Hukumnama - Ang 359

Gur Kaa Sabadh Manai Mehi Mundhraa Khinthhaa Khimaa Hadtaavo in Raag Asa

In Gurmukhi

ਆਸਾ ਮਹਲਾ ੧ ॥
ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥
ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥
ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥
ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥
ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥
ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥
ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥
ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥
ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥
ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥

Phonetic English

Aasaa Mehalaa 1 ||
Gur Kaa Sabadh Manai Mehi Mundhraa Khinthhaa Khimaa Hadtaavo ||
Jo Kishh Karai Bhalaa Kar Maano Sehaj Jog Nidhh Paavo ||1||
Baabaa Jugathaa Jeeo Jugeh Jug Jogee Param Thanth Mehi Jogan ||
Anmrith Naam Niranjan Paaeiaa Giaan Kaaeiaa Ras Bhogan ||1|| Rehaao ||
Siv Nagaree Mehi Aasan Baiso Kalap Thiaagee Baadhan ||
Sinn(g)ee Sabadh Sadhaa Dhhun Sohai Ahinis Poorai Naadhan ||2||
Path Veechaar Giaan Math Ddanddaa Varathamaan Bibhoothan ||
Har Keerath Reharaas Hamaaree Guramukh Panthh Atheethan ||3||
Sagalee Joth Hamaaree Sanmiaa Naanaa Varan Anaekan ||
Kahu Naanak Sun Bharathhar Jogee Paarabreham Liv Eaekan ||4||3||37||

English Translation

Aasaa, First Mehl:
Let the Word of the Guru's Shabad be the ear-rings in your mind, and wear the patched coat of tolerance.
Whatever the Lord does, look upon that as good; thus you shall obtain the treasure of Sehj Yoga. ||1||
O father, the soul which is united in union as a Yogi, remains united in the supreme essence throughout the ages.
One who has obtained the Ambrosial Naam, the Name of the Immaculate Lord - his body enjoys the pleasure of spiritual wisdom. ||1||Pause||
In the Lord's City, he sits in his Yogic posture, and he forsakes his desires and conflicts.
The sound of the horn ever rings out its beautiful melody, and day and night, he is filled with the sound current of the Naad. ||2||
My cup is reflective meditation, and spiritual wisdom is my walking stick; to dwell in the Lord's Presence is the ashes I apply to my body.
The Praise of the Lord is my occupation; and to live as Gurmukh is my pure religion. ||3||
My arm-rest is to see the Lord's Light in all, although their forms and colors are so numerous.
Says Nanak, listen, O Bharthari Yogi: love only the Supreme Lord God. ||4||3||37||

