Hukumnama - Ang 354.1

Dhudhh Bin Dhhaen Pankh Bin Pankhee Jal Bin Outhabhuj Kaam Naahee || in Raag Asa

In Gurmukhi

ਆਸਾ ਮਹਲਾ ੧ ਪੰਚਪਦੇ ॥
ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥
ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥
ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥
ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ ॥
ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥
ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥੨॥
ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ ॥
ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥
ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥
ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥
ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ ॥
ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥

Phonetic English

Aasaa Mehalaa 1 Panchapadhae ||
Dhudhh Bin Dhhaen Pankh Bin Pankhee Jal Bin Outhabhuj Kaam Naahee ||
Kiaa Sulathaan Salaam Vihoonaa Andhhee Kothee Thaeraa Naam Naahee ||1||
Kee Visarehi Dhukh Bahuthaa Laagai ||
Dhukh Laagai Thoon Visar Naahee ||1|| Rehaao ||
Akhee Andhh Jeebh Ras Naahee Kannee Pavan N Vaajai ||
Charanee Chalai Pajoothaa Aagai Vin Saevaa Fal Laagae ||2||
Akhar Birakh Baag Bhue Chokhee Sinchith Bhaao Karaehee ||
Sabhanaa Fal Laagai Naam Eaeko Bin Karamaa Kaisae Laehee ||3||
Jaethae Jeea Thaethae Sabh Thaerae Vin Saevaa Fal Kisai Naahee ||
Dhukh Sukh Bhaanaa Thaeraa Hovai Vin Naavai Jeeo Rehai Naahee ||4||
Math Vich Maran Jeevan Hor Kaisaa Jaa Jeevaa Thaan Jugath Naahee ||
Kehai Naanak Jeevaalae Jeeaa Jeh Bhaavai Theh Raakh Thuhee ||5||19||

English Translation

Aasaa, First Mehl, Panch-Padas:
A cow without milk; a bird without wings; a garden without water - totally useless!
What is an emperor, without respect? The chamber of the soul is so dark, without the Name of the Lord. ||1||
How could I ever forget You? It would be so painful!
I would suffer such pain - no, I shall not forget You! ||1||Pause||
The eyes grow blind, the tongue does not taste, and the ears do not hear any sound.
He walks on his feet only when supported by someone else; without serving the Lord, such are the fruits of life. ||2||
The Word is the tree; the garden of the heart is the farm; tend it, and irrigate it with the Lord's Love.
All these trees bear the fruit of the Name of the One Lord; but without the karma of good actions, how can anyone obtain it? ||3||
As many living beings are there are, they are all Yours. Without selfless service, no one obtains any reward.
Pain and pleasure come by Your Will; without the Name, the soul does not even exist. ||4||
To die in the Teachings is to live. Otherwise, what is life? That is not the way.
Says Nanak, He grants life to the living beings; O Lord, please keep me according to Your Will. ||5||19||

