Hukumnama - Ang 359.2
Keethaa Hovai Karae Karaaeiaa This Kiaa Keheeai Bhaaee || in Raag Asa
In Gurmukhi
ਆਸਾ ਮਹਲਾ ੧ ॥
ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥
ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥
ਤੇਰਾ ਹੁਕਮੁ ਭਲਾ ਤੁਧੁ ਭਾਵੈ ॥
ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥
ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥
ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥
ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥
ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥
ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥
ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥
Phonetic English
Aasaa Mehalaa 1 ||
Keethaa Hovai Karae Karaaeiaa This Kiaa Keheeai Bhaaee ||
Jo Kishh Karanaa So Kar Rehiaa Keethae Kiaa Chathuraaee ||1||
Thaeraa Hukam Bhalaa Thudhh Bhaavai ||
Naanak Thaa Ko Milai Vaddaaee Saachae Naam Samaavai ||1|| Rehaao ||
Kirath Paeiaa Paravaanaa Likhiaa Baahurr Hukam N Hoee ||
Jaisaa Likhiaa Thaisaa Parriaa Maett N Sakai Koee ||2||
Jae Ko Dharageh Bahuthaa Bolai Naao Pavai Baajaaree ||
Satharanj Baajee Pakai Naahee Kachee Aavai Saaree ||3||
Naa Ko Parriaa Panddith Beenaa Naa Ko Moorakh Mandhaa ||
Bandhee Andhar Sifath Karaaeae Thaa Ko Keheeai Bandhaa ||4||2||36||
English Translation
Aasaa, First Mehl:
The created being acts as he is made to act; what can be said to him, O Siblings of Destiny?
Whatever the Lord is to do, He is doing; what cleverness could be used to affect Him? ||1||
The Order of Your Will is so sweet, O Lord; this is pleasing to You.
O Nanak, he alone is honored with greatness, who is absorbed in the True Name. ||1||Pause||
The deeds are done according to pre-ordained destiny; no one can turn back this Order.
As it is written, so it comes to pass; no one can erase it. ||2||