Punjabi Viakhya

nullnull(ਹੇ ਜੋਗੀ!) ਗੁਰੂ ਦਾ ਸ਼ਬਦ ਮੈਂ ਆਪਣੇ ਮਨ ਵਿਚ ਟਿਕਾਇਆ ਹੋਇਆ ਹੈ ਇਹ ਹਨ ਮੁੰਦ੍ਰਾਂ (ਜੋ ਮੈਂ ਕੰਨਾਂ ਵਿਚ ਨਹੀਂ, ਮਨ ਵਿਚ ਪਾਈਆਂ ਹੋਈਆਂ ਹਨ)। ਮੈਂ ਖਿਮਾ ਦਾ ਸੁਭਾਉ (ਪਕਾ ਰਿਹਾ ਹਾਂ, ਇਹ ਮੈਂ) ਗੋਦੜੀ ਪਹਿਨਦਾ ਹਾਂ। ਜੋ ਕੁਝ ਪਰਮਾਤਮਾ ਕਰਦਾ ਹੈ ਉਸ ਨੂੰ ਮੈਂ ਜੀਵਾਂ ਦੀ ਭਲਾਈ ਵਾਸਤੇ ਹੀ ਮੰਨਦਾ ਹਾਂ, ਇਸ ਤਰ੍ਹਾਂ ਮੇਰਾ ਮਨ ਡੋਲਣੋਂ ਬਚਿਆ ਰਹਿੰਦਾ ਹੈ-ਇਹ ਹੈ ਜੋਗ-ਸਾਧਨਾਂ ਦਾ ਖ਼ਜ਼ਾਨਾ, ਜੋ ਮੈਂ ਇਕੱਠਾ ਕਰ ਰਿਹਾ ਹਾਂ ॥੧॥nullਹੇ ਭਾਈ! ਜਿਸ ਮਨੁੱਖ ਦਾ ਪਰਮੇਸਰ ਦੇ ਚਰਨਾਂ ਵਿਚ ਜੋੜ ਹੋ ਗਿਆ ਹੈ ਉਹੀ ਜੁੜਿਆ ਹੋਇਆ ਹੈ ਉਹੀ ਅਸਲ ਜੋਗੀ ਹੈ ਜਿਸ ਦੀ ਸਮਾਧੀ ਸਦਾ ਲਗੀ ਰਹਿੰਦੀ ਹੈ। ਜਿਸ ਮਨੁੱਖ ਨੇ ਮਾਇਆ-ਰਹਿਤ ਪਰਮਾਤਮਾ ਦਾ ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ ਪ੍ਰਾਪਤ ਕਰ ਲਿਆ ਹੈ ਉਹ ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਦੇ ਆਤਮਕ ਆਨੰਦ ਆਪਣੇ ਹਿਰਦੇ ਵਿਚ (ਸਦਾ) ਮਾਣਦਾ ਹੈ ॥੧॥ ਰਹਾਉ ॥null(ਹੇ ਜੋਗੀ!) ਮੈਂ ਭੀ ਆਸਣ ਤੇ ਬੈਠਦਾ ਹਾਂ, ਮੈਂ ਮਨ ਦੀਆਂ ਕਲਪਨਾਂ ਅਤੇ ਦੁਨੀਆ ਵਾਲੇ ਝਗੜੇ-ਝਾਂਝੇ ਛੱਡ ਕੇ ਕਲਿਆਨ-ਸਰੂਪ ਪ੍ਰਭੂ ਦੇ ਦੇਸ ਵਿਚ (ਪ੍ਰਭੂ ਦੇ ਚਰਨਾਂ ਵਿਚ) ਟਿਕ ਕੇ ਬੈਠਦਾ ਹਾਂ (ਇਹ ਹੈ ਮੇਰਾ ਆਸਣ ਉਤੇ ਬੈਠਣਾ)। ਹੇ ਜੋਗੀ! ਤੂੰ ਸਿੰਙੀ ਵਜਾਂਦਾ ਹੈਂ) ਮੇਰੇ ਅੰਦਰ ਗੁਰੂ ਦਾ ਸ਼ਬਦ (ਗੱਜ ਰਿਹਾ) ਹੈ; ਇਹ ਹੈ ਸਿੰਙੀ ਦੀ ਮਿੱਠੀ ਸੁਹਾਵਣੀ ਸੁਰ, ਜੇ ਮੇਰੇ ਅੰਦਰ ਹੋ ਰਹੀ ਹੈ। ਦਿਨ ਰਾਤ ਮੇਰਾ ਮਨ ਗੁਰ-ਸ਼ਬਦ ਦਾ ਨਾਦ ਵਜਾ ਰਿਹਾ ਹੈ ॥੨॥null(ਹੇ ਜੋਗੀ! ਤੂੰ ਹੱਥ ਵਿਚ ਖੱਪਰ ਲੈ ਕੇ ਘਰ ਘਰ ਤੋਂ ਭਿੱਛਿਆ ਮੰਗਦਾ ਹੈਂ ਮੈਂ ਪ੍ਰਭੂ ਦੇ ਦਰ ਤੋਂ ਉਸ ਦੇ ਗੁਣਾਂ ਦੀ) ਵਿਚਾਰ (ਮੰਗਦਾ ਹਾਂ, ਇਹ) ਹੈ ਮੇਰਾ ਖੱਪਰ। ਪਰਮਾਤਮਾ ਨਾਲ ਡੂੰਘੀ ਸਾਂਝ ਪਾ ਰੱਖਣ ਵਾਲੀ ਮਤ (ਮੇਰੇ ਹੱਥ ਵਿਚ) ਡੰਡਾ ਹੈ (ਜੋ ਕਿਸੇ ਵਿਕਾਰ ਨੂੰ ਨੇੜੇ ਨਹੀਂ ਢੁਕਣ ਦੇਂਦਾ)। ਪ੍ਰਭੂ ਨੂੰ ਹਰ ਥਾਂ ਮੌਜੂਦ ਵੇਖਣਾ ਮੇਰੇ ਵਾਸਤੇ ਪਿੰਡੇ ਤੇ ਮਲਣ ਵਾਲੀ ਸੁਆਹ ਹੈ। ਅਕਾਲ ਪੁਰਖ ਦੀ ਸਿਫ਼ਤ-ਸਾਲਾਹ (ਮੇਰੇ ਵਾਸਤੇ) ਜੋਗ ਦੀ (ਪ੍ਰਭੂ ਨਾਲ ਮਿਲਾਪ ਦੀ) ਮਰਯਾਦਾ ਹੈ। ਗੁਰੂ ਦੇ ਸਨਮੁਖ ਟਿਕੇ ਰਹਿਣਾ ਹੀ ਸਾਡਾ ਧਰਮ-ਰਸਤਾ ਹੈ ਜੋ ਸਾਨੂੰ ਮਾਇਆ ਤੋਂ ਵਿਰਕਤ ਰੱਖਦਾ ਹੈ ॥੩॥nullਹੇ ਨਾਨਕ! (ਆਖ-) ਹੇ ਭਰਥਰੀ ਜੋਗੀ! ਸੁਣ, ਸਭ ਜੀਵਾਂ ਵਿਚ ਅਨੇਕਾਂ ਰੰਗਾਂ-ਰੂਪਾਂ ਵਿਚ ਪ੍ਰਭੂ ਦੀ ਜੋਤਿ ਨੂੰ ਵੇਖਣਾ-ਇਹ ਹੈ ਸਾਡੀ ਬੈਰਾਗਣ ਜੋ ਸਾਨੂੰ ਪ੍ਰਭੂ-ਚਰਨਾਂ ਵਿਚ ਜੁੜਨ ਲਈ ਸਹਾਰਾ ਦੇਂਦੀ ਹੈ ॥੪॥੩॥੩੭॥