Punjabi Viakhya

nullnullਜੇਹੜੀ ਗਾਂ ਦੁੱਧ ਨਾਹ ਦੇਵੇ ਉਹ ਗਾਂ ਕਿਸ ਕੰਮ? ਜੇਹੜੇ ਪੰਛੀ ਦੇ ਖੰਭ ਨਾਹ ਹੋਣ ਉਸ ਨੂੰ ਹੋਰ ਕੋਈ ਸਹਾਰਾ ਨਹੀਂ, ਬਨਸਪਤੀ ਪਾਣੀ ਤੋਂ ਬਿਨਾ ਹਰੀ ਨਹੀਂ ਰਹਿ ਸਕਦੀ। ਉਹ ਬਾਦਸ਼ਾਹ ਕਾਹਦਾ, ਜਿਸ ਨੂੰ ਕੋਈ ਸਲਾਮ ਨ ਕਰੇ? ਇਸੇ ਤਰ੍ਹਾਂ ਹੇ ਪ੍ਰਭੂ! ਜਿਸ ਹਿਰਦੇ ਵਿਚ ਤੇਰਾ ਨਾਮ ਨ ਹੋਵੇ ਉਹ ਇਕ ਹਨੇਰੀ ਕੋਠੜੀ ਹੀ ਹੈ ॥੧॥nullਹੇ ਪ੍ਰਭੂ! ਤੂੰ ਮੈਨੂੰ ਕਿਉਂ ਵਿਸਾਰਦਾ ਹੈਂ? ਤੇਰੇ ਵਿਸਰਿਆਂ ਮੈਨੂੰ ਬੜਾ ਆਤਮਕ ਦੁੱਖ ਵਾਪਰਦਾ ਹੈ। ਹੇ ਪ੍ਰਭੂ! (ਮੇਹਰ ਕਰ, ਮੇਰੇ ਮਨ ਤੋਂ) ਨਾਹ ਵਿਸਰ ॥੧॥ ਰਹਾਉ ॥nullਅੱਖਾਂ ਅੱਗੇ ਹਨੇਰਾ ਆਉਣ ਲੱਗ ਪੈਂਦਾ ਹੈ, ਜੀਭ ਵਿਚ ਖਾਣ-ਪੀਣ ਦਾ ਸੁਆਦ ਮਾਣਨ ਦੀ ਤਾਕਤ ਨਹੀਂ ਰਹਿੰਦੀ, ਕੰਨਾਂ ਵਿਚ (ਰਾਗ ਆਦਿਕ) ਦੀ ਆਵਾਜ਼ ਨਹੀਂ ਸੁਣਾਈ ਦੇਂਦੀ, ਪੈਰਾਂ ਨਾਲ ਭੀ ਮਨੁੱਖ ਤਦੋਂ ਹੀ ਤੁਰਦਾ ਹੈ ਜੇ ਕੋਈ ਹੋਰ ਅਗੋਂ ਉਸਦੀ ਡੰਗੋਰੀ ਫੜੇ-(ਬੁਢੇਪੇ ਦੇ ਕਾਰਨ ਮਨੁੱਖ ਦੇ ਸਰੀਰ ਦੀ ਇਹ ਹਾਲਤ ਬਣ ਜਾਂਦੀ ਹੈ, ਫਿਰ ਭੀ) ਮਨੁੱਖ ਸਿਮਰਨ ਤੋਂ ਸੁੰਞਾ ਹੀ ਰਹਿੰਦਾ ਹੈ, ਇਸ ਦੇ ਜੀਵਨ-ਰੁੱਖ ਨੂੰ ਹੋਰ ਹੋਰ ਫਲ ਲੱਗਦੇ ਰਹਿੰਦੇ ਹਨ ॥੨॥nullਜੋ ਮਨੁੱਖ ਸੁਅੱਛ ਹਿਰਦੇ ਦੀ ਭੁਏਂ ਵਿਚ ਗੁਰ-ਸ਼ਬਦ ਰੂਪ ਬਾਗ਼ ਦੇ ਰੁੱਖ ਲਾਂਦੇ ਹਨ ਅਤੇ ਪ੍ਰੇਮ-ਰੂਪ ਪਾਣੀ ਸਿੰਜਦੇ ਹਨ, ਉਹਨਾਂ ਸਭਨਾਂ ਨੂੰ ਅਕਾਲ ਪੁਰਖ ਦਾ ਨਾਮ-ਫਲ ਲੱਗਦਾ ਹੈ; ਪਰ ਪ੍ਰਭੂ ਦੀ ਮੇਹਰ ਤੋਂ ਬਿਨਾ ਇਹ ਦਾਤਿ ਨਹੀਂ ਮਿਲਦੀ ॥੩॥nullਹੇ ਪ੍ਰਭੂ! ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੇਰਾ ਸਿਮਰਨ ਕਰਨ ਤੋਂ ਬਿਨਾ ਮਨੁੱਖਾ ਜੀਵਨ ਦਾ ਲਾਭ ਕਿਸੇ ਨੂੰ ਨਹੀਂ ਮਿਲ ਸਕਦਾ। (ਜੋ ਭੀ ਜੰਮਿਆ ਹੈ ਉਸ ਨੂੰ) ਕਦੇ ਦੁੱਖ ਤੇ ਕਦੇ ਸੁਖ ਮਿਲਣਾ-ਇਹ ਤਾਂ ਤੇਰੀ ਰਜ਼ਾ ਹੈ (ਪਰ ਦੁੱਖ ਵਿਚ ਜੀਵ ਘਾਬਰ ਜਾਂਦਾ ਹੈ, ਸੁਖਾਂ ਵਿਚ ਆਪੇ ਤੋਂ ਬਾਹਰ ਹੁੰਦਾ ਹੈ) ਤੇਰੇ ਨਾਮ ਦੀ ਟੇਕ ਤੋਂ ਬਿਨਾ ਜਿੰਦ ਅਡੋਲ ਰਹਿ ਹੀ ਨਹੀਂ ਸਕਦੀ ॥੪॥nullਗੁਰੂ ਦੀ ਦੱਸੀ ਮਤ ਵਿਚ ਤੁਰ ਕੇ ਆਪਾ-ਭਾਵ ਦਾ ਮਰ ਜਾਣਾ-ਇਹੀ ਹੈ ਸਹੀ ਜੀਵਨ, ਜੇ ਮਨੁੱਖ ਦਾ ਸੁਆਰਥੀ ਜੀਵਨ ਨਹੀਂ ਮੁੱਕਿਆ ਤਾਂ ਉਹ ਜੀਵਨ ਵਿਅਰਥ ਹੈ। ਜੇ ਮੈਂ ਇਹ ਸੁਆਰਥੀ ਜੀਵਨ ਜੀਊਂਦਾ ਹਾਂ, ਤਾਂ ਇਸ ਨੂੰ ਜੀਵਨ ਦਾ ਸੁਚੱਜਾ ਢੰਗ ਨਹੀਂ ਕਿਹਾ ਜਾ ਸਕਦਾ। ਨਾਨਕ ਆਖਦਾ ਹੈ- ਪਰਮਾਤਮਾ ਜ਼ਿੰਦਗੀ ਦੇਣ ਵਾਲਾ ਹੈ (ਉਸੇ ਦੀ ਹਜ਼ੂਰੀ ਵਿਚ ਅਰਦਾਸ ਕਰਨੀ ਚਾਹੀਦੀ ਹੈ ਕਿ) ਹੇ ਪ੍ਰਭੂ! ਜਿਥੇ ਤੇਰੀ ਰਜ਼ਾ ਹੈ ਉਥੇ ਸਾਨੂੰ ਰੱਖ (ਭਾਵ, ਆਪਣੀ ਰਜ਼ਾ ਵਿਚ ਰੱਖ ਤੇ ਸਿਮਰਨ ਦੀ ਦਾਤਿ ਬਖ਼ਸ਼ ॥੫॥੧੯॥