Hukumnama - Ang 357

Paevakarrai Dhhan Kharee Eiaanee || in Raag Asa

In Gurmukhi

ਆਸਾ ਮਹਲਾ ੧ ॥
ਪੇਵਕੜੈ ਧਨ ਖਰੀ ਇਆਣੀ ॥
ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥
ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥
ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥
ਸਾਹੁਰੜੈ ਧਨ ਸਾਚੁ ਪਛਾਣਿਆ ॥
ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥
ਗੁਰ ਪਰਸਾਦੀ ਐਸੀ ਮਤਿ ਆਵੈ ॥
ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥
ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥
ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥

Phonetic English

Aasaa Mehalaa 1 ||
Paevakarrai Dhhan Kharee Eiaanee ||
This Seh Kee Mai Saar N Jaanee ||1||
Sahu Maeraa Eaek Dhoojaa Nehee Koee ||
Nadhar Karae Maelaavaa Hoee ||1|| Rehaao ||
Saahurarrai Dhhan Saach Pashhaaniaa ||
Sehaj Subhaae Apanaa Pir Jaaniaa ||2||
Gur Parasaadhee Aisee Math Aavai ||
Thaan Kaaman Kanthai Man Bhaavai ||3||
Kehath Naanak Bhai Bhaav Kaa Karae Seegaar ||
Sadh Hee Saejai Ravai Bhathaar ||4||27||

English Translation

Aasaa, First Mehl:
In this world of my father's house I the soul-bride, have been very childish;
I did not realize the value of my Husband Lord. ||1||
My Husband is the One; there is no other like Him.
If He bestows His Glance of Grace, then I shall meet Him. ||1||Pause||
In the next world of my in-law's house, I, the the soul-bride, shall realize Truth;
I shall come to know the celestial peace of my Husband Lord. ||2||
By Guru's Grace, such wisdom comes to me,
So that the soul-bride becomes pleasing to the Mind of the Husband Lord. ||3||
Says Nanak, she who adorns herself with the Love and the Fear of God,
Enjoys her Husband Lord forever on His Bed. ||4||27||

Punjabi Viakhya

nullnullਪਰ ਜਗਤ ਦੇ ਮੋਹ ਵਿਚ ਫਸ ਕੇ ਜੀਵ-ਇਸਤ੍ਰੀ ਬਹੁਤ ਮੂਰਖ ਰਹਿੰਦੀ ਹੈ। (ਇਸ ਮੋਹ ਵਿਚ ਫਸ ਕੇ ਹੀ) ਮੈਂ ਉਸ ਖਸਮ-ਪ੍ਰਭੂ (ਦੀ ਮੇਹਰ ਦੀ ਨਜ਼ਰ) ਦੀ ਕਦਰ ਨਹੀਂ ਸਮਝ ਸਕੀ (ਤੇ ਉਸ ਦੇ ਚਰਨਾਂ ਤੋਂ ਵਿਛੁੜੀ ਰਹੀ) ॥੧॥nullਮੇਰਾ ਖਸਮ-ਪ੍ਰਭੂ ਹਰ ਵੇਲੇ ਇਕ-ਰਸ ਰਹਿੰਦਾ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਉਹ ਸਦਾ ਮੇਹਰ ਦੀ ਨਜ਼ਰ ਕਰਦਾ ਹੈ (ਉਸ ਦੀ ਮੇਹਰ ਦੀ ਨਜ਼ਰ ਨਾਲ ਹੀ) ਮੇਰਾ ਉਸ ਨਾਲ ਮਿਲਾਪ ਹੋ ਸਕਦਾ ਹੈ ॥੧॥ ਰਹਾਉ ॥nullਜੇਹੜੀ ਜੀਵ-ਇਸਤ੍ਰੀ ਜਗਤ ਦੇ ਮੋਹ ਤੋਂ ਨਿਕਲ ਕੇ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਹ (ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ) ਉਸ ਸਦਾ-ਥਿਰ ਪ੍ਰਭੂ (ਦੀ ਕਦਰ) ਪਛਾਣ ਲੈਂਦੀ ਹੈ; ਅਡੋਲ ਅਵਸਥਾ ਵਿਚ ਟਿਕ ਕੇ ਪ੍ਰੇਮ ਵਿਚ ਜੁੜ ਕੇ ਉਹ ਆਪਣੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ ॥੨॥nullਜਦੋਂ ਗੁਰੂ ਦੀ ਕਿਰਪਾ ਨਾਲ (ਜੀਵ-ਇਸਤ੍ਰੀ ਨੂੰ) ਅਜੇਹੀ ਅਕਲ ਆ ਜਾਂਦੀ ਹੈ (ਕਿ ਉਹ ਜਗਤ ਦਾ ਮੋਹ ਛੱਡ ਕੇ ਪ੍ਰਭੂ-ਚਰਨਾਂ ਵਿਚ ਜੁੜਨ ਦਾ ਉੱਦਮ ਕਰਦੀ ਹੈ) ਤਦੋਂ ਜੀਵ-ਇਸਤ੍ਰੀ ਕੰਤ-ਪ੍ਰਭੂ ਦੇ ਮਨ ਵਿਚ ਚੰਗੀ ਲੱਗਣ ਲੱਗ ਪੈਂਦੀ ਹੈ ॥੩॥nullਨਾਨਕ ਆਖਦਾ ਹੈ- ਜੇਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਡਰ ਦਾ ਤੇ ਪ੍ਰੇਮ ਦਾ ਸਿੰਗਾਰ ਬਣਾਂਦੀ ਹੈ, ਉਸ ਦੀ ਹਿਰਦੇ-ਸੇਜ ਉਤੇ ਪ੍ਰਭੂ-ਪਤੀ ਸਦਾ ਟਿਕਿਆ ਰਹਿੰਦਾ ਹੈ ॥੪॥੨੭॥