Hukumnama - Ang 361.1

Sathigur Vich Vaddee Vaddiaaee || in Raag Asa

In Gurmukhi

ਆਸਾ ਮਹਲਾ ੩ ॥
ਸਤਿਗੁਰ ਵਿਚਿ ਵਡੀ ਵਡਿਆਈ ॥
ਚਿਰੀ ਵਿਛੁੰਨੇ ਮੇਲਿ ਮਿਲਾਈ ॥
ਆਪੇ ਮੇਲੇ ਮੇਲਿ ਮਿਲਾਏ ॥
ਆਪਣੀ ਕੀਮਤਿ ਆਪੇ ਪਾਏ ॥੧॥
ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥
ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ ॥
ਗੁਰਮੁਖਿ ਕੀਮਤਿ ਜਾਣੈ ਕੋਇ ॥
ਵਿਰਲੇ ਕਰਮਿ ਪਰਾਪਤਿ ਹੋਇ ॥
ਊਚੀ ਬਾਣੀ ਊਚਾ ਹੋਇ ॥
ਗੁਰਮੁਖਿ ਸਬਦਿ ਵਖਾਣੈ ਕੋਇ ॥੨॥
ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥
ਸਤਿਗੁਰੁ ਭੇਟੇ ਤਾ ਉਤਰੈ ਪੀਰ ॥
ਬਿਨੁ ਗੁਰ ਭੇਟੇ ਦੁਖੁ ਕਮਾਇ ॥
ਮਨਮੁਖਿ ਬਹੁਤੀ ਮਿਲੈ ਸਜਾਇ ॥੩॥
ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥
ਪੀਵਤ ਰਹੈ ਪੀਆਏ ਸੋਇ ॥
ਗੁਰ ਕਿਰਪਾ ਤੇ ਹਰਿ ਰਸੁ ਪਾਏ ॥
ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥

Phonetic English

Aasaa Mehalaa 3 ||
Sathigur Vich Vaddee Vaddiaaee ||
Chiree Vishhunnae Mael Milaaee ||
Aapae Maelae Mael Milaaeae ||
Aapanee Keemath Aapae Paaeae ||1||
Har Kee Keemath Kin Bidhh Hoe ||
Har Aparanpar Agam Agochar Gur Kai Sabadh Milai Jan Koe ||1|| Rehaao ||
Guramukh Keemath Jaanai Koe ||
Viralae Karam Paraapath Hoe ||
Oochee Baanee Oochaa Hoe ||
Guramukh Sabadh Vakhaanai Koe ||2||
Vin Naavai Dhukh Dharadh Sareer ||
Sathigur Bhaettae Thaa Outharai Peer ||
Bin Gur Bhaettae Dhukh Kamaae ||
Manamukh Bahuthee Milai Sajaae ||3||
Har Kaa Naam Meethaa Ath Ras Hoe ||
Peevath Rehai Peeaaeae Soe ||
Gur Kirapaa Thae Har Ras Paaeae ||
Naanak Naam Rathae Gath Paaeae ||4||3||42||

English Translation

Aasaa, Third Mehl:
Great is the greatness of the True Guru;
He merges in His Merger, those who have been separated for so long.
He Himself merges the merged in His Merger.
He Himself knows His own worth. ||1||
How can anyone appraise the Lord's worth?
Through the Word of the Guru's Shabad, one may merge with the Infinite, Unapproachable and Incomprehensible Lord. ||1||Pause||
Few are the Gurmukhs who know His worth.
How rare are those who receive the Lord's Grace.
Through the Sublime Bani of His Word, one becomes sublime.
The Gurmukh chants the Word of the Shabad. ||2||
Without the Name, the body suffers in pain;
But when one meets the True Guru, then that pain is removed.
Without meeting the Guru, the mortal earns only pain.
The self-willed manmukh receives only more punishment. ||3||
The essence of the Lord's Name is so very sweet;
He alone drinks it, whom the Lord causes to drink it.
By Guru's Grace, the essence of the Lord is obtained.
O Nanak, imbued with the Naam, the Name of the Lord, salvation is attained. ||4||3||42||

