Hukumnama - Ang 357.2
Thith Saravararrai Bheelae Nivaasaa Paanee Paavak Thinehi Keeaa || in Raag Asa
In Gurmukhi
ਆਸਾ ਮਹਲਾ ੧ ਦੁਪਦੇ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ੍ਹ੍ਹ ਕੀ ਸਰਣਾ ਜਿਨ੍ਹ੍ਹ ਤੂੰ ਨਾਹੀ ਵੀਸਰਿਆ ॥੨॥੨੯॥
Phonetic English
Aasaa Mehalaa 1 Dhupadhae ||
Thith Saravararrai Bheelae Nivaasaa Paanee Paavak Thinehi Keeaa ||
Pankaj Moh Pag Nehee Chaalai Ham Dhaekhaa Theh Ddoobeealae ||1||
Man Eaek N Chaethas Moorr Manaa ||
Har Bisarath Thaerae Gun Galiaa ||1|| Rehaao ||
Naa Ho Jathee Sathee Nehee Parriaa Moorakh Mugadhhaa Janam Bhaeiaa ||
Pranavath Naanak Thinh Kee Saranaa Jinh Thoon Naahee Veesariaa ||2||29||
English Translation
Aasaa, First Mehl, Du-Padas:
In that pool of the world, the people have their homes; there, the Lord has created water and fire.
In the mud of earthly attachment, their feet have become mired, and I have seen them drowning there. ||1||
O foolish people, why don't you remember the One Lord?
Forgetting the Lord, your virtues shall wither away. ||1||Pause||
I am not a celibate, nor am I truthful, nor a scholar; I was born foolish and ignorant.
Prays Nanak, I seek the Sanctuary of those who do not forget You, Lord. ||2||29||
Punjabi Viakhya
nullnull(ਸਾਡੀ ਜੀਵਾਂ ਦੀ) ਉਸ ਭਿਆਨਕ ਸਰੋਵਰ ਵਿਚ ਵੱਸੋਂ ਹੈ ਜਿਸ ਵਿਚ ਉਸ ਪ੍ਰਭੂ ਨੇ ਆਪ ਹੀ ਪਾਣੀ ਦੇ ਥਾਂ (ਤ੍ਰਿਸ਼ਨਾ ਦੀ) ਅੱਗ ਪੈਦਾ ਕੀਤੀ ਹੈ, (ਤੇ ਉਸ ਸਰੋਵਰ ਵਿਚ) ਜੋ ਮੋਹ ਦਾ ਚਿੱਕੜ ਹੈ (ਉਸ ਵਿਚ ਜੀਵਾਂ ਦਾ) ਪੈਰ ਚਲ ਨਹੀਂ ਸਕਦਾ (ਭਾਵ, ਜੀਵ ਮੋਹ ਦੇ ਚਿੱਕੜ ਵਿਚ ਫਸੇ ਪਏ ਹਨ), ਸਾਡੇ ਸਾਹਮਣੇ ਹੀ ਕਈ ਜੀਵ (ਮੋਹ ਦੇ ਚਿੱਕੜ ਵਿਚ ਫਸ ਕੇ ਤ੍ਰਿਸ਼ਨਾ-ਅੱਗ ਦੇ ਅਸਗਾਹ ਜਲ ਵਿਚ) ਡੁੱਬਦੇ ਜਾ ਰਹੇ ਹਨ ॥੧॥nullਹੇ ਮਨ! ਹੇ ਮੂਰਖ ਮਨ! ਤੂੰ ਇਕ ਪ੍ਰਭੂ ਨੂੰ ਯਾਦ ਨਹੀਂ ਕਰਦਾ। ਤੂੰ ਜਿਉਂ ਜਿਉਂ ਪ੍ਰਭੂ ਨੂੰ ਵਿਸਾਰਦਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ ॥੧॥ ਰਹਾਉ ॥nullਹੇ ਪ੍ਰਭੂ! ਨਾਹ ਮੈਂ ਜਤੀ ਹਾਂ ਨਾਹ ਮੈਂ ਸਤੀ ਹਾਂ ਨਾਹ ਹੀ ਮੈਂ ਪੜ੍ਹਿਆ ਹੋਇਆ ਹਾਂ, ਮੇਰਾ ਜੀਵਨ ਤਾਂ ਮੂਰਖਾਂ ਬੇ-ਸਮਝਾਂ ਵਾਲਾ ਬਣਿਆ ਹੋਇਆ ਹੈ, (ਭਾਵ, ਜਤ ਸਤ ਤੇ ਵਿੱਦਿਆ ਇਸ ਤ੍ਰਿਸ਼ਨਾ ਦੀ ਅੱਗ ਤੇ ਮੋਹ ਦੇ ਚਿੱਕੜ ਵਿਚ ਡਿੱਗਣੋਂ ਬਚਾ ਨਹੀਂ ਸਕਦੇ। ਜੇ ਮਨੁੱਖ ਪ੍ਰਭੂ ਨੂੰ ਵਿਸਾਰ ਦੇਵੇ, ਤਾਂ ਜਤ ਸਤ ਵਿੱਦਿਆ ਦੇ ਹੁੰਦਿਆਂ ਭੀ ਮਨੁੱਖ ਦੀ ਜ਼ਿੰਦਗੀ ਮਹਾਂ ਮੂਰਖਾਂ ਵਾਲੀ ਹੁੰਦੀ ਹੈ)। (ਸੋ) ਨਾਨਕ ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੈਨੂੰ) ਉਹਨਾਂ (ਗੁਰਮੁਖਾਂ) ਦੀ ਸਰਨ ਵਿਚ (ਰੱਖ) ਜਿਨ੍ਹਾਂ ਨੂੰ ਤੂੰ ਨਹੀਂ ਭੁੱਲਿਆ (ਜਿਨ੍ਹਾਂ ਨੂੰ ਤੇਰੀ ਯਾਦ ਨਹੀਂ ਭੁੱਲੀ) ॥੨॥੨੯॥