Hukumnama - Ang 362.1
Manamukh Marehi Mar Maran Vigaarrehi || in Raag Asa
In Gurmukhi
ਆਸਾ ਮਹਲਾ ੩ ॥
ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥
ਦੂਜੈ ਭਾਇ ਆਤਮ ਸੰਘਾਰਹਿ ॥
ਮੇਰਾ ਮੇਰਾ ਕਰਿ ਕਰਿ ਵਿਗੂਤਾ ॥
ਆਤਮੁ ਨ ਚੀਨ੍ਹ੍ਹੈ ਭਰਮੈ ਵਿਚਿ ਸੂਤਾ ॥੧॥
ਮਰੁ ਮੁਇਆ ਸਬਦੇ ਮਰਿ ਜਾਇ ॥
ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥
ਨਾਮ ਵਿਹੂਣ ਗਰਭ ਗਲਿ ਜਾਇ ॥
ਬਿਰਥਾ ਜਨਮੁ ਦੂਜੈ ਲੋਭਾਇ ॥
ਨਾਮ ਬਿਹੂਣੀ ਦੁਖਿ ਜਲੈ ਸਬਾਈ ॥
ਸਤਿਗੁਰਿ ਪੂਰੈ ਬੂਝ ਬੁਝਾਈ ॥੨॥
ਮਨੁ ਚੰਚਲੁ ਬਹੁ ਚੋਟਾ ਖਾਇ ॥
ਏਥਹੁ ਛੁੜਕਿਆ ਠਉਰ ਨ ਪਾਇ ॥
ਗਰਭ ਜੋਨਿ ਵਿਸਟਾ ਕਾ ਵਾਸੁ ॥
ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥
ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥
ਗੁਰਮੁਖਿ ਜੋਤੀ ਜੋਤਿ ਮਿਲਾਈ ॥
ਨਿਰਮਲ ਬਾਣੀ ਨਿਜ ਘਰਿ ਵਾਸਾ ॥
ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥
Phonetic English
Aasaa Mehalaa 3 ||
Manamukh Marehi Mar Maran Vigaarrehi ||
Dhoojai Bhaae Aatham Sanghaarehi ||
Maeraa Maeraa Kar Kar Vigoothaa ||
Aatham N Cheenhai Bharamai Vich Soothaa ||1||
Mar Mueiaa Sabadhae Mar Jaae ||
Ousathath Nindhaa Gur Sam Jaanaaee Eis Jug Mehi Laahaa Har Jap Lai Jaae ||1|| Rehaao ||
Naam Vihoon Garabh Gal Jaae ||
Birathhaa Janam Dhoojai Lobhaae ||
Naam Bihoonee Dhukh Jalai Sabaaee ||
Sathigur Poorai Boojh Bujhaaee ||2||
Man Chanchal Bahu Chottaa Khaae ||
Eaethhahu Shhurrakiaa Thour N Paae ||
Garabh Jon Visattaa Kaa Vaas ||
Thith Ghar Manamukh Karae Nivaas ||3||
Apunae Sathigur Ko Sadhaa Bal Jaaee ||
Guramukh Jothee Joth Milaaee ||
Niramal Baanee Nij Ghar Vaasaa ||
Naanak Houmai Maarae Sadhaa Oudhaasaa ||4||6||45||
English Translation
Aasaa, Third Mehl:
The self-willed manmukhs are dying; they are wasting away in death.
In the love of duality, they murder their own souls.
Crying out, ""Mine, mine!"", they are ruined.
They do not remember their souls; they are asleep in superstition. ||1||
He alone dies a real death, who dies in the Word of the Shabad.
The Guru has inspired me to realize, that praise and slander are one and the same; in this world, the profit is obtained by chanting the Name of the Lord. ||1||Pause||
Those who lack the Naam, the Name of the Lord, are dissolved within the womb.
Useless is the birth of those who are lured by duality.
Without the Naam, all are burning in pain.
The Perfect True Guru has given me this understanding. ||2||
The fickle mind is struck down so many times.
Having lost this opportunity, no place of rest shall be found.
Cast into the womb of reincarnation, the mortal lives in manure;
In such a home, the self-willed manmukh takes up residence. ||3||
I am forever a sacrifice to my True Guru;
The light of the Gurmukh blends with the Divine Light of the Lord.
Through the Immaculate Bani of the Word, the mortal dwells within the home of his own inner self.
