Hukumnama - Ang 360.2
Har Dharasan Paavai Vaddabhaag || in Raag Asa
In Gurmukhi
ਰਾਗੁ ਆਸਾ ਘਰੁ ੨ ਮਹਲਾ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਦਰਸਨੁ ਪਾਵੈ ਵਡਭਾਗਿ ॥
ਗੁਰ ਕੈ ਸਬਦਿ ਸਚੈ ਬੈਰਾਗਿ ॥
ਖਟੁ ਦਰਸਨੁ ਵਰਤੈ ਵਰਤਾਰਾ ॥
ਗੁਰ ਕਾ ਦਰਸਨੁ ਅਗਮ ਅਪਾਰਾ ॥੧॥
ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥
ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥
ਗੁਰ ਦਰਸਨਿ ਉਧਰੈ ਸੰਸਾਰਾ ॥
ਜੇ ਕੋ ਲਾਏ ਭਾਉ ਪਿਆਰਾ ॥
ਭਾਉ ਪਿਆਰਾ ਲਾਏ ਵਿਰਲਾ ਕੋਇ ॥
ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥
ਗੁਰ ਕੈ ਦਰਸਨਿ ਮੋਖ ਦੁਆਰੁ ॥
ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥
ਨਿਗੁਰੇ ਕਉ ਗਤਿ ਕਾਈ ਨਾਹੀ ॥
ਅਵਗਣਿ ਮੁਠੇ ਚੋਟਾ ਖਾਹੀ ॥੩॥
ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥
ਗੁਰਮੁਖਿ ਤਾ ਕਉ ਲਗੈ ਨ ਪੀਰ ॥
ਜਮਕਾਲੁ ਤਿਸੁ ਨੇੜਿ ਨ ਆਵੈ ॥
ਨਾਨਕ ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥
Phonetic English
Raag Aasaa Ghar 2 Mehalaa 3
Ik Oankaar Sathigur Prasaadh ||
Har Dharasan Paavai Vaddabhaag ||
Gur Kai Sabadh Sachai Bairaag ||
Khatt Dharasan Varathai Varathaaraa ||
Gur Kaa Dharasan Agam Apaaraa ||1||
Gur Kai Dharasan Mukath Gath Hoe ||
Saachaa Aap Vasai Man Soe ||1|| Rehaao ||
Gur Dharasan Oudhharai Sansaaraa ||
Jae Ko Laaeae Bhaao Piaaraa ||
Bhaao Piaaraa Laaeae Viralaa Koe ||
Gur Kai Dharasan Sadhaa Sukh Hoe ||2||
Gur Kai Dharasan Mokh Dhuaar ||
Sathigur Saevai Paravaar Saadhhaar ||
Nigurae Ko Gath Kaaee Naahee ||
Avagan Muthae Chottaa Khaahee ||3||
Gur Kai Sabadh Sukh Saanth Sareer ||
Guramukh Thaa Ko Lagai N Peer ||
Jamakaal This Naerr N Aavai ||
Naanak Guramukh Saach Samaavai ||4||1||40||
English Translation
Raag Aasaa, Second House, Third Mehl:
One Universal Creator God. By The Grace Of The True Guru:
The Blessed Vision of the Lord's Darshan is obtained by great good fortune.
Through the Word of the Guru's Shabad, true detachment is obtained.
The six systems of philosophy are pervasive,
But the Guru's system is profound and unequalled. ||1||
The Guru's system is the way to liberation.
The True Lord Himself comes to dwell in the mind. ||1||Pause||
Through the Guru's system, the world is saved,
If it is embraced with love and affection.
How rare is that person who truly loves the Guru's Way.
Through the Guru's system, everlasting peace is obtained. ||2||
Through the Guru's system, the Door of Salvation is obtained.
Serving the True Guru, one's family is saved.
There is no salvation for those who have no Guru.
Beguiled by worthless sins, they are struck down. ||3||
Through the Word of the Guru's Shabad, the body finds peace and tranquility.
The Gurmukh is not afflicted by pain.
The Messenger of Death does not come near him.
