Hukumnama - Ang 356.3

Eaek N Bhareeaa Gun Kar Dhhovaa || in Raag Asa

In Gurmukhi

ਆਸਾ ਮਹਲਾ ੧ ॥
ਏਕ ਨ ਭਰੀਆ ਗੁਣ ਕਰਿ ਧੋਵਾ ॥
ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥
ਇਉ ਕਿਉ ਕੰਤ ਪਿਆਰੀ ਹੋਵਾ ॥
ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥
ਆਸ ਪਿਆਸੀ ਸੇਜੈ ਆਵਾ ॥
ਆਗੈ ਸਹ ਭਾਵਾ ਕਿ ਨ ਭਾਵਾ ॥੨॥
ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥
ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥
ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥
ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥
ਅਜੈ ਸੁ ਜਾਗਉ ਆਸ ਪਿਆਸੀ ॥
ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥
ਹਉਮੈ ਖੋਇ ਕਰੇ ਸੀਗਾਰੁ ॥
ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥
ਤਉ ਨਾਨਕ ਕੰਤੈ ਮਨਿ ਭਾਵੈ ॥
ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥

Phonetic English

Aasaa Mehalaa 1 ||
Eaek N Bhareeaa Gun Kar Dhhovaa ||
Maeraa Sahu Jaagai Ho Nis Bhar Sovaa ||1||
Eio Kio Kanth Piaaree Hovaa ||
Sahu Jaagai Ho Nis Bhar Sovaa ||1|| Rehaao ||
Aas Piaasee Saejai Aavaa ||
Aagai Seh Bhaavaa K N Bhaavaa ||2||
Kiaa Jaanaa Kiaa Hoeigaa Ree Maaee ||
Har Dharasan Bin Rehan N Jaaee ||1|| Rehaao ||
Praem N Chaakhiaa Maeree This N Bujhaanee ||
Gaeiaa S Joban Dhhan Pashhuthaanee ||3||
Ajai S Jaago Aas Piaasee ||
Bheelae Oudhaasee Reho Niraasee ||1|| Rehaao ||
Houmai Khoe Karae Seegaar ||
Tho Kaaman Saejai Ravai Bhathaar ||4||
Tho Naanak Kanthai Man Bhaavai ||
Shhodd Vaddaaee Apanae Khasam Samaavai ||1|| Rehaao ||26||

English Translation

Aasaa, First Mehl:
I am not stained by only one sin, that could be washed clean by virtue.
My Husband Lord is awake, while I sleep through the entire night of my life. ||1||
In this way, how can I become dear to my Husband Lord?
My Husband Lord remains awake, while I sleep through the entire night of my life. ||1||Pause||
With hope and desire, I approach His Bed,
But I do not know whether He will be pleased with me or not. ||2||
How do I know what will happen to me, O my mother?
Without the Blessed Vision of the Lord's Darshan, I cannot survive. ||1||Pause||
I have not tasted His Love, and my thirst is not quenched.
My beautiful youth has run away, and now I, the soul-bride, repent and regret. ||3||
Even now, I am held by hope and desire.
I am depressed; I have no hope at all. ||1||Pause||
She overcomes her egotism, and adorns herself;
The Husband Lord now ravishes and enjoys the soul-bride on His Bed. ||4||
Then, O Nanak, the bride becomes pleasing to the Mind of her Husband Lord;
She sheds her self-conceit, and is absorbed in her Lord and Master. ||1||Pause||26||

