Hukumnama - Ang 362

Dhoojai Bhaae Lagae Dhukh Paaeiaa || in Raag Asa

In Gurmukhi

ਆਸਾ ਮਹਲਾ ੩ ॥
ਦੂਜੈ ਭਾਇ ਲਗੇ ਦੁਖੁ ਪਾਇਆ ॥
ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥
ਸਤਿਗੁਰੁ ਸੇਵੈ ਸੋਝੀ ਹੋਇ ॥
ਦੂਜੈ ਭਾਇ ਨ ਲਾਗੈ ਕੋਇ ॥੧॥
ਮੂਲਿ ਲਾਗੇ ਸੇ ਜਨ ਪਰਵਾਣੁ ॥
ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥
ਡਾਲੀ ਲਾਗੈ ਨਿਹਫਲੁ ਜਾਇ ॥
ਅੰਧੀ ਕੰਮੀ ਅੰਧ ਸਜਾਇ ॥
ਮਨਮੁਖੁ ਅੰਧਾ ਠਉਰ ਨ ਪਾਇ ॥
ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥
ਗੁਰ ਕੀ ਸੇਵਾ ਸਦਾ ਸੁਖੁ ਪਾਏ ॥
ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥
ਨਾਮੇ ਨਾਮਿ ਕਰੇ ਵੀਚਾਰੁ ॥
ਆਪਿ ਤਰੈ ਕੁਲ ਉਧਰਣਹਾਰੁ ॥੩॥
ਗੁਰ ਕੀ ਬਾਣੀ ਨਾਮਿ ਵਜਾਏ ॥
ਨਾਨਕ ਮਹਲੁ ਸਬਦਿ ਘਰੁ ਪਾਏ ॥
ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥
ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥

Phonetic English

Aasaa Mehalaa 3 ||
Dhoojai Bhaae Lagae Dhukh Paaeiaa ||
Bin Sabadhai Birathhaa Janam Gavaaeiaa ||
Sathigur Saevai Sojhee Hoe ||
Dhoojai Bhaae N Laagai Koe ||1||
Mool Laagae Sae Jan Paravaan ||
Anadhin Raam Naam Jap Hiradhai Gur Sabadhee Har Eaeko Jaan ||1|| Rehaao ||
Ddaalee Laagai Nihafal Jaae ||
Andhhanaee Kanmee Andhh Sajaae ||
Manamukh Andhhaa Thour N Paae ||
Bisattaa Kaa Keerraa Bisattaa Maahi Pachaae ||2||
Gur Kee Saevaa Sadhaa Sukh Paaeae ||
Santhasangath Mil Har Gun Gaaeae ||
Naamae Naam Karae Veechaar ||
Aap Tharai Kul Oudhharanehaar ||3||
Gur Kee Baanee Naam Vajaaeae ||
Naanak Mehal Sabadh Ghar Paaeae ||
Guramath Sath Sar Har Jal Naaeiaa ||
Dhuramath Mail Sabh Dhurath Gavaaeiaa ||4||5||44||

English Translation

Aasaa, Third Mehl:
Attached to the love of duality, one only incurs pain.
Without the Word of the Shabad, one's life is wasted away in vain.
Serving the True Guru, understanding is obtained,
And then, one is not attached to the love of duality. ||1||
Those who hold fast to their roots, become acceptable.
Night and day, they meditate within their hearts on the Lord's Name; through the Word of the Guru's Shabad, they know the One Lord. ||1||Pause||
One who is attached to the branch, does not receive the fruits.
For blind actions, blind punishment is received.
The blind, self-willed manmukh finds no place of rest.
He is a maggot in manure, and in manure he shall rot away. ||2||
Serving the Guru, everlasting peace is obtained.
Joining the True Congregation, the Sat Sangat, the Glorious Praises of the Lord are sung.
One who contemplates the Naam, the Name of the Lord,
Saves himself, and his family as well. ||3||
Through the Word of the Guru's Bani, the Naam resounds;
O Nanak, through the Word of the Shabad, one finds the Mansion of the Lord's Presence within the home of the heart.
Under Guru's Instruction, bathe in the Pool of Truth, in the Water of the Lord;
Thus the filth of evil-mindedness and sin shall all be washed away. ||4||5||44||

