Hukumnama - Ang 355

Kaaeiaa Brehamaa Man Hai Dhhothee || in Raag Asa

In Gurmukhi

ਆਸਾ ਮਹਲਾ ੧ ॥
ਕਾਇਆ ਬ੍ਰਹਮਾ ਮਨੁ ਹੈ ਧੋਤੀ ॥
ਗਿਆਨੁ ਜਨੇਊ ਧਿਆਨੁ ਕੁਸਪਾਤੀ ॥
ਹਰਿ ਨਾਮਾ ਜਸੁ ਜਾਚਉ ਨਾਉ ॥
ਗੁਰ ਪਰਸਾਦੀ ਬ੍ਰਹਮਿ ਸਮਾਉ ॥੧॥
ਪਾਂਡੇ ਐਸਾ ਬ੍ਰਹਮ ਬੀਚਾਰੁ ॥
ਨਾਮੇ ਸੁਚਿ ਨਾਮੋ ਪੜਉ ਨਾਮੇ ਚਜੁ ਆਚਾਰੁ ॥੧॥ ਰਹਾਉ ॥
ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥
ਧੋਤੀ ਟਿਕਾ ਨਾਮੁ ਸਮਾਲਿ ॥
ਐਥੈ ਓਥੈ ਨਿਬਹੀ ਨਾਲਿ ॥
ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥੨॥
ਪੂਜਾ ਪ੍ਰੇਮ ਮਾਇਆ ਪਰਜਾਲਿ ॥
ਏਕੋ ਵੇਖਹੁ ਅਵਰੁ ਨ ਭਾਲਿ ॥
ਚੀਨ੍ਹ੍ਹੈ ਤਤੁ ਗਗਨ ਦਸ ਦੁਆਰ ॥
ਹਰਿ ਮੁਖਿ ਪਾਠ ਪੜੈ ਬੀਚਾਰ ॥੩॥
ਭੋਜਨੁ ਭਾਉ ਭਰਮੁ ਭਉ ਭਾਗੈ ॥
ਪਾਹਰੂਅਰਾ ਛਬਿ ਚੋਰੁ ਨ ਲਾਗੈ ॥
ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥
ਬੂਝੈ ਬ੍ਰਹਮੁ ਅੰਤਰਿ ਬਿਬੇਕੁ ॥੪॥
ਆਚਾਰੀ ਨਹੀ ਜੀਤਿਆ ਜਾਇ ॥
ਪਾਠ ਪੜੈ ਨਹੀ ਕੀਮਤਿ ਪਾਇ ॥
ਅਸਟ ਦਸੀ ਚਹੁ ਭੇਦੁ ਨ ਪਾਇਆ ॥
ਨਾਨਕ ਸਤਿਗੁਰਿ ਬ੍ਰਹਮੁ ਦਿਖਾਇਆ ॥੫॥੨੦॥

Phonetic English

Aasaa Mehalaa 1 ||
Kaaeiaa Brehamaa Man Hai Dhhothee ||
Giaan Janaeoo Dhhiaan Kusapaathee ||
Har Naamaa Jas Jaacho Naao ||
Gur Parasaadhee Breham Samaao ||1||
Paanddae Aisaa Breham Beechaar ||
Naamae Such Naamo Parro Naamae Chaj Aachaar ||1|| Rehaao ||
Baahar Janaeoo Jichar Joth Hai Naal ||
Dhhothee Ttikaa Naam Samaal ||
Aithhai Outhhai Nibehee Naal ||
Vin Naavai Hor Karam N Bhaal ||2||
Poojaa Praem Maaeiaa Parajaal ||
Eaeko Vaekhahu Avar N Bhaal ||
Cheenhai Thath Gagan Dhas Dhuaar ||
Har Mukh Paath Parrai Beechaar ||3||
Bhojan Bhaao Bharam Bho Bhaagai ||
Paaharooaraa Shhab Chor N Laagai ||
Thilak Lilaatt Jaanai Prabh Eaek ||
Boojhai Breham Anthar Bibaek ||4||
Aachaaree Nehee Jeethiaa Jaae ||
Paath Parrai Nehee Keemath Paae ||
Asatt Dhasee Chahu Bhaedh N Paaeiaa ||
Naanak Sathigur Breham Dhikhaaeiaa ||5||20||