He who talks on and on in the Lord's Court is known as a joker.
He is not successful in the game of chess, and his chessmen do not reach their goal. ||3||
By himself, no one is literate, learned or wise; no one is ignorant or evil.
When, as a slave, one praises the Lord, only then is he known as a human being. ||4||2||36||
Punjabi Viakhya
nullnull(ਪਰ) ਹੇ ਭਾਈ! ਜੀਵ ਦੇ ਕੀਹ ਵੱਸ? ਜੀਵ ਉਹੀ ਕੁਝ ਕਰਦਾ ਹੈ ਜੋ ਪਰਮਾਤਮਾ ਉਸ ਤੋਂ ਕਰਾਂਦਾ ਹੈ। ਜੀਵ ਦੀ ਕੋਈ ਸਿਆਣਪ ਕੰਮ ਨਹੀਂ ਆਉਂਦੀ, ਜੋ ਕੁਝ ਅਕਾਲ ਪੁਰਖ ਕਰਨਾ ਚਾਹੁੰਦਾ ਹੈ, ਉਹੀ ਕਰ ਰਿਹਾ ਹੈ ॥੧॥null(ਹੇ ਪ੍ਰਭੂ!) ਜੇਹੜਾ ਜੀਵ ਤੈਨੂੰ ਚੰਗਾ ਲਗਦਾ ਹੈ, ਉਸ ਨੂੰ ਤੇਰੀ ਰਜ਼ਾ ਮਿੱਠੀ ਲੱਗਣ ਲੱਗ ਪੈਂਦੀ ਹੈ। (ਸੋ) ਹੇ ਨਾਨਕ! (ਪ੍ਰਭੂ ਦੇ ਦਰ ਤੋਂ) ਉਸ ਜੀਵ ਨੂੰ ਆਦਰ ਮਿਲਦਾ ਹੈ ਜੋ (ਉਸ ਦੀ ਰਜ਼ਾ ਵਿਚ ਰਹਿ ਕੇ) ਉਸ ਸਦਾ-ਥਿਰ ਮਾਲਕ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥nullਸਾਡੇ ਜਨਮ ਜਨਮਾਂਤਰਾਂ ਦੇ ਕੀਤੇ ਕੰਮਾਂ ਦੇ ਸੰਸਕਾਰਾਂ ਦਾ ਜੋ ਇਕੱਠ ਸਾਡੇ ਮਨ ਵਿਚ ਉਕਰਿਆ ਪਿਆ ਹੁੰਦਾ ਹੈ, ਉਸ ਦੇ ਅਨੁਸਾਰ ਸਾਡੀ ਜੀਵਨ-ਰਾਹਦਾਰੀ ਲਿਖੀ ਪਈ ਹੁੰਦੀ ਹੈ, ਉਸ ਦੇ ਉਲਟ ਜ਼ੋਰ ਨਹੀਂ ਚੱਲ ਸਕਦਾ। ਫਿਰ ਜੇਹੋ ਜੇਹਾ ਉਹ ਜੀਵਨ-ਲੇਖ ਲਿਖਿਆ ਪਿਆ ਹੈ, ਉਸ ਦੇ ਅਨੁਸਾਰ (ਜੀਵਨ-ਸਫ਼ਰ) ਉਘੜਦਾ ਚਲਾ ਆਉਂਦਾ ਹੈ, ਕੋਈ (ਉਹਨਾਂ ਲੀਹਾਂ ਨੂੰ ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ (ਉਹਨਾਂ ਨੂੰ ਮਿਟਾਣ ਦਾ ਇਕੋ ਇਕ ਤਰੀਕਾ ਹੈ-ਰਜ਼ਾ ਵਿਚ ਤੁਰ ਕੇ ਸਿਫ਼ਤ-ਸਾਲਾਹ ਕਰਦੇ ਰਹਿਣਾ) ॥੨॥nullਜੇ ਕੋਈ ਜੀਵ ਇਸ ਧੁਰੋਂ ਲਿਖੇ ਹੁਕਮ ਦੇ ਉਲਟ ਬੜੇ ਇਤਰਾਜ਼ ਕਰੀ ਜਾਏ (ਹੁਕਮ ਅਨੁਸਾਰ ਤੁਰਨ ਦੀ ਜਾਚ ਨ ਸਿੱਖੇ, ਉਸ ਦਾ ਸੰਵਰਦਾ ਕੁਝ ਨਹੀਂ, ਸਗੋਂ) ਉਸ ਦਾ ਨਾਮ ਬੜਬੋਲਾ ਹੀ ਪੈ ਸਕਦਾ ਹੈ। (ਜੀਵਨ ਦੀ ਬਾਜ਼ੀ) ਸ਼ਤਰੰਜ (ਚੌਪੜ) ਦੀ ਬਾਜ਼ੀ (ਵਰਗੀ) ਹੈ, (ਰਜ਼ਾ ਦੇ ਉਲਟ ਤੁਰਿਆਂ ਤੇ ਗਿਲੇ ਕੀਤਿਆਂ ਇਹ ਬਾਜ਼ੀ) ਜਿੱਤੀ ਨਹੀਂ ਜਾ ਸਕੇਗੀ, ਨਰਦਾਂ ਕੱਚੀਆਂ ਹੀ ਰਹਿੰਦੀਆਂ ਹਨ (ਪੁੱਗਦੀਆਂ ਸਿਰਫ਼ ਉਹੀ ਹਨ ਜੋ) ਪੁੱਗਣ ਵਾਲੇ ਘਰ ਵਿਚ ਜਾ (ਪਹੁੰਚਦੀਆਂ ਹਨ) ॥੩॥nullਇਸ ਰਸਤੇ ਵਿਚ ਨਾਹ ਕੋਈ ਵਿਦਵਾਨ ਪੰਡਿਤ ਸਿਆਣਾ ਕਿਹਾ ਜਾ ਸਕਦਾ ਹੈ, ਨਾਹ ਕੋਈ (ਅਨਪੜ੍ਹ) ਮੂਰਖ ਭੈੜਾ ਮੰਨਿਆ ਜਾ ਸਕਦਾ ਹੈ (ਜੀਵਨ ਦੇ ਸਹੀ ਰਸਤੇ ਵਿਚ ਨਾਹ ਨਿਰੀ ਵਿੱਦਵਤਾ ਸਫਲਤਾ ਦਾ ਵਸੀਲਾ ਹੈ, ਨਾਹ ਅਨਪੜ੍ਹਤਾ ਵਾਸਤੇ ਅਸਫਲਤਾ ਜ਼ਰੂਰੀ ਹੈ)। ਉਹ ਜੀਵ ਬੰਦਾ ਅਖਵਾ ਸਕਦਾ ਹੈ ਜਿਸ ਨੂੰ ਪ੍ਰਭੂ ਆਪਣੀ ਰਜ਼ਾ ਵਿਚ ਰੱਖ ਕੇ ਉਸ ਪਾਸੋਂ ਆਪਣੀ ਸਿਫ਼ਤ-ਸਾਲਾਹ ਕਰਾਂਦਾ ਹੈ ॥੪॥੨॥੩੬॥