Punjabi Viakhya

nullnullnullnull(ਜੇਹੜੇ ਮਨੁੱਖ ਪਰਮਾਤਮਾ ਨੂੰ ਛੱਡ ਕੇ) ਕਿਸੇ ਹੋਰ ਦੇ ਪਿਆਰ ਵਿਚ ਮੱਤੇ ਰਹਿੰਦੇ ਹਨ ਉਹਨਾਂ ਨੇ ਦੁੱਖ ਹੀ ਦੁੱਖ ਸਹੇੜਿਆ, ਗੁਰੂ ਦੇ ਸ਼ਬਦ ਤੋਂ ਵਾਂਜੇ ਰਹਿ ਕੇ ਉਹਨਾਂ ਆਪਣੀ ਜ਼ਿੰਦਗੀ ਵਿਅਰਥ ਗਵਾ ਲਈ। ਜੇਹੜਾ ਕੋਈ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਸ ਨੂੰ (ਸਹੀ ਜੀਵਨ ਦੀ) ਸਮਝ ਆ ਜਾਂਦੀ ਹੈ, ਉਹ ਫਿਰ ਮਾਇਆ ਦੇ ਪਿਆਰ ਵਿਚ ਨਹੀਂ ਲੱਗਦਾ ॥੧॥null(ਹੇ ਭਾਈ! ਜੇਹੜੇ ਮਨੁੱਖ) ਜਗਤ ਦੇ ਰਚਨਹਾਰ ਪਰਮਾਤਮਾ (ਦੀ ਯਾਦ) ਵਿਚ ਜੁੜਦੇ ਹਨ ਉਹ ਮਨੁੱਖ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੋ ਜਾਂਦੇ ਹਨ। ਪਰਮਾਤਮਾ ਦਾ ਨਾਮ ਹਰ ਵੇਲੇ ਆਪਣੇ ਹਿਰਦੇ ਵਿਚ ਜਪ ਕੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ॥੧॥ ਰਹਾਉ ॥nullnullnull(ਜੇਹੜਾ ਮਨੁੱਖ ਜਗਤ ਦੇ ਮੂਲ-ਪ੍ਰਭੂ-ਰੁੱਖ ਨੂੰ ਛੱਡ ਕੇ ਉਸ ਦੀ ਰਚੀ ਮਾਇਆ-ਰੂਪ) ਟਹਣੀ ਨੂੰ ਚੰਬੜਿਆ ਰਹਿੰਦਾ ਹੈ ਉਹ ਅੱਫਲ ਹੀ ਜਾਂਦਾ ਹੈ (ਜੀਵਨ-ਫਲ ਪ੍ਰਾਪਤ ਨਹੀਂ ਕਰ ਸਕਦਾ), ਬੇ-ਸਮਝੀ ਦੇ ਕੰਮਾਂ ਵਿਚ ਪੈ ਕੇ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਮਨੁੱਖ (ਮਾਇਆ ਦੀ ਭਟਕਣਾ ਤੋਂ ਬਚਣ ਦਾ) ਟਿਕਾਣਾ ਨਹੀਂ ਲੱਭ ਸਕਦਾ (ਉਹ ਮਨੁੱਖ ਮਾਇਆ ਦੇ ਮੋਹ ਵਿਚ ਇਉਂ ਹੀ) ਖ਼ੁਆਰ ਹੁੰਦਾ ਹੈ (ਜਿਵੇਂ) ਗੰਦ ਦਾ ਕੀੜਾ ਗੰਦ ਵਿਚ ॥੨॥nullnullnullਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ ਸਦਾ ਆਤਮਕ ਆਨੰਦ ਮਾਣਦਾ ਹੈ (ਕਿਉਂਕਿ) ਸਾਧ ਸੰਗਤ ਵਿਚ ਮਿਲ ਕੇ ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ)। ਉਹ ਸਦਾ ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰਦਾ ਹੈ। (ਇਸ ਤਰ੍ਹਾਂ) ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ਤੇ ਆਪਣੀਆਂ ਕੁਲਾਂ ਨੂੰ ਪਾਰ ਲੰਘਾਣ ਜੋਗਾ ਹੋ ਜਾਂਦਾ ਹੈ ॥੩॥nullnullnullਪਰਮਾਤਮਾ ਦੇ ਨਾਮ ਵਿਚ ਜੁੜ ਕੇ ਜੇਹੜਾ ਮਨੁੱਖ ਸਤਿਗੁਰੂ ਦੀ ਬਾਣੀ (ਦਾ ਵਾਜਾ) ਵਜਾਂਦਾ ਹੈ (ਆਪਣੇ ਅੰਦਰ ਗੁਰੂ ਦੀ ਬਾਣੀ ਦਾ ਪੂਰਨ ਪ੍ਰਭਾਵ ਪਾਈ ਰੱਖਦਾ ਹੈ), ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਘਰ ਮਹਲ ਹਾਸਲ ਕਰ ਲੈਂਦਾ ਹੈ। ਗੁਰੂ ਦੀ ਮਤ ਲੈ ਕੇ ਜਿਸ ਮਨੁੱਖ ਨੇ ਸਤਸੰਗ-ਸਰੋਵਰ ਵਿਚ ਪਰਮਾਤਮਾ ਦੇ ਨਾਮ-ਜਲ ਨਾਲ ਇਸ਼ਨਾਨ ਕੀਤਾ, ਉਸ ਨੇ ਭੈੜੀ ਖੋਟੀ ਮਤ ਦੀ ਮੈਲ ਧੋ ਲਈ ਉਸ ਨੇ (ਆਪਣੇ ਅੰਦਰੋਂ) ਸਾਰਾ ਪਾਪ ਦੂਰ ਕਰ ਲਿਆ ॥੪॥੫॥੪੪॥