English Translation

Aasaa, First Mehl:
Let the body be the Brahmin, and let the mind be the loin-cloth;
Let spiritual wisdom be the sacred thread, and meditation the ceremonial ring.
I seek the Name of the Lord and His Praise as my cleansing bath.
By Guru's Grace, I am absorbed into God. ||1||
O Pandit, O religious scholar, contemplate God in such a way
That His Name may sanctify you, that His Name may be your study, and His Name your wisdom and way of life. ||1||Pause||
The outer sacred thread is worthwhile only as long as the Divine Light is within.
So make the remembrance of the Naam, the Name of the Lord, your loin-cloth and the ceremonial mark on your forehead.
Here and hereafter, the Name alone shall stand by you.
Do not seek any other actions, except the Name. ||2||
Worship the Lord in loving adoration, and burn your desire for Maya.
Behold only the One Lord, and do not seek out any other.
Become aware of reality, in the Sky of the Tenth Gate;
Read aloud the Lord's Word, and contemplate it. ||3||
With the diet of His Love, doubt and fear depart.
With the Lord as your night watchman, no thief will dare to break in.
Let the knowledge of the One God be the ceremonial mark on your forehead.
Let the realization that God is within you be your discrimination. ||4||
Through ritual actions, God cannot be won over;
By reciting sacred scriptures, His value cannot be estimated.
The eighteen Puraanas and the four Vedas do not know His mystery.
O Nanak, the True Guru has shown me the Lord God. ||5||20||

