Hukumnama - Ang 359.3

Bheethar Panch Gupath Man Vaasae || in Raag Asa

In Gurmukhi

ਆਸਾ ਘਰੁ ੫ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਭੀਤਰਿ ਪੰਚ ਗੁਪਤ ਮਨਿ ਵਾਸੇ ॥
ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥
ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥
ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥
ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥
ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥
ਪੰਚ ਸਖੀ ਹਮ ਏਕੁ ਭਤਾਰੋ ॥
ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥
ਪੰਚ ਸਖੀ ਮਿਲਿ ਰੁਦਨੁ ਕਰੇਹਾ ॥
ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥

Phonetic English

Aasaa Ghar 5 Mehalaa 1
Ik Oankaar Sathigur Prasaadh ||
Bheethar Panch Gupath Man Vaasae ||
Thhir N Rehehi Jaisae Bhavehi Oudhaasae ||1||
Man Maeraa Dhaeiaal Saethee Thhir N Rehai ||
Lobhee Kapattee Paapee Paakhanddee Maaeiaa Adhhik Lagai ||1|| Rehaao ||
Fool Maalaa Gal Pehirougee Haaro ||
Milaigaa Preetham Thab Karougee Seegaaro ||2||
Panch Sakhee Ham Eaek Bhathaaro ||
Paedd Lagee Hai Jeearraa Chaalanehaaro ||3||
Panch Sakhee Mil Rudhan Karaehaa ||
Saahu Pajoothaa Pranavath Naanak Laekhaa Dhaehaa ||4||1||34||

English Translation

Aasaa, Fifth House, First Mehl:
One Universal Creator God. By The Grace Of The True Guru:
The five evil passions dwell hidden within the mind.
They do not remain still, but move around like wanderers. ||1||
My soul does not stay held by the Merciful Lord.
It is greedy, deceitful, sinful and hypocritical, and totally attached to Maya. ||1||Pause||
I will decorate my neck with garlands of flowers.
When I meet my Beloved, then I will put on my decorations. ||2||
I have five companions and one Spouse.
It is ordained from the very beginning, that the soul must ultimately depart. ||3||
The five companions will lament together.
When the soul is trapped, prays Nanak, it is called to account. ||4||1||34||

Punjabi Viakhya

ਰਾਗ ਆਸਾ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਮੇਰੇ ਮਨ ਵਿਚ ਧੁਰ ਅੰਦਰ ਪੰਜ ਕਾਮਾਦਿਕ ਲੁਕੇ ਪਏ ਹਨ, ਉਹ ਠਠੰਬਰੇ ਹੋਇਆਂ ਵਾਂਗ ਭੱਜੇ ਫਿਰਦੇ ਹਨ, ਨਾਹ ਉਹ ਆਪ ਟਿਕਦੇ ਹਨ (ਨਾਹ ਮੇਰੇ ਮਨ ਨੂੰ ਟਿਕਣ ਦੇਂਦੇ ਹਨ) ॥੧॥nullਮੇਰਾ ਮਨ ਦਿਆਲ ਪਰਮਾਤਮਾ ਦੀ ਯਾਦ ਵਿਚ ਜੁੜਦਾ ਨਹੀਂ ਹੈ। ਇਸ ਉਤੇ ਮਾਇਆ ਨੇ ਬਹੁਤ ਜ਼ੋਰ ਪਾਇਆ ਹੋਇਆ ਹੈ। ਇਹ ਲੋਭੀ ਕਪਟੀ ਪਾਪੀ ਪਾਖੰਡੀ ਬਣਿਆ ਪਿਆ ਹੈ ॥੧॥ ਰਹਾਉ ॥null(ਮੇਰਾ ਸਰੀਰ ਉਸ ਨਾਰ ਵਾਂਗ ਆਪਣੇ ਸਿੰਗਾਰ ਦੇ ਆਹਰਾਂ ਵਿਚ ਰਹਿੰਦਾ ਹੈ ਜੋ ਆਪਣੇ ਪਤੀ ਦੀ ਉਡੀਕ ਵਿਚ ਹੈ ਤੇ ਆਖਦੀ ਹੈ-) ਮੈਂ ਆਪਣੇ ਗਲ ਵਿਚ ਫੁੱਲਾਂ ਦੀ ਮਾਲਾ ਪਾਵਾਂਗੀ, ਫੁੱਲਾਂ ਦਾ ਹਾਰ ਪਾਵਾਂਗੀ, ਮੇਰਾ ਪਤੀ ਮਿਲੇਗਾ ਤਾਂ ਮੈਂ ਸਿੰਗਾਰ ਕਰਾਂਗੀ ॥੨॥nullਮੇਰੀਆਂ ਪੰਜੇ ਸਹੇਲੀਆਂ ਭੀ (ਗਿਆਨ-ਇੰਦ੍ਰੇ ਭੀ) ਜਿਨ੍ਹਾਂ ਦਾ ਜੀਵਾਤਮਾ ਹੀ ਖਸਮ ਹੈ (ਭਾਵ, ਜਿਨ੍ਹਾਂ ਦਾ ਸੁਖ ਦੁਖ ਜੀਵਾਤਮਾ ਦੇ ਸੁਖ ਦੁਖ ਨਾਲ ਸਾਂਝਾ ਹੈ) (ਜੀਵਾਤਮਾ ਦੀ ਮਦਦ ਕਰਨ ਦੇ ਥਾਂ) ਸਰੀਰ ਦੇ ਭੋਗ ਵਿਚ ਹੀ ਲੱਗੀਆਂ ਹੋਈਆਂ ਹਨ (ਉਹਨਾਂ ਨੂੰ ਚਿੱਤ ਚੇਤੇ ਹੀ ਨਹੀਂ ਕਿ ਇਸ ਸਰੀਰ ਨਾਲੋਂ ਇਸ ਜੀਵਾਤਮਾ ਦਾ ਵਿਛੋੜਾ ਹੋ ਜਾਣਾ ਹੈ) ਜੀਵਾਤਮਾ ਨੇ ਚਲੇ ਜਾਣਾ ਹੈ ॥੩॥null(ਆਖ਼ਰ ਵਿਛੋੜੇ ਦਾ ਵੇਲਾ ਆ ਜਾਂਦਾ ਹੈ) ਪੰਜੇ ਸਹੇਲੀਆਂ ਰਲ ਕੇ ਸਿਰਫ਼ ਰੋ ਹੀ ਛਡਦੀਆਂ ਹਨ (ਭਾਵ, ਪੰਜੇ ਗਿਆਨ-ਇੰਦ੍ਰੇ ਜੀਵਾਤਮਾ ਦਾ ਸਾਥ ਛੱਡ ਦੇਂਦੇ ਹਨ, ਤੇ) ਨਾਨਕ ਆਖਦਾ ਹੈ- ਜੀਵਾਤਮਾ (ਇਕੱਲਾ) ਲੇਖਾ ਦੇਣ ਲਈ ਫੜਿਆ ਜਾਂਦਾ ਹੈ ॥੪॥੧॥੩੪॥