Hukumnama - Ang 355.1

Saevak Dhaas Bhagath Jan Soee || in Raag Asa

In Gurmukhi

ਆਸਾ ਮਹਲਾ ੧ ॥
ਸੇਵਕੁ ਦਾਸੁ ਭਗਤੁ ਜਨੁ ਸੋਈ ॥
ਠਾਕੁਰ ਕਾ ਦਾਸੁ ਗੁਰਮੁਖਿ ਹੋਈ ॥
ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥੧॥
ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥
ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥
ਸਚਾ ਅਰਜੁ ਸਚੀ ਅਰਦਾਸਿ ॥
ਮਹਲੀ ਖਸਮੁ ਸੁਣੇ ਸਾਬਾਸਿ ॥
ਸਚੈ ਤਖਤਿ ਬੁਲਾਵੈ ਸੋਇ ॥
ਦੇ ਵਡਿਆਈ ਕਰੇ ਸੁ ਹੋਇ ॥੨॥
ਤੇਰਾ ਤਾਣੁ ਤੂਹੈ ਦੀਬਾਣੁ ॥
ਗੁਰ ਕਾ ਸਬਦੁ ਸਚੁ ਨੀਸਾਣੁ ॥
ਮੰਨੇ ਹੁਕਮੁ ਸੁ ਪਰਗਟੁ ਜਾਇ ॥
ਸਚੁ ਨੀਸਾਣੈ ਠਾਕ ਨ ਪਾਇ ॥੩॥
ਪੰਡਿਤ ਪੜਹਿ ਵਖਾਣਹਿ ਵੇਦੁ ॥
ਅੰਤਰਿ ਵਸਤੁ ਨ ਜਾਣਹਿ ਭੇਦੁ ॥
ਗੁਰ ਬਿਨੁ ਸੋਝੀ ਬੂਝ ਨ ਹੋਇ ॥
ਸਾਚਾ ਰਵਿ ਰਹਿਆ ਪ੍ਰਭੁ ਸੋਇ ॥੪॥
ਕਿਆ ਹਉ ਆਖਾ ਆਖਿ ਵਖਾਣੀ ॥
ਤੂੰ ਆਪੇ ਜਾਣਹਿ ਸਰਬ ਵਿਡਾਣੀ ॥
ਨਾਨਕ ਏਕੋ ਦਰੁ ਦੀਬਾਣੁ ॥
ਗੁਰਮੁਖਿ ਸਾਚੁ ਤਹਾ ਗੁਦਰਾਣੁ ॥੫॥੨੧॥

Phonetic English

Aasaa Mehalaa 1 ||
Saevak Dhaas Bhagath Jan Soee ||
Thaakur Kaa Dhaas Guramukh Hoee ||
Jin Sir Saajee Thin Fun Goee ||
This Bin Dhoojaa Avar N Koee ||1||
Saach Naam Gur Sabadh Veechaar ||
Guramukh Saachae Saachai Dharabaar ||1|| Rehaao ||
Sachaa Araj Sachee Aradhaas ||
Mehalee Khasam Sunae Saabaas ||
Sachai Thakhath Bulaavai Soe ||
Dhae Vaddiaaee Karae S Hoe ||2||
Thaeraa Thaan Thoohai Dheebaan ||
Gur Kaa Sabadh Sach Neesaan ||
Mannae Hukam S Paragatt Jaae ||
Sach Neesaanai Thaak N Paae ||3||
Panddith Parrehi Vakhaanehi Vaedh ||
Anthar Vasath N Jaanehi Bhaedh ||
Gur Bin Sojhee Boojh N Hoe ||
Saachaa Rav Rehiaa Prabh Soe ||4||
Kiaa Ho Aakhaa Aakh Vakhaanee ||
Thoon Aapae Jaanehi Sarab Viddaanee ||
Naanak Eaeko Dhar Dheebaan ||
Guramukh Saach Thehaa Gudharaan ||5||21||

English Translation

Aasaa, First Mehl:
He alone is the selfless servant, slave and humble devotee,
Who as Gurmukh, becomes the slave of his Lord and Master.
He, who created the Universe, shall ultimately destroy it.
Without Him, there is no other at all. ||1||
Through the Word of the Guru's Shabad, the Gurmukh reflects upon the True Name;
In the True Court, he is found to be true. ||1||Pause||
The true supplication, the true prayer
- within the Mansion of His Sublime Presence, the True Lord Master hears and applauds these.
He summons the truthful to His Heavenly Throne
And bestows glorious greatness upon them; that which He wills, comes to pass. ||2||
The Power is Yours; You are my only Support.
The Word of the Guru's Shabad is my true password.
One who obeys the Hukam of the Lord's Command, goes to Him openly.
With the password of truth, his way is not blocked. ||3||
The Pandit reads and expounds on the Vedas,
But he does not know the secret of the thing within himself.
Without the Guru, understanding and realization are not obtained;
But still God is True, pervading everywhere. ||4||
What should I say, or speak or describe?
Only You Yourself know, O Lord of total wonder.
Nanak takes the Support of the Door of the One God.
There, at the True Door, the Gurmukhs sustain themselves. ||5||21||