Punjabi Viakhya

nullnullnullnull(ਹੇ ਭਾਈ!) ਸਤਿਗੁਰੂ ਵਿਚ ਇਹ ਵੱਡਾ ਭਾਰਾ ਗੁਣ ਹੈ ਕਿ ਉਹ ਅਨੇਕਾਂ ਜਨਮਾਂ ਦੇ ਵਿਛੁੜੇ ਹੋਏ ਜੀਵਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। ਪ੍ਰਭੂ ਆਪ ਹੀ (ਗੁਰੂ) ਮਿਲਾਂਦਾ ਹੈ, ਗੁਰੂ ਮਿਲਾ ਕੇ ਆਪਣੇ ਚਰਨਾਂ ਵਿਚ ਜੋੜਦਾ ਹੈ ਤੇ (ਇਸ ਤਰ੍ਹਾਂ ਜੀਵਾਂ ਦੇ ਹਿਰਦੇ ਵਿਚ) ਆਪਣੇ ਨਾਮ ਦੀ ਕਦਰ ਆਪ ਹੀ ਪੈਦਾ ਕਰਦਾ ਹੈ ॥੧॥null(ਹੇ ਭਾਈ!) ਕਿਸ ਤਰੀਕੇ ਨਾਲ (ਮਨੁੱਖ ਦੇ ਮਨ ਵਿਚ) ਪਰਮਾਤਮਾ (ਦੇ ਨਾਮ) ਦੀ ਕਦਰ ਪੈਦਾ ਹੋਵੇ? ਪਰਮਾਤਮਾ ਪਰੇ ਤੋਂ ਪਰੇ ਹੈ, ਪਰਮਾਤਮਾ ਅਪਹੁੰਚ ਹੈ, ਪਰਮਾਤਮਾ ਤਕ ਗਿਆਨ-ਇੰਦ੍ਰਿਆਂ ਦੀ ਰਾਹੀਂ ਪਹੁੰਚ ਨਹੀਂ ਹੋ ਸਕਦੀ। (ਬੱਸ!) ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਕੋਈ ਵਿਰਲਾ ਮਨੁੱਖ ਪ੍ਰਭੂ ਨੂੰ ਮਿਲਦਾ ਹੈ (ਤੇ ਉਸ ਦੇ ਅੰਦਰ ਪ੍ਰਭੂ ਦੇ ਨਾਮ ਦੀ ਕਦਰ ਪੈਦਾ ਹੁੰਦੀ ਹੈ) ॥੧॥ ਰਹਾਉ ॥nullnullnullਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦੀ ਕਦਰ ਸਮਝਦਾ ਹੈ ਕਿਸੇ ਵਿਰਲੇ ਨੂੰ ਪਰਮਾਤਮਾ ਦੀ ਮੇਹਰ ਨਾਲ (ਪਰਮਾਤਮਾ ਦਾ ਨਾਮ) ਮਿਲਦਾ ਹੈ। ਸਭ ਤੋਂ ਉੱਚੇ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਉੱਚੇ ਜੀਵਨ ਵਾਲਾ ਬਣ ਜਾਂਦਾ ਹੈ। ਕੋਈ (ਵਿਰਲਾ ਭਾਗਾਂ ਵਾਲਾ ਮਨੁੱਖ) ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਦਾ ਹੈ ॥੨॥nullnullnullਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੇ ਸਰੀਰ ਵਿਚ (ਵਿਕਾਰਾਂ ਦਾ) ਦੁੱਖ ਰੋਗ ਪੈਦਾ ਹੋਇਆ ਰਹਿੰਦਾ ਹੈ, ਜਦੋਂ ਮਨੁੱਖ ਨੂੰ ਗੁਰੂ ਮਿਲਦਾ ਹੈ, ਤਦੋਂ ਉਸ ਦਾ ਇਹ ਦੁੱਖ ਦੂਰ ਹੋ ਜਾਂਦਾ ਹੈ। ਗੁਰੂ ਨੂੰ ਮਿਲਣ ਤੋਂ ਬਿਨਾ ਮਨੁੱਖ ਉਹੀ ਕਰਮ ਕਮਾਂਦਾ ਹੈ ਜੋ ਦੁੱਖ ਪੈਦਾ ਕਰਨ, (ਇਸ ਤਰ੍ਹਾਂ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਨੂੰ ਸਦਾ ਬਹੁਤ ਸਜ਼ਾ ਮਿਲਦੀ ਰਹਿੰਦੀ ਹੈ ॥੩॥nullnullnull(ਹੇ ਭਾਈ!) ਪਰਮਾਤਮਾ ਦਾ ਨਾਮ (ਇਕ ਐਸਾ ਅੰਮ੍ਰਿਤ ਹੈ ਜੋ) ਮਿੱਠਾ ਹੈ, ਬੜੇ ਰਸ ਵਾਲਾ ਹੈ। ਪਰ ਉਹੀ ਮਨੁੱਖ ਇਹ ਨਾਮ-ਰਸ ਪੀਂਦਾ ਰਹਿੰਦਾ ਹੈ, ਜਿਸ ਨੂੰ ਉਹ ਪਰਮਾਤਮਾ ਆਪ ਪਿਲਾਏ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਮਨੁੱਖ ਪਰਮਾਤਮਾ ਦੇ ਨਾਮ-ਜਲ ਦਾ ਆਨੰਦ ਮਾਣਦਾ ਹੈ, ਨਾਮ-ਰੰਗਿ ਵਿਚ ਰੰਗੀਜ ਕੇ ਮਨੁੱਖ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ॥੪॥੩॥੪੨॥