Hukumnama - Ang 351
Karam Karathooth Bael Bisathhaaree Raam Naam Fal Hooaa || in Raag Asa
In Gurmukhi
ਆਸਾ ਮਹਲਾ ੧ ॥
ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥
ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥
ਕਰੇ ਵਖਿਆਣੁ ਜਾਣੈ ਜੇ ਕੋਈ ॥
ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥
ਜਿਨ੍ਹ੍ਹ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥
ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥
ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥
ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥
ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥
ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥
Phonetic English
Aasaa Mehalaa 1 ||
Karam Karathooth Bael Bisathhaaree Raam Naam Fal Hooaa ||
This Roop N Raekh Anaahadh Vaajai Sabadh Niranjan Keeaa ||1||
Karae Vakhiaan Jaanai Jae Koee ||
Anmrith Peevai Soee ||1|| Rehaao ||
Jinh Peeaa Sae Masath Bheae Hai Thoottae Bandhhan Faahae ||
Jothee Joth Samaanee Bheethar Thaa Shhoddae Maaeiaa Kae Laahae ||2||
Sarab Joth Roop Thaeraa Dhaekhiaa Sagal Bhavan Thaeree Maaeiaa ||
Raarai Roop Niraalam Baithaa Nadhar Karae Vich Shhaaeiaa ||3||
Beenaa Sabadh Vajaavai Jogee Dharasan Roop Apaaraa ||
Sabadh Anaahadh So Sahu Raathaa Naanak Kehai Vichaaraa ||4||8||
English Translation
Aasaa, First Mehl:
The vine of good actions and character has spread out, and it bears the fruit of the Lord's Name.
The Name has no form or outline; it vibrates with the unstruck Sound Current; through the Word of the Shabad, the Immaculate Lord is revealed. ||1||
One can speak on this only when he knows it.
He alone drinks in the Ambrosial Nectar. ||1||Pause||
Those who drink it in are enraptured; their bonds and shackles are cut away.
When one's light blends into the Divine Light, then the desire for Maya is ended. ||2||
Among all lights, I behold Your Form; all the worlds are Your Maya.