Punjabi Viakhya

nullnullnullnull(ਨਾਮ ਦੀ ਬਰਕਤਿ ਨਾਲ ਵਿਕਾਰਾਂ ਤੋਂ ਬਚਿਆ ਹੋਇਆ) ਮਨੁੱਖਾ ਸਰੀਰ ਹੀ (ਉੱਚ-ਜਾਤੀਆ) ਬ੍ਰਾਹਮਣ ਹੈ, (ਪਵਿਤ੍ਰ ਹੋਇਆ) ਮਨ (ਬ੍ਰਾਹਮਣ ਦੀ) ਧੋਤੀ ਹੈ। ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਜਨੇਊ ਹੈ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸੁਰਤ ਦੱਭ ਦਾ ਛੱਲਾ। ਮੈਂ ਤਾਂ (ਹੇ ਪਾਂਡੇ!) ਪਰਮਾਤਮਾ ਦਾ ਨਾਮ ਹੀ (ਦੱਛਣਾ) ਮੰਗਦਾ ਹਾਂ, ਸਿਫ਼ਤ-ਸਾਲਾਹ ਹੀ ਮੰਗਦਾ ਹਾਂ, ਤਾਕਿ ਗੁਰੂ ਦੀ ਕਿਰਪਾ ਨਾਲ (ਨਾਮ ਸਿਮਰ ਕੇ) ਪਰਮਾਤਮਾ ਵਿਚ ਲੀਨ ਰਹਾਂ ॥੧॥nullਹੇ ਪਾਂਡੇ! ਪਰਮਾਤਮਾ ਦੇ ਨਾਮ ਵਿਚ ਹੀ ਸੁੱਚ ਹੈ, ਮੈਂ ਤਾਂ ਪਰਮਾਤਮਾ ਦਾ ਨਾਮ-ਸਿਮਰਨ (-ਰੂਪ ਵੇਦ) ਪੜ੍ਹਦਾ ਹਾਂ, ਪ੍ਰਭੂ ਦੇ ਨਾਮ ਵਿਚ ਹੀ ਸਾਰੀਆਂ ਧਾਰਮਿਕ ਰਸਮਾਂ ਆ ਜਾਂਦੀਆਂ ਹਨ। ਤੂੰ ਭੀ ਇਸੇ ਤਰ੍ਹਾਂ ਪਰਮਾਤਮਾ ਦੇ ਗੁਣਾਂ ਦਾ ਵਿਚਾਰ ਕਰ ॥੧॥ ਰਹਾਉ ॥nullnullnull(ਹੇ ਪਾਂਡੇ!) ਬਾਹਰਲਾ ਜਨੇਊ ਉਤਨਾ ਚਿਰ ਹੀ ਹੈ ਜਿਤਨਾ ਚਿਰ ਜੋਤਿ ਸਰੀਰ ਵਿਚ ਮੌਜੂਦ ਹੈ (ਫਿਰ ਇਹ ਕਿਸ ਕੰਮ?)। ਪ੍ਰਭੂ ਦਾ ਨਾਮ ਹਿਰਦੇ ਵਿਚ ਸਾਂਭ-ਇਹੀ ਹੈ ਧੋਤੀ ਇਹੀ ਹੈ ਟਿੱਕਾ। ਇਹ ਨਾਮ ਹੀ ਲੋਕ ਪਰਲੋਕ ਵਿਚ ਸਾਥ ਨਿਭਾਹੁੰਦਾ ਹੈ। (ਹੇ ਪਾਂਡੇ!) ਨਾਮ ਵਿਸਾਰ ਕੇ ਹੋਰ ਹੋਰ ਧਾਰਮਿਕ ਰਸਮਾਂ ਨਾਹ ਭਾਲਦਾ ਫਿਰ ॥੨॥nullnullnull(ਨਾਮ ਵਿਚ ਜੁੜ ਕੇ) ਮਾਇਆ ਦਾ ਮੋਹ (ਆਪਣੇ ਅੰਦਰੋਂ) ਚੰਗੀ ਤਰ੍ਹਾਂ ਸਾੜ ਦੇ-ਇਹੀ ਹੈ ਦੇਵ-ਪੂਜਾ। ਹਰ ਥਾਂ ਇਕ ਪਰਮਾਤਮਾ ਨੂੰ ਵੇਖ, (ਹੇ ਪਾਂਡੇ!) ਉਸ ਤੋਂ ਬਿਨਾ ਕਿਸੇ ਹੋਰ ਦੇਵਤੇ ਨੂੰ ਨਾਹ ਲੱਭਦਾ ਰਹੁ। ਜੇਹੜਾ ਮਨੁੱਖ ਹਰ ਥਾਂ ਵਿਆਪਕ ਪਰਮਾਤਮਾ ਨੂੰ ਪਛਾਣ ਲੈਂਦਾ ਹੈ, ਉਸ ਨੇ ਮਾਨੋ ਦਸਵੇਂ ਦੁਆਰ ਵਿਚ ਸਮਾਧੀ ਲਾਈ ਹੋਈ ਹੈ। ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਸਦਾ ਆਪਣੇ ਮੂੰਹ ਵਿਚ ਰੱਖਦਾ ਹੈ (ਉਚਾਰਦਾ), ਉਹ (ਵੇਦ ਆਦਿਕ ਪੁਸਤਕਾਂ ਦੇ) ਵਿਚਾਰ ਪੜ੍ਹ ਰਿਹਾ ਹੈ ॥੩॥nullnullnull(ਹੇ ਪਾਂਡੇ! ਪ੍ਰਭੂ-ਚਰਨਾਂ ਨਾਲ) ਪ੍ਰੀਤ (ਜੋੜ, ਇਹ) ਹੈ (ਮੂਰਤੀ ਨੂੰ) ਭੋਗ, (ਇਸ ਦੀ ਬਰਕਤਿ ਨਾਲ) ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਡਰ ਲਹਿ ਜਾਂਦਾ ਹੈ। ਪ੍ਰਭੂ-ਰਾਖੇ ਦਾ ਤੇਜ (ਆਪਣੇ ਅੰਦਰ ਪ੍ਰਕਾਸ਼ ਕਰ) ਕੋਈ ਕਾਮਾਦਿਕ ਚੋਰ ਨੇੜੇ ਨਹੀਂ ਢੁਕਦਾ। ਜੋ ਮਨੁੱਖ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਉਸ ਨੇ, ਮਾਨੋ, ਮੱਥੇ ਉਤੇ ਤਿਲਕ ਲਾਇਆ ਹੋਇਆ ਹੈ। ਜੋ ਆਪਣੇ ਅੰਦਰ-ਵੱਸਦੇ ਪ੍ਰਭੂ ਨੂੰ ਪਛਾਣਦਾ ਹੈ ਉਹ ਚੰਗੇ ਮੰਦੇ ਕੰਮ ਦੀ ਪਰਖ ਸਿੱਖ ਲੈਂਦਾ ਹੈ (ਇਹੀ ਹੈ ਅਸਲ ਬਿਬੇਕ) ॥੪॥nullnullnull(ਹੇ ਪਾਂਡੇ!) ਪਰਮਾਤਮਾ ਨਿਰੀਆਂ ਧਾਰਮਿਕ ਰਸਮਾਂ ਨਾਲ ਵੱਸ ਵਿਚ ਨਹੀਂ ਕੀਤਾ ਜਾ ਸਕਦਾ, ਵੇਦ ਆਦਿਕ ਪੁਸਤਕਾਂ ਦੇ ਪਾਠ ਪੜ੍ਹਿਆਂ ਭੀ ਉਸ ਦੀ ਕਦਰ ਨਹੀਂ ਪੈ ਸਕਦੀ। ਜਿਸ ਪਰਮਾਤਮਾ ਦਾ ਭੇਦ ਅਠਾਰਾਂ ਪੁਰਾਣਾਂ ਤੇ ਚਾਰ ਵੇਦਾਂ ਨੇ ਨਾਹ ਲੱਭਾ, ਹੇ ਨਾਨਕ! ਸਤਿਗੁਰੂ ਨੇ (ਸਾਨੂੰ) ਉਹ (ਅੰਦਰ ਬਾਹਰ ਹਰ ਥਾਂ) ਵਿਖਾ ਦਿੱਤਾ ਹੈ ॥੫॥੨੦॥