Hukumnama - Ang 356.1

Aap Karae Sach Alakh Apaar || in Raag Asa

In Gurmukhi

ਆਸਾ ਮਹਲਾ ੧ ॥
ਆਪਿ ਕਰੇ ਸਚੁ ਅਲਖ ਅਪਾਰੁ ॥
ਹਉ ਪਾਪੀ ਤੂੰ ਬਖਸਣਹਾਰੁ ॥੧॥
ਤੇਰਾ ਭਾਣਾ ਸਭੁ ਕਿਛੁ ਹੋਵੈ ॥
ਮਨਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ ॥
ਮਨਮੁਖ ਕੀ ਮਤਿ ਕੂੜਿ ਵਿਆਪੀ ॥
ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥
ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥
ਜੋ ਉਪਜੈ ਸੋ ਅਲਖ ਅਭੇਵਹੁ ॥੩॥
ਐਸਾ ਹਮਰਾ ਸਖਾ ਸਹਾਈ ॥
ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥
ਸਗਲੀ ਸਉਦੀ ਤੋਟਾ ਆਵੈ ॥
ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥

Phonetic English

Aasaa Mehalaa 1 ||
Aap Karae Sach Alakh Apaar ||
Ho Paapee Thoon Bakhasanehaar ||1||
Thaeraa Bhaanaa Sabh Kishh Hovai ||
Manehath Keechai Anth Vigovai ||1|| Rehaao ||
Manamukh Kee Math Koorr Viaapee ||
Bin Har Simaran Paap Santhaapee ||2||
Dhuramath Thiaag Laahaa Kishh Laevahu ||
Jo Oupajai So Alakh Abhaevahu ||3||
Aisaa Hamaraa Sakhaa Sehaaee ||
Gur Har Miliaa Bhagath Dhrirraaee ||4||
Sagalanaee Soudhanaee Thottaa Aavai ||
Naanak Raam Naam Man Bhaavai ||5||24||

English Translation

Aasaa, First Mehl:
He Himself does everything, the True, Invisible, Infinite Lord.
I am a sinner, You are the Forgiver. ||1||
By Your Will, everything come to pass.
One who acts in stubborn-mindedness is ruined in the end. ||1||Pause||
The intellect of the self-willed manmukh is engrossed in falsehood.
Without the meditative remembrance of the Lord, it suffers in sin. ||2||
Renounce evil-mindedness, and you shall reap the rewards.
Whoever is born, comes through the Unknowable and Mysterious Lord. ||3||
Such is my Friend and Companion;
Meeting with the Guru, the Lord, devotion was implanted within me. ||4||
In all other transactions, one suffers loss.
The Name of the Lord is pleasing to Nanak's mind. ||5||24||

Punjabi Viakhya

nullnull(ਜੋ ਕੁਝ ਜਗਤ ਵਿਚ ਹੋ ਰਿਹਾ ਹੈ) ਸਦਾ ਕਾਇਮ ਰਹਿਣ ਵਾਲਾ ਅਲੱਖ ਬੇਅੰਤ ਪਰਮਾਤਮਾ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਕਰ ਰਿਹਾ ਹੈ। (ਹੇ ਪ੍ਰਭੂ! ਇਹ ਅਟੱਲ ਨਿਯਮ ਭੁਲਾ ਕੇ) ਮੈਂ ਗੁਨਹਗਾਰ ਹਾਂ (ਪਰ ਫਿਰ ਭੀ) ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ ॥੧॥nullਜਗਤ ਵਿਚ ਜੋ ਕੁਝ ਹੁੰਦਾ ਹੈ ਸਭ ਕੁਝ ਉਹੀ ਹੁੰਦਾ ਹੈ ਜੋ (ਹੇ ਪ੍ਰਭੂ!) ਤੈਨੂੰ ਚੰਗਾ ਲੱਗਦਾ ਹੈ, (ਪਰ ਇਹ ਅਟੱਲ ਸਚਾਈ ਵਿਸਾਰ ਕੇ) ਮਨੁੱਖ ਨਿਰੇ ਆਪਣੇ ਮਨ ਦੇ ਹਠ ਨਾਲ (ਭਾਵ, ਨਿਰੀ ਆਪਣੀ ਅਕਲ ਦਾ ਆਸਰਾ ਲੈ ਕੇ) ਕੰਮ ਕਰਨ ਤੇ ਆਖ਼ਰ ਖ਼ੁਆਰ ਹੁੰਦਾ ਹੈ ॥੧॥ ਰਹਾਉ ॥null(ਨਿਰੇ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਦੀ ਅਕਲ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈ, (ਇਸ ਤਰ੍ਹਾਂ) ਪ੍ਰਭੂ ਦੇ ਸਿਮਰਨ ਤੋਂ ਖੁੰਝ ਕੇ (ਮਾਇਆ ਦੇ ਲਾਲਚ ਵਿਚ ਕੀਤੇ) ਕਿਸੇ ਮੰਦ-ਕਰਮ ਦੇ ਕਾਰਨ ਦੁਖੀ ਹੁੰਦੀ ਹੈ ॥੨॥null(ਹੇ ਭਾਈ! ਮਾਇਆ ਦੇ ਮੋਹ ਵਿਚ ਫਸੀ) ਭੈੜੀ ਮਤ ਤਿਆਗ ਕੇ ਕੁਝ ਆਤਮਕ ਲਾਭ ਭੀ ਖੱਟੋ, (ਇਹ ਯਕੀਨ ਲਿਆਵੋ ਕਿ) ਜੋ ਕੁਝ ਪੈਦਾ ਹੋਇਆ ਹੈ, ਉਸ ਅਲਖ ਤੇ ਅਭੇਦ ਪ੍ਰਭੂ ਤੋਂ ਹੀ ਪੈਦਾ ਹੋਇਆ ਹੈ (ਭਾਵ, ਪਰਮਾਤਮਾ ਸਭ ਕੁਝ ਕਰਨ ਦੇ ਸਮਰੱਥ ਹੈ) ॥੩॥null(ਅਸੀਂ ਜੀਵ ਮੁੜ ਮੁੜ ਭੁੱਲਦੇ ਹਾਂ ਤੇ ਆਪਣੀ ਅਕਲ ਤੇ ਮਾਣ ਕਰਦੇ ਹਾਂ, ਪਰ) ਸਾਡਾ ਮਿੱਤ੍ਰ ਪ੍ਰਭੂ ਸਦਾ ਸਹਾਇਤਾ ਕਰਨ ਵਾਲਾ ਹੈ (ਉਸ ਦੀ ਮੇਹਰ ਨਾਲ) ਜੋ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ, ਗੁਰੂ ਉਸ ਨੂੰ ਪਰਮਾਤਮਾ ਦੀ ਭਗਤੀ ਦੀ ਹੀ ਤਾਕੀਦ ਕਰਦਾ ਹੈ ॥੪॥null(ਪ੍ਰਭੂ ਦਾ ਸਿਮਰਨ ਵਿਸਾਰ ਕੇ) ਸਾਰੇ ਦੁਨਿਆਵੀ ਸੌਦਿਆਂ ਵਿਚ ਘਾਟਾ ਹੀ ਘਾਟਾ ਹੈ (ਉਮਰ ਵਿਅਰਥ ਗੁਜ਼ਰਦੀ ਜਾਂਦੀ ਹੈ); ਹੇ ਨਾਨਕ! (ਉਸ ਮਨੁੱਖ ਨੂੰ ਘਾਟਾ ਨਹੀਂ ਹੁੰਦਾ) ਜਿਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ ॥੫॥੨੪॥