. Hukumnama -: Ang 360.1 :- SearchGurbani.com
SearchGurbani.com

Hukumnama - Ang 360.1

Khuraasaan Khasamaanaa Keeaa Hindhusathaan Ddaraaeiaa || in Raag Asa

In Gurmukhi

ਆਸਾ ਮਹਲਾ ੧ ॥
ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥
ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥
ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥
ਕਰਤਾ ਤੂੰ ਸਭਨਾ ਕਾ ਸੋਈ ॥
ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥
ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥
ਰਤਨ ਵਿਗਾੜਿ ਵਿਗੋਏ ਕੁਤੀਬ਼ ਮੁਇਆ ਸਾਰ ਨ ਕਾਈ ॥
ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥
ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥
ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥
ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥

Phonetic English

Aasaa Mehalaa 1 ||
Khuraasaan Khasamaanaa Keeaa Hindhusathaan Ddaraaeiaa ||
Aapai Dhos N Dhaeee Karathaa Jam Kar Mugal Charraaeiaa ||
Eaethee Maar Pee Karalaanae Thain Kee Dharadh N Aaeiaa ||1||
Karathaa Thoon Sabhanaa Kaa Soee ||
Jae Sakathaa Sakathae Ko Maarae Thaa Man Ros N Hoee ||1|| Rehaao ||
Sakathaa Seehu Maarae Pai Vagai Khasamai Saa Purasaaee ||
Rathan Vigaarr Vigoeae Kuthanaee Mueiaa Saar N Kaaee ||
Aapae Jorr Vishhorrae Aapae Vaekh Thaeree Vaddiaaee ||2||
Jae Ko Naao Dhharaaeae Vaddaa Saadh Karae Man Bhaanae ||
Khasamai Nadharee Keerraa Aavai Jaethae Chugai Dhaanae ||
Mar Mar Jeevai Thaa Kishh Paaeae Naanak Naam Vakhaanae ||3||5||39||

English Translation

Aasaa, First Mehl:
Having attacked Khuraasaan, Baabar terrified Hindustan.
The Creator Himself does not take the blame, but has sent the Mugal as the messenger of death.
There was so much slaughter that the people screamed. Didn't You feel compassion, Lord? ||1||
O Creator Lord, You are the Master of all.
If some powerful man strikes out against another man, then no one feels any grief in their mind. ||1||Pause||
But if a powerful tiger attacks a flock of sheep and kills them, then its master must answer for it.
This priceless country has been laid waste and defiled by dogs, and no one pays any attention to the dead.
You Yourself unite, and You Yourself separate; I gaze upon Your Glorious Greatness. ||2||
One may give himself a great name, and revel in the pleasures of the mind,
But in the Eyes of the Lord and Master, he is just a worm, for all the corn that he eats.
Only one who dies to his ego while yet alive, obtains the blessings, O Nanak, by chanting the Lord's Name. ||3||5||39||