O Nanak, he conquers his ego, and remains forever detached. ||4||6||45||
Punjabi Viakhya
nullnullnullnullਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਆਤਮਕ ਮੌਤੇ) ਮਰਦੇ ਹਨ (ਇਸ ਤਰ੍ਹਾਂ) ਮਰ ਕੇ ਉਹ ਆਪਣੀ ਮੌਤ ਖ਼ਰਾਬ ਕਰਦੇ ਹਨ, ਕਿਉਂਕਿ ਮਾਇਆ ਦੇ ਮੋਹ ਵਿਚ ਪੈ ਕੇ ਉਹ ਆਪਣਾ ਆਤਮਕ ਜੀਵਨ ਤਬਾਹ ਕਰ ਲੈਂਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਹ ਧਨ) ਮੇਰਾ ਹੈ (ਇਹ ਪਰਵਾਰਾ) ਮੇਰਾ ਹੈ-ਨਿੱਤ ਇਹੀ ਆਖ ਆਖ ਕੇ ਖ਼ੁਆਰ ਹੁੰਦਾ ਰਹਿੰਦਾ ਹੈ, ਕਦੇ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ, ਮਾਇਆ ਦੀ ਭਟਕਣਾ ਵਿਚ ਪੈ ਕੇ (ਆਤਮਕ ਜੀਵਨ) ਵਲੋਂ ਗ਼ਾਫ਼ਿਲ ਹੋਇਆ ਰਹਿੰਦਾ ਹੈ ॥੧॥nullਕੋਈ ਚੰਗਾ ਆਖੇ, ਕੋਈ ਮੰਦਾ ਆਖੇ, ਇਸ ਨੂੰ ਇਕੋ ਜਿਹਾ ਸਹਾਰਨਾ-ਗੁਰੂ ਨੇ ਜਿਸ ਮਨੁੱਖ ਨੂੰ ਇਹ ਸੂਝ ਬਖ਼ਸ਼ ਦਿੱਤੀ ਹੈ, ਉਹ ਮਨੁੱਖ ਇਸ ਜੀਵਨ ਵਿਚ ਪਰਮਾਤਮਾ ਦਾ ਨਾਮ ਜਪ ਕੇ (ਜਗਤ ਤੋਂ) ਖੱਟੀ ਖੱਟ ਕੇ ਜਾਂਦਾ ਹੈ, ਉਹ ਮਨੁੱਖ (ਮਾਇਆ ਦੇ ਮੋਹ ਵਲੋਂ) ਸੁਰਖਰੂਈ ਮੌਤ ਮਰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ (ਮੋਹ ਵਲੋਂ) ਉਹ ਅਛੋਹ ਰਹਿੰਦਾ ਹੈ ॥੧॥ ਰਹਾਉ ॥nullnullnullਨਾਮ ਤੋਂ ਵਾਂਜਿਆ ਰਹਿ ਕੇ ਮਨੁੱਖ ਜਨਮ ਮਰਨ ਦੇ ਗੇੜਾਂ ਵਿਚ ਆਤਮਕ ਜੀਵਨ ਨਾਸ ਕਰ ਲੈਂਦਾ ਹੈ, ਉਹ ਸਦਾ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਇਸ ਵਾਸਤੇ) ਉਸ ਦੀ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ। ਨਾਮ ਤੋਂ ਸੱਖਣੀ ਰਹਿ ਕੇ ਸਾਰੀ ਲੁਕਾਈ ਦੁੱਖ ਵਿਚ ਸੜਦੀ ਰਹਿੰਦੀ ਹੈ। ਪਰ ਇਹ ਸਮਝ ਪੂਰੇ ਗੁਰੂ ਨੇ (ਕਿਸੇ ਵਿਰਲੇ ਨੂੰ) ਬਖ਼ਸ਼ੀ ਹੈ ॥੨॥nullnullnullਜਿਸ ਮਨੁੱਖ ਦਾ ਮਨ ਹਰ ਵੇਲੇ ਮਾਇਆ ਦੇ ਮੋਹ ਵਿਚ ਭਟਕਦਾ ਹੈ ਉਹ ਮੋਹ ਦੀਆਂ ਸੱਟਾਂ ਖਾਂਦਾ ਰਹਿੰਦਾ ਹੈ, ਇਸ ਮਨੁੱਖਾ ਜੀਵਨ ਵਿਚ (ਸਿਮਰਨ ਵਲੋਂ) ਖੁੰਝਿਆ ਹੋਇਆ ਫਿਰ ਆਤਮਕ ਆਨੰਦ ਦੀ ਥਾਂ ਨਹੀਂ ਪ੍ਰਾਪਤ ਕਰ ਸਕਦਾ। ਜਨਮ ਮਰਨ ਦਾ ਗੇੜ (ਮਾਨੋ) ਗੰਦ ਦਾ ਘਰ ਹੈ, ਇਸ ਘਰ ਵਿਚ ਉਸ ਮਨੁੱਖ ਦਾ ਨਿਵਾਸ ਹੋਇਆ ਰਹਿੰਦਾ ਹੈ ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ ॥੩॥nullnullnull(ਹੇ ਭਾਈ!) ਮੈਂ ਆਪਣੇ ਸਤਿਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੀ ਸੁਰਤ ਨੂੰ ਗੁਰੂ ਪਰਮਾਤਮਾ ਦੀ ਜੋਤਿ ਵਿਚ ਮਿਲਾ ਦੇਂਦਾ ਹੈ। ਹੇ ਨਾਨਕ! ਗੁਰੂ ਦੀ ਪਵਿਤ੍ਰ ਬਾਣੀ ਦੀ ਬਰਕਤਿ ਨਾਲ ਆਪਣੇ ਅਸਲ ਘਰ ਵਿਚ (ਪ੍ਰਭੂ-ਚਰਨਾਂ ਵਿਚ) ਟਿਕਾਣਾ ਮਿਲ ਜਾਂਦਾ ਹੈ, (ਗੁਰੂ ਦੀ ਮੇਹਰ ਨਾਲ ਮਨੁੱਖ) ਹਉਮੈ ਨੂੰ ਮੁਕਾ ਲੈਂਦਾ ਹੈ ਤੇ (ਮਾਇਆ ਦੇ ਮੋਹ ਵਲੋਂ) ਸਦਾ ਉਪਰਾਮ ਰਹਿੰਦਾ ਹੈ ॥੪॥੬॥੪੫॥