Among the tumults and forms, He sits in serene detachment; He bestows His Glance of Grace upon those who are engrossed in the illusion. ||3||
The Yogi who plays on the instrument of the Shabad gains the Blessed Vision of the Infinitely Beautiful Lord.
He, the Lord, is immersed in the Unstruck Shabad of the Word, says Nanak, the humble and meek. ||4||8||
Punjabi Viakhya
nullnull(ਸਿਮਰਨ ਦੀ ਬਰਕਤਿ ਨਾਲ) ਉਸ ਮਨੁੱਖ ਦਾ ਉੱਚਾ ਆਚਰਨ ਬਣਦਾ ਹੈ (ਇਹ, ਮਾਨੋ, ਉੱਚੀ ਮਨੁੱਖਤਾ ਦੀ ਫੁੱਟੀ ਹੋਈ) ਖਿਲਰੀ ਹੋਈ ਵੇਲ ਹੈ, (ਇਸ ਵੇਲ ਨੂੰ) ਪਰਮਾਤਮਾ ਦਾ ਨਾਮ-ਫਲ ਲੱਗਦਾ ਹੈ (ਉਸ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ) ਮਾਇਆ-ਰਹਿਤ ਪ੍ਰਭੂ ਨੇ ਉਸ ਦੇ ਅੰਦਰ ਸਿਫ਼ਤ-ਸਾਲਾਹ ਦਾ ਇਕ ਪ੍ਰਵਾਹ ਚਲਾ ਦਿੱਤਾ ਹੁੰਦਾ ਹੈ (ਉਹ ਪ੍ਰਵਾਹ, ਮਾਨੋ, ਇਕ ਸੰਗੀਤ ਹੈ) ਜੋ ਇਕ-ਰਸ ਪ੍ਰਭਾਵ ਪਾਈ ਰੱਖਦਾ ਹੈ, ਪਰ ਉਸ ਦਾ ਕੋਈ ਰੂਪ-ਰੇਖ ਬਿਆਨ ਨਹੀਂ ਹੋ ਸਕਦਾ ॥੧॥nullਜੇ ਕੋਈ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਨਾਲ ਜਾਣ-ਪਛਾਣ ਪਾ ਲਏ ਤੇ ਉਸ ਦੀ ਸਿਫ਼ਤ-ਸਾਲਾਹ ਕਰਦਾ ਰਹੇ ਤਾਂ ਉਹ ਨਾਮ-ਅੰਮ੍ਰਿਤ ਪੀਂਦਾ ਹੈ (ਸਿਮਰਨ ਤੋਂ ਪੈਦਾ ਹੋਣ ਵਾਲਾ ਆਤਮਕ ਆਨੰਦ ਮਾਣਦਾ ਹੈ) ॥੧॥ ਰਹਾਉ ॥nullਜਿਨ੍ਹਾਂ ਜਿਨ੍ਹਾਂ ਜੀਵਾਂ ਨੇ ਉਹ ਨਾਮ-ਰਸ ਪੀਤਾ, ਉਹ ਮਸਤ ਹੋ ਗਏ। (ਉਹਨਾਂ) ਦੇ (ਮਾਇਆ ਵਾਲੇ) ਬੰਧਨ ਤੇ ਫਾਹੇ ਟੁੱਟ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਜੋਤਿ ਟਿਕ ਗਈ, ਉਹਨਾਂ ਨੇ ਮਾਇਆ ਦੀ ਖ਼ਾਤਰ (ਦਿਨ ਰਾਤ ਦੀ) ਦੌੜ-ਭੱਜ ਛੱਡ ਦਿੱਤੀ (ਭਾਵ, ਉਹ ਮਾਇਆ ਦੇ ਮੋਹ-ਜਾਲ ਵਿਚੋਂ ਬਚ ਗਏ) ॥੨॥null(ਜਿਸ ਮਨੁੱਖ ਨੇ ਸਿਮਰਨ ਦੀ ਬਰਕਤਿ ਨਾਲ ਨਾਮ-ਰਸ ਪੀਤਾ, ਉਸ ਨੇ, ਹੇ ਪ੍ਰਭੂ!) ਸਾਰੇ ਜੀਵਾਂ ਵਿਚ ਤੇਰਾ ਹੀ ਦੀਦਾਰ ਕੀਤਾ, ਉਸ ਨੇ ਸਾਰੇ ਭਵਨਾਂ ਵਿਚ ਤੇਰੀ ਪੈਦਾ ਕੀਤੀ ਮਾਇਆ ਪ੍ਰਭਾਵ ਪਾਂਦੀ ਵੇਖੀ। (ਉਹ ਮਨੁੱਖ ਵੇਖਦਾ ਹੈ ਕਿ) ਪਰਮਾਤਮਾ ਝਗੜੇ-ਰੂਪ ਸੰਸਾਰ ਵਿਚੋਂ ਨਿਰਾਲਾ ਬੈਠਾ ਹੋਇਆ ਹੈ, ਤੇ ਵਿਚੇ ਹੀ ਪ੍ਰਤਿਬਿੰਬ ਵਾਂਗ ਵਿਆਪਕ ਹੋ ਕੇ ਵੇਖ ਭੀ ਰਿਹਾ ਹੈ ॥੩॥nullਉਹੀ (ਮਨੁੱਖ ਹੈ ਅਸਲ) ਜੋਗੀ ਅਪਾਰ ਪਰਮਾਤਮਾ ਦੇ ਦ੍ਰਿੱਸ਼ ਵਿਚ (ਮਸਤ ਹੋ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ-ਰੂਪ ਬੀਣਾ ਵਜਾਂਦਾ ਰਹਿੰਦਾ ਹੈ। ਨਾਨਕ (ਆਪਣਾ ਇਹ) ਖ਼ਿਆਲ ਦੱਸਦਾ ਹੈ ਕਿ ਇਕ-ਰਸ ਸਿਫ਼ਤ-ਸਾਲਾਹ ਵਿਚ ਜੁੜੇ ਰਹਿਣ ਦੇ ਕਾਰਨ ਉਹ ਮਨੁੱਖ ਖਸਮ-ਪ੍ਰਭੂ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ॥੪॥੮॥