Punjabi Viakhya

nullnullnullnullਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਦਾ ਦਾਸ ਬਣਦਾ ਹੈ, ਉਹੀ ਮਨੁੱਖ (ਅਸਲ) ਸੇਵਕ ਹੈ ਦਾਸ ਹੈ ਭਗਤ ਹੈ, (ਉਸ ਨੂੰ ਇਹ ਸਦਾ ਯਕੀਨ ਰਹਿੰਦਾ ਹੈ ਕਿ) ਜਿਸ ਪ੍ਰਭੂ ਨੇ ਇਹ ਸ੍ਰਿਸ਼ਟੀ ਰਚੀ ਹੈ ਉਹੀ ਇਸ ਨੂੰ ਮੁੜ ਨਾਸ ਕਰਦਾ ਹੈ, ਉਸ ਤੋਂ ਬਿਨਾ ਕੋਈ ਦੂਜਾ ਉਸ ਵਰਗਾ ਨਹੀਂ ਹੈ ॥੧॥nullਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਸਦਾ-ਥਿਰ ਨਾਮ ਵਿਚਾਰ ਕੇ ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਸਦਾ-ਅਟੱਲ ਪ੍ਰਭੂ ਦੇ ਦਰਬਾਰ ਵਿਚ ਸੁਰਖ਼ਰੂ ਹੁੰਦੇ ਹਨ ॥੧॥ ਰਹਾਉ ॥nullnullnullਗੁਰੂ ਦੇ ਸਨਮੁਖ ਰਹਿ ਕੇ ਕੀਤੀ ਹੋਈ ਅਰਜ਼ੋਈ ਤੇ ਅਰਦਾਸ ਹੀ ਅਸਲ (ਅਰਜ਼ੋਈ ਅਰਦਾਸ) ਹੈ, ਮਹਲ ਦਾ ਮਾਲਕ ਖਸਮ-ਪ੍ਰਭੂ ਉਸ ਅਰਦਾਸ ਨੂੰ ਸੁਣਦਾ ਹੈ ਤੇ ਆਦਰ ਦੇਂਦਾ ਹੈ (ਸ਼ਾਬਾਸ਼ ਆਖਦਾ ਹੈ), ਆਪਣੇ ਸਦਾ-ਅਟੱਲ ਤਖ਼ਤ ਉਤੇ (ਬੈਠਾ ਹੋਇਆ ਪ੍ਰਭੂ) ਉਸ ਸੇਵਕ ਨੂੰ ਸੱਦਦਾ ਹੈ, ਤੇ ਉਹ ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਉਸ ਨੂੰ ਮਾਣ-ਆਦਰ ਦੇਂਦਾ ਹੈ ॥੨॥nullnullnull(ਹੇ ਪ੍ਰਭੂ!) ਗੁਰਮੁਖਿ ਨੂੰ ਤੇਰਾ ਹੀ ਤਾਣ ਹੈ ਤੇਰਾ ਹੀ ਆਸਰਾ ਹੈ, ਗੁਰੂ ਦਾ ਸ਼ਬਦ ਹੀ ਉਸ ਦੇ ਪਾਸ ਸਦਾ-ਥਿਰ ਰਹਿਣ ਵਾਲਾ ਪਰਵਾਨਾ ਹੈ, ਗੁਰਮੁਖਿ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ ਤੇ) ਮੰਨਦਾ ਹੈ, ਜਗਤ ਵਿਚ ਸੋਭਾ ਖੱਟ ਕੇ ਜਾਂਦਾ ਹੈ, ਗੁਰ-ਸ਼ਬਦ ਦੀ ਸੱਚੀ ਰਾਹਦਾਰੀ ਦੇ ਕਾਰਨ ਉਸ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਵਿਕਾਰ ਰੋਕ ਨਹੀਂ ਪਾਂਦਾ ॥੩॥nullnullnullਪੰਡਿਤ ਲੋਕ ਵੇਦ ਪੜ੍ਹਦੇ ਹਨ ਤੇ ਹੋਰਨਾਂ ਨੂੰ ਵਿਆਖਿਆ ਕਰ ਕੇ ਸੁਣਾਂਦੇ ਹਨ, ਪਰ (ਨਿਰੀ ਵਿੱਦਿਆ ਦੇ ਮਾਣ ਵਿਚ ਰਹਿ ਕੇ) ਇਹ ਭੇਦ ਨਹੀਂ ਜਾਣਦੇ ਕਿ ਪਰਮਾਤਮਾ ਦਾ ਨਾਮ-ਪਦਾਰਥ ਅੰਦਰ ਹੀ ਮੌਜੂਦ ਹੈ। ਸਦਾ-ਥਿਰ ਪ੍ਰਭੂ ਹਰੇਕ ਦੇ ਅੰਦਰ ਵਿਆਪਕ ਹੈ, ਪਰ ਇਹ ਸਮਝ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਹੀਂ ਆਉਂਦੀ ॥੪॥nullnullnullਹੇ ਚੋਜੀ ਪ੍ਰਭੂ! ਗੁਰੂ ਦੇ ਸਨਖੁਖ ਰਹਿਣ ਦਾ ਮੈਂ ਕੀਹ ਜ਼ਿਕਰ ਕਰਾਂ? ਕੀਹ ਆਖ ਕੇ ਸੁਣਾਵਾਂ? ਤੂੰ (ਇਸ ਭੇਦ ਨੂੰ) ਆਪ ਹੀ ਜਾਣਦਾ ਹੈਂ। ਹੇ ਨਾਨਕ! ਗੁਰਮੁਖਿ ਵਾਸਤੇ ਪ੍ਰਭੂ ਦਾ ਹੀ ਇਕ ਦਰਵਾਜ਼ਾ ਹੈ ਆਸਰਾ ਹੈ ਜਿਥੇ ਗੁਰੂ ਦੇ ਸਨਮੁਖ ਰਹਿ ਕੇ ਸਿਮਰਨ ਕਰਨਾ ਉਸ ਦੀ ਜ਼ਿੰਦਗੀ ਦਾ ਸਹਾਰਾ ਬਣਿਆ ਰਹਿੰਦਾ ਹੈ ॥੫॥੨੧॥