Punjabi Viakhya

ਖੁਰਾਸਾਨ ਦੀ ਸਪੁਰਦਗੀ (ਕਿਸੇ ਹੋਰ ਨੂੰ) ਕਰ ਕੇ (ਬਾਬਰ ਮੁਗ਼ਲ ਨੇ ਹਮਲਾ ਕਰ ਕੇ) ਹਿੰਦੁਸਤਾਨ ਨੂੰ ਆ ਸਹਮ ਪਾਇਆ। (ਜੇਹੜੇ ਲੋਕ ਆਪਣੇ ਫ਼ਰਜ਼ ਭੁਲਾ ਕੇ ਰੰਗ ਰਲੀਆਂ ਵਿਚ ਪੈ ਜਾਂਦੇ ਹਨ ਉਹਨਾਂ ਨੂੰ ਸਜ਼ਾ ਭੁਗਤਣੀ ਹੀ ਪੈਂਦੀ ਹੈ, ਇਸ ਬਾਰੇ) ਕਰਤਾਰ ਆਪਣੇ ਉਤੇ ਇਤਰਾਜ਼ ਨਹੀਂ ਆਉਣ ਦੇਂਦਾ। (ਸੋ, ਫ਼ਰਜ਼ ਭੁਲਾ ਕੇ ਵਿਕਾਰਾਂ ਵਿਚ ਮਸਤ ਪਏ ਪਠਾਣ ਹਾਕਮਾਂ ਨੂੰ ਦੰਡ ਦੇਣ ਲਈ ਕਰਤਾਰ ਨੇ) ਮੁਗ਼ਲ-ਬਾਬਰ ਨੂੰ ਜਮਰਾਜ ਬਣਾ ਕੇ (ਹਿੰਦੁਸਤਾਨ ਤੇ) ਚਾੜ੍ਹ ਦਿੱਤਾ। (ਪਰ, ਹੇ ਕਰਤਾਰ! ਬਦ-ਮਸਤ ਪਠਾਣ ਹਾਕਮਾਂ ਦੇ ਨਾਲ ਗਰੀਬ ਨਿਹੱਥੇ ਲੋਕ ਭੀ ਪੀਸੇ ਗਏ) ਇਤਨੀ ਮਾਰ ਪਈ ਕਿ ਉਹ (ਹਾਇ ਹਾਇ) ਪੁਕਾਰ ਉਠੇ। ਕੀ (ਇਹ ਸਭ ਕੁਝ ਵੇਖ ਕੇ) ਤੈਨੂੰ ਉਹਨਾਂ ਉਤੇ ਤਰਸ ਨਹੀਂ ਆਇਆ? ॥੧॥ਹੇ ਕਰਤਾਰ! ਤੂੰ ਸਭਨਾਂ ਹੀ ਜੀਵਾਂ ਦੀ ਸਾਰ ਰੱਖਣ ਵਾਲਾ ਹੈਂ। ਜੇ ਕੋਈ ਜ਼ੋਰਾਵਰ ਜ਼ੋਰਾਵਰ ਨੂੰ ਮਾਰ ਕੁਟਾਈ ਕਰੇ ਤਾਂ (ਵੇਖਣ ਵਾਲਿਆਂ ਦੇ) ਮਨ ਵਿਚ ਗੁੱਸਾ-ਗਿਲਾ ਨਹੀਂ ਹੁੰਦਾ (ਕਿਉਂਕਿ ਦੋਵੇਂ ਧਿਰਾਂ ਇਕ ਦੂਜੇ ਨੂੰ ਕਰਾਰੇ ਹੱਥ ਵਿਖਾ ਲੈਂਦੇ ਹਨ) ॥੧॥ ਰਹਾਉ ॥ਪਰ ਜੇ ਕੋਈ ਸ਼ੇਰ (ਵਰਗਾ) ਜ਼ੋਰਾਵਰ ਗਾਈਆਂ ਦੇ ਵੱਗ (ਵਰਗੇ ਕਮਜ਼ੋਰ ਨਿਹੱਥਿਆਂ) ਉਤੇ ਹੱਲਾ ਕਰ ਕੇ ਮਾਰਨ ਨੂੰ ਆ ਪਏ, ਤਾਂ ਇਸ ਦੀ ਪੁੱਛ (ਵੱਗ ਦੇ) ਖਸਮ ਨੂੰ ਹੀ ਹੁੰਦੀ ਹੈ (ਤਾਹੀਏਂ, ਹੇ ਕਰਤਾਰ! ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ)। (ਕੁੱਤੇ ਓਪਰੇ ਕੁੱਤਿਆਂ ਨੂੰ ਵੇਖ ਕੇ ਜਰ ਨਹੀਂ ਸਕਦੇ, ਪਾੜ ਖਾਂਦੇ ਹਨ। ਇਸੇ ਤਰ੍ਹਾਂ ਮਨੁੱਖ ਨੂੰ ਪਾੜ ਖਾਣ ਵਾਲੇ ਇਹਨਾਂ ਮਨੁੱਖ-ਰੂਪ ਮੁਗ਼ਲ) ਕੁੱਤਿਆਂ ਨੇ (ਤੇਰੇ ਬਣਾਏ) ਸੋਹਣੇ ਬੰਦਿਆਂ ਨੂੰ ਮਾਰ ਮਾਰ ਕੇ ਮਿੱਟੀ ਵਿਚ ਰੋਲ ਦਿੱਤਾ ਹੈ, ਮਰੇ ਪਿਆਂ ਦੀ ਕੋਈ ਸਾਰ ਹੀ ਨਹੀਂ ਲੈਂਦਾ। (ਹੇ ਕਰਤਾਰ! ਤੇਰੀ ਰਜ਼ਾ ਤੂੰ ਹੀ ਜਾਣੇਂ) ਤੂੰ ਆਪ ਹੀ (ਸੰਬੰਧ) ਜੋੜ ਕੇ ਆਪ ਹੀ ਇਹਨਾਂ ਨੂੰ ਮੌਤ ਦੇ ਘਾਟ ਉਤਾਰ ਕੇ ਆਪੋ ਵਿਚੋਂ) ਵਿਛੋੜ ਦਿੱਤਾ ਹੈ। ਵੇਖ! ਹੇ ਕਰਤਾਰ! ਇਹ ਤੇਰੀ ਤਾਕਤ ਦਾ ਕਰਿਸ਼ਮਾ ਹੈ ॥੨॥(ਧਨ ਪਦਾਰਥ ਹਕੂਮਤ ਆਦਿਕ ਦੇ ਨਸ਼ੇ ਵਿਚ ਮਨੁੱਖ ਆਪਣੀ ਹਸਤੀ ਨੂੰ ਭੁੱਲ ਜਾਂਦਾ ਹੈ ਤੇ ਬੜੀ ਆਕੜ ਵਿਖਾ ਵਿਖਾ ਕੇ ਹੋਰਨਾਂ ਨੂੰ ਦੁੱਖ ਦੇਂਦਾ ਹੈ, ਪਰ ਇਹ ਨਹੀਂ ਸਮਝਦਾ ਕਿ) ਜੇ ਕੋਈ ਮਨੁੱਖ ਆਪਣੇ ਆਪ ਨੂੰ ਵੱਡਾ ਅਖਵਾ ਲਏ, ਤੇ ਮਨ-ਮੰਨੀਆਂ ਰੰਗ-ਰਲੀਆਂ ਮਾਣ ਲਏ, ਤਾਂ ਭੀ ਉਹ ਖਸਮ-ਪ੍ਰਭੂ ਦੀਆਂ ਨਜ਼ਰਾਂ ਵਿਚ ਇਕ ਕੀੜਾ ਹੀ ਦਿੱਸਦਾ ਹੈ ਜੋ (ਧਰਤੀ ਤੋਂ) ਦਾਣੇ ਚੁਗ ਚੁਗ ਕੇ ਨਿਰਬਾਹ ਕਰਦਾ ਹੈ (ਹਉਮੈ ਦੀ ਬਦ-ਮਸਤੀ ਵਿਚ ਉਹ ਮਨੁੱਖ ਜ਼ਿੰਦਗੀ ਅਜਾਈਂ ਹੀ ਗਵਾ ਜਾਂਦਾ ਹੈ)। ਹੇ ਨਾਨਕ! ਜੇਹੜਾ ਮਨੁੱਖ ਵਿਕਾਰਾਂ ਵਲੋਂ ਆਪਾ ਮਾਰ ਕੇ (ਆਤਮਕ ਜੀਵਨ) ਜੀਊਂਦਾ ਹੈ, ਤੇ ਪ੍ਰਭੂ ਦਾ ਨਾਮ ਸਿਮਰਦਾ ਹੈ ਉਹੀ ਇਥੋਂ ਕੁਝ ਖੱਟਦਾ ਹੈ ॥੩॥੫॥੩੯॥