glory was obtained by killing Kansa, the king? ||3||
The jewels were produced and brought forth by churning the ocean of milk. The other gods proclaimed ""We are the ones who did this!""
Says Nanak, by hiding, how can the Lord be hidden? He has given each their share, one by one. ||4||7||

Punjabi Viakhya

nullnullਪਰਮਾਤਮਾ ਨੇ ਹਵਾ ਬਣਾਈ, ਸਾਰੀ ਧਰਤੀ ਸਾਜੀ, ਪਾਣੀ ਅੱਗ ਦਾ ਮੇਲ ਕੀਤਾ (ਭਾਵ, ਇਹ ਸਾਰੇ ਵਿਰੋਧੀ ਤੱਤ ਇਕੱਠੇ ਕਰ ਕੇ ਜਗਤ-ਰਚਨਾ ਕੀਤੀ। ਰਚਨਹਾਰ ਪ੍ਰਭੂ ਦੀ ਇਹ ਇਕ ਅਸਚਰਜ ਲੀਲਾ ਹੈ, ਜਿਸ ਤੋਂ ਦਿੱਸਦਾ ਹੈ ਕਿ ਉਹ ਬੇਅੰਤ ਵੱਡੀਆਂ ਤਾਕਤਾਂ ਵਾਲਾ ਹੈ, ਪਰ ਉਸ ਦੀ ਇਹ ਵਡਿਆਈ ਭੁੱਲ ਕੇ ਨਿਰਾ ਰਾਵਣ ਦੇ ਮਾਰਨ ਵਿਚ ਹੀ ਉਸ ਦੀ ਵਡਿਆਈ ਸਮਝਣੀ ਭੁੱਲ ਹੈ)। ਅਕਲ ਦੇ ਅੰਨ੍ਹੇ ਰਾਵਣ ਨੇ ਆਪਣੀ ਮੌਤ (ਮੂਰਖਪਣ ਵਿਚ) ਸਹੇੜੀ, ਪਰਮਾਤਮਾ (ਨਿਰਾ ਉਸ ਮੂਰਖ) ਰਾਵਣ ਨੂੰ ਮਾਰ ਕੇ ਹੀ ਵੱਡਾ ਨਹੀਂ ਹੋ ਗਿਆ ॥੧॥null(ਹੇ ਪ੍ਰਭੂ!) ਤੇਰੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਤੂੰ ਸਭ ਜੀਵਾਂ ਵਿਚ ਵਿਆਪਕ ਹੈਂ, ਮੌਜੂਦ ਹੈਂ ॥੧॥ ਰਹਾਉ ॥null(ਹੇ ਅਕਾਲ ਪੁਰਖ!) ਸ੍ਰਿਸ਼ਟੀ ਦੇ ਸਾਰੇ ਜੀਵ ਪੈਦਾ ਕਰ ਕੇ ਸਭਨਾਂ ਦੀ ਜੀਵਨ-ਜੁਗਤ ਤੂੰ ਆਪਣੇ ਹੱਥ ਵਿਚ ਰੱਖੀ ਹੋਈ ਹੈ, (ਸਭ ਨੂੰ ਨੱਥਿਆ ਹੋਇਆ ਹੈ) ਨਿਰਾ ਕਾਲੀ-ਨਾਗ ਨੂੰ ਨੱਥ ਕੇ ਤੂੰ ਵੱਡਾ ਨਹੀਂ ਹੋ ਗਿਆ। ਨਾਹ ਤੂੰ ਕਿਸੇ ਖ਼ਾਸ ਇਸਤ੍ਰੀ ਦਾ ਖਸਮ ਹੈਂ, ਨਾਹ ਕੋਈ ਇਸਤ੍ਰੀ ਤੇਰੀ ਵਹੁਟੀ ਹੈ, ਤੂੰ ਸਭ ਜੀਵਾਂ ਦੇ ਅੰਦਰ ਇੱਕ-ਰਸ ਮੌਜੂਦ ਹੈਂ ॥