Punjabi Viakhya

nullnullਮੈਂ ਕਿਸੇ ਸਿਰਫ਼ ਇੱਕ ਔਗੁਣ ਨਾਲ ਲਿੱਬੜੀ ਹੋਈ ਨਹੀਂ ਹਾਂ ਕਿ ਆਪਣੇ ਅੰਦਰ ਗੁਣ ਪੈਦਾ ਕਰ ਕੇ ਉਸ ਇੱਕ ਔਗੁਣ ਨੂੰ ਧੋ ਸਕਾਂ (ਮੇਰੇ ਅੰਦਰ ਤਾਂ ਬੇਅੰਤ ਔਗੁਣ ਹਨ ਕਿਉਂਕਿ) ਮੈਂ ਤਾਂ ਸਾਰੀ ਉਮਰ-ਰਾਤ ਹੀ (ਮੋਹ ਦੀ ਨੀਂਦ ਵਿਚ ਸੁੱਤੀ ਰਹੀ ਹਾਂ, ਤੇ ਮੇਰਾ ਖਸਮ-ਪ੍ਰਭੂ ਜਾਗਦਾ ਰਹਿੰਦਾ ਹੈ (ਉਸ ਦੇ ਨੇੜੇ ਮੋਹ ਢੁਕ ਹੀ ਨਹੀਂ ਸਕਦਾ) ॥੧॥nullਅਜੇਹੀ ਹਾਲਤ ਵਿਚ ਮੈਂ ਖਸਮ-ਪ੍ਰਭੂ ਨੂੰ ਕਿਵੇਂ ਪਿਆਰੀ ਲੱਗ ਸਕਦੀ ਹਾਂ? ਖਸਮ ਜਾਗਦਾ ਹੈ ਤੇ ਮੈਂ ਸਾਰੀ ਰਾਤ ਸੁੱਤੀ ਰਹਿੰਦੀ ਹਾਂ ॥੧॥ ਰਹਾਉ ॥nullਮੈਂ ਸੇਜ ਤੇ ਆਉਂਦੀ ਹਾਂ (ਮੈਂ ਹਿਰਦੇ-ਸੇਜ ਵਲ ਪਰਤਦੀ ਹਾਂ, ਪਰ ਅਜੇ ਭੀ) ਦੁਨੀਆ ਦੀਆਂ ਆਸਾਂ ਦੀ ਪਿਆਸ ਨਾਲ ਮੈਂ ਵਿਆਕੁਲ ਹਾਂ। (ਅਜੇਹੀ ਆਤਮਕ ਦਸ਼ਾ ਨਾਲ ਕਿਵੇਂ ਯਕੀਨ ਬਣੇ ਕਿ) ਮੈਂ ਖਸਮ-ਪ੍ਰਭੂ ਨੂੰ ਪਸੰਦ ਆਵਾਂ ਕਿ ਨਾਹ ਪਸੰਦ ਆਵਾਂ ॥੨॥nullਹੇ ਮਾਂ! (ਸਾਰੀ ਉਮਰ ਮਾਇਆ ਦੀ ਨੀਂਦ ਵਿਚ ਸੁੱਤੀ ਰਹਿਣ ਕਰ ਕੇ) ਮੈਨੂੰ ਸਮਝ ਨਹੀਂ ਆਉਂਦੀ ਕਿ ਮੇਰਾ ਕੀਹ ਬਣੇਗਾ (ਮੈਨੂੰ ਪਤੀ-ਪ੍ਰਭੂ ਪਰਵਾਨ ਕਰੇਗਾ ਕਿ ਨਹੀਂ, ਪਰ ਹੁਣ) ਪ੍ਰਭੂ-ਪਤੀ ਦੇ ਦਰਸ਼ਨ ਤੋਂ ਬਿਨਾ ਮੈਨੂੰ ਧਰਵਾਸ ਭੀ ਨਹੀਂ ਬੱਝਦਾ ॥੧॥ ਰਹਾਉ ॥null(ਹੇ ਮਾਂ! ਸਾਰੀ ਉਮਰ) ਮੈਂ ਪ੍ਰਭੂ-ਪਤੀ ਦੇ ਪ੍ਰੇਮ ਦਾ ਸੁਆਦ ਨ ਚੱਖਿਆ; ਇਸੇ ਕਰਕੇ ਮੇਰੀ ਮਾਇਆ ਵਾਲੀ ਤ੍ਰਿਸ਼ਨਾ (ਦੀ ਅੱਗ) ਨਹੀਂ ਬੁੱਝ ਸਕੀ। ਮੇਰੀ ਜਵਾਨੀ ਲੰਘ ਗਈ ਹੈ, ਹੁਣ ਮੇਰੀ ਜਿੰਦ ਪਛਤਾਵਾ ਕਰ ਰਹੀ ਹੈ ॥੩॥null(ਹੇ ਮਾਂ! ਜਵਾਨੀ ਤਾਂ ਲੰਘ ਗਈ ਹੈ, ਪਰ ਅਰਦਾਸ ਕਰ) ਅਜੇ ਭੀ ਮੈਂ ਮਾਇਆ ਦੀਆਂ ਆਸਾਂ ਦੀ ਪਿਆਸ ਵਲੋਂ ਉਪਰਾਮ ਹੋ ਕੇ ਮਾਇਆ ਦੀਆਂ ਆਸਾਂ ਲਾਹ ਕੇ ਜੀਵਨ ਗੁਜ਼ਾਰਾਂ (ਸ਼ਾਇਦ ਮੇਹਰ ਕਰ ਹੀ ਦੇਵੇ) ॥੧॥ ਰਹਾਉ ॥nullਜਦੋਂ ਜੀਵ-ਇਸਤ੍ਰੀ ਹਉਮੈ ਗਵਾਂਦੀ ਹੈ ਜਦੋਂ ਜਿੰਦ ਨੂੰ ਸੁੰਦਰ ਬਣਾਨ ਦਾ ਇਹ ਉੱਦਮ ਕਰਦੀ ਹੈ, ਤਦੋਂ ਉਸ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਉਸ ਦੀ ਹਿਰਦਾ-ਸੇਜ ਤੇ ਆ ਕੇ ਮਿਲਦਾ ਹੈ ॥੪॥nullਹੇ ਨਾਨਕ! ਤਦੋਂ ਹੀ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਮਨ ਵਿਚ ਚੰਗੀ ਲੱਗਦੀ ਹੈ, ਜਦੋਂ ਮਾਣ-ਵਡਿਆਈ ਛੱਡ ਕੇ ਆਪਣੇ ਖਸਮ ਦੀ ਰਜ਼ਾ ਵਿਚ ਲੀਨ ਹੁੰਦੀ ਹੈ ॥੧॥ ਰਹਾਉ ॥੨੬॥