O Nanak, the Gurmukh is absorbed in the True Lord. ||4||1||40||
Punjabi Viakhya
ਰਾਗ ਆਸਾ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnull(ਜਗਤ ਵਿਚ ਵੇਦਾਂਤ ਆਦਿਕ) ਛੇ ਸ਼ਾਸਤ੍ਰਾਂ (ਦੀ ਵਿਕਾਰ) ਦਾ ਰਿਵਾਜ ਚੱਲ ਰਿਹਾ ਹੈ ਪਰ ਗੁਰੂ ਦਾ (ਦਿੱਤਾ ਹੋਇਆ) ਸ਼ਾਸਤ੍ਰ (ਇਹਨਾਂ ਛੇ ਸ਼ਾਸਤ੍ਰਾਂ ਦੀ) ਪਹੁੰਚ ਤੋਂ ਪਰੇ ਹੈ (ਇਹ ਛੇ ਸ਼ਾਸਤ੍ਰ ਗੁਰੂ ਦੇ ਸ਼ਾਸਤ੍ਰ ਦਾ) ਅੰਤ ਨਹੀਂ ਪਾ ਸਕਦੇ। ਗੁਰੂ ਦੇ ਸ਼ਬਦ ਵਿਚ (ਜੁੜ ਕੇ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲਗਨ ਜੋੜ ਕੇ ਮਨੁੱਖ ਵੱਡੀ ਕਿਸਮਤ ਨਾਲ ਪਰਮਾਤਮਾ ਦਾ (ਮਿਲਾਪ ਕਰਾਣ ਵਾਲਾ ਗੁਰ-) ਸ਼ਾਸਤ੍ਰ ਪ੍ਰਾਪਤ ਕਰਦਾ ਹੈ ॥੧॥nullਗੁਰੂ ਦੇ (ਦਿੱਤੇ ਹੋਏ) ਸ਼ਾਸਤ੍ਰ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਹੋ ਜਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਮਨ ਵਿਚ ਆ ਵੱਸਦਾ ਹੈ ॥੧॥ ਰਹਾਉ ॥nullnullnullਜੇ ਕੋਈ ਮਨੁੱਖ (ਗੁਰੂ ਦੇ ਸ਼ਾਸਤ੍ਰ ਵਿਚ) ਪ੍ਰੇਮ-ਪਿਆਰ ਜੋੜੇ ਤਾਂ (ਪ੍ਰੇਮ ਜੋੜਨ ਵਾਲਾ) ਜਗਤ ਗੁਰੂ ਦੇ ਸ਼ਾਸਤ੍ਰ ਦੀ ਬਰਕਤਿ ਨਾਲ (ਵਿਕਾਰਾਂ ਤੋਂ) ਬਚ ਜਾਂਦਾ ਹੈ। ਪਰ ਕੋਈ ਵਿਰਲਾ ਮਨੁੱਖ ਹੀ (ਗੁਰੂ ਦੇ ਸ਼ਾਸਤ੍ਰ ਵਿਚ) ਪ੍ਰੇਮ-ਪਿਆਰ ਪੈਦਾ ਕਰਦਾ ਹੈ। (ਹੇ ਭਾਈ!) ਗੁਰੂ ਦੇ ਸ਼ਾਸਤ੍ਰ ਵਿਚ (ਚਿੱਤ ਜੋੜਿਆਂ) ਸਦਾ ਆਤਮਕ ਆਨੰਦ ਮਿਲਦਾ ਹੈ ॥੨॥nullnullnullਗੁਰੂ ਦੇ ਸ਼ਾਸਤ੍ਰ ਵਿਚ (ਸੁਰਤ ਟਿਕਾਇਆਂ) ਵਿਕਾਰਾਂ ਤੋਂ ਖ਼ਲਾਸੀ ਪਾਣ ਵਾਲਾ ਰਾਹ ਲੱਭ ਪੈਂਦਾ ਹੈ। ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਹ ਆਪਣੇ ਪਰਵਾਰ ਵਾਸਤੇ ਭੀ (ਵਿਕਾਰਾਂ ਤੋਂ ਬਚਣ ਲਈ) ਸਹਾਰਾ ਬਣ ਜਾਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਸ ਨੂੰ ਕੋਈ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ। (ਹੇ ਭਾਈ!) ਜਿਹੜੇ ਮਨੁੱਖ ਪਾਪ (-ਕਰਮ) ਵਿਚ (ਫਸ ਕੇ ਆਤਮਕ ਜੀਵਨ ਵਲੋਂ) ਲੁੱਟੇ ਜਾ ਰਹੇ ਹਨ, ਉਹ (ਜੀਵਨ-ਸਫ਼ਰ ਵਿਚ) (ਵਿਕਾਰਾਂ ਦੀਆਂ) ਸੱਟਾਂ ਖਾਂਦੇ ਹਨ ॥੩॥nullnullnull(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜਿਆਂ (ਮਨੁੱਖ ਦੇ) ਸਰੀਰ ਨੂੰ ਸੁਖ ਮਿਲਦਾ ਹੈ ਸ਼ਾਂਤੀ ਮਿਲਦੀ ਹੈ, ਗੁਰੂ ਦੀ ਸਰਨ ਪੈਣ ਕਰਕੇ ਉਸ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕ ਸਕਦੀ। ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ ॥੪॥੧॥੪੦॥