੨॥null(ਕਹਿੰਦੇ ਹਨ ਕਿ ਜੇਹੜਾ) ਬ੍ਰਹਮਾ ਕੌਲ ਦੀ ਨਾਲ ਵਿਚੋਂ ਜੰਮਿਆ ਸੀ, ਵਿਸ਼ਨੂੰ ਉਸ ਦਾ ਹਮਾਇਤੀ ਸੀ, ਉਹ ਬ੍ਰਹਮਾ ਪਰਮਾਤਮਾ ਦੀ ਕੁਦਰਤ ਦਾ ਅੰਤ ਲੱਭਣ ਵਾਸਤੇ ਗਿਆ, (ਉਸ ਨਾਲ ਦੇ ਵਿਚ ਹੀ ਭਟਕਦਾ ਰਿਹਾ) ਪਰ ਅੰਤ ਨ ਲੱਭ ਸਕਿਆ। (ਅਕਾਲ ਪੁਰਖ ਬੇਅੰਤ ਕੁਦਰਤ ਦਾ ਮਾਲਕ ਹੈ) ਨਿਰਾ ਕੰਸ ਨੂੰ ਮਾਰ ਕੇ ਉਹ ਕਿਤਨਾ ਕੁ ਵੱਡਾ ਬਣ ਗਿਆ? (ਇਹ ਤਾਂ ਉਸ ਦੇ ਅੱਗੇ ਸਾਧਾਰਨ ਜਿਹੀ ਗੱਲ ਹੈ) ॥੩॥null(ਕਹਿੰਦੇ ਹਨ ਕਿ ਦੇਵਤਿਆਂ ਤੇ ਦੈਂਤਾਂ ਨੇ ਰਲ ਕੇ) ਸਮੁੰਦਰ ਰਿੜਕਿਆ ਤੇ (ਉਸ ਵਿਚੋਂ) ਚੌਦਾਂ ਰਤਨ ਕੱਢੇ, (ਵੰਡਣ ਵੇਲੇ ਉਹ ਦੋਵੇਂ ਧੜੇ) ਗੁੱਸੇ ਵਿਚ ਆ ਆ ਕੇ ਆਖਣ ਲੱਗੇ ਕਿ ਇਹ ਰਤਨ ਅਸਾਂ ਕੱਢੇ ਹਨ, ਅਸਾਂ ਕੱਢੇ ਹਨ (ਆਪਣੇ ਵਲੋਂ ਪਰਮਾਤਮਾ ਦੀ ਵਡਿਆਈ ਬਿਆਨ ਕਰਨ ਲਈ ਕਹਿੰਦੇ ਹਨ ਕਿ ਪਰਮਾਤਮਾ ਨੇ ਮੋਹਣੀ ਅਵਤਾਰ ਧਾਰ ਕੇ ਉਹ ਰਤਨ) ਇਕ ਇਕ ਕਰ ਕੇ ਵੰਡ ਦਿੱਤੇ, (ਪਰ) ਨਾਨਕ ਆਖਦਾ ਹੈ- (ਕਿ ਨਿਰੇ ਇਹ ਰਤਨ ਵੰਡਣ ਨਾਲ ਪਰਮਾਤਮਾ ਦੀ ਕੇਹੜੀ ਵਡਿਆਈ ਬਣ ਗਈ, ਉਸ ਦੀਆਂ ਵਡਿਆਈਆਂ ਤਾਂ ਉਸ ਦੀ ਰਚੀ ਕੁਦਰਤ ਵਿਚੋਂ ਥਾਂ ਥਾਂ ਦਿੱਸ ਰਹੀਆਂ ਹਨ) ਉਹ ਭਾਵੇਂ ਆਪਣੀ ਕੁਦਰਤ ਵਿਚ ਲੁਕਿਆ ਹੋਇਆ ਹੈ, ਪਰ ਲੁਕਿਆ ਰਹਿ ਨਹੀਂ ਸਕਦਾ (ਪ੍ਰਤੱਖ ਉਸ ਦੀ ਬੇਅੰਤ ਕੁਦਰਤ ਦੱਸ ਰਹੀ ਹੈ ਕਿ ਉਹ ਬਹੁਤ ਤਾਕਤਾਂ ਦਾ ਮਾਲਕ ਹੈ) ॥੪॥੭॥