Hukumnama - Ang 363.1

Manamukh Jhootho Jhooth Kamaavai || in Raag Asa

In Gurmukhi

ਆਸਾ ਮਹਲਾ ੩ ॥
ਮਨਮੁਖਿ ਝੂਠੋ ਝੂਠੁ ਕਮਾਵੈ ॥
ਖਸਮੈ ਕਾ ਮਹਲੁ ਕਦੇ ਨ ਪਾਵੈ ॥
ਦੂਜੈ ਲਗੀ ਭਰਮਿ ਭੁਲਾਵੈ ॥
ਮਮਤਾ ਬਾਧਾ ਆਵੈ ਜਾਵੈ ॥੧॥
ਦੋਹਾਗਣੀ ਕਾ ਮਨ ਦੇਖੁ ਸੀਗਾਰੁ ॥
ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ ਵਿਕਾਰੁ ॥੧॥ ਰਹਾਉ ॥
ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥
ਗੁਰ ਸਬਦੀ ਸੀਗਾਰੁ ਬਣਾਵੈ ॥
ਸੇਜ ਸੁਖਾਲੀ ਅਨਦਿਨੁ ਹਰਿ ਰਾਵੈ ॥
ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥੨॥
ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥
ਅਪਣਾ ਪਿਰੁ ਰਾਖੈ ਸਦਾ ਉਰ ਧਾਰਿ ॥
ਨੇੜੈ ਵੇਖੈ ਸਦਾ ਹਦੂਰਿ ॥
ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥੩॥
ਆਗੈ ਜਾਤਿ ਰੂਪੁ ਨ ਜਾਇ ॥
ਤੇਹਾ ਹੋਵੈ ਜੇਹੇ ਕਰਮ ਕਮਾਇ ॥
ਸਬਦੇ ਊਚੋ ਊਚਾ ਹੋਇ ॥
ਨਾਨਕ ਸਾਚਿ ਸਮਾਵੈ ਸੋਇ ॥੪॥੮॥੪੭॥

Phonetic English

Aasaa Mehalaa 3 ||
Manamukh Jhootho Jhooth Kamaavai ||
Khasamai Kaa Mehal Kadhae N Paavai ||
Dhoojai Lagee Bharam Bhulaavai ||
Mamathaa Baadhhaa Aavai Jaavai ||1||
Dhohaaganee Kaa Man Dhaekh Seegaar ||
Puthr Kalath Dhhan Maaeiaa Chith Laaeae Jhooth Mohu Paakhandd Vikaar || Rehaao ||1||
Sadhaa Sohaagan Jo Prabh Bhaavai ||
Gur Sabadhee Seegaar Banaavai ||
Saej Sukhaalee Anadhin Har Raavai ||
Mil Preetham Sadhaa Sukh Paavai ||2||
Saa Sohaagan Saachee Jis Saach Piaar ||
Apanaa Pir Raakhai Sadhaa Our Dhhaar ||
Naerrai Vaekhai Sadhaa Hadhoor ||
Maeraa Prabh Sarab Rehiaa Bharapoor ||3||
Aagai Jaath Roop N Jaae ||
Thaehaa Hovai Jaehae Karam Kamaae ||
Sabadhae Oocho Oochaa Hoe ||
Naanak Saach Samaavai Soe ||4||8||47||

English Translation

Aasaa, Third Mehl:
The self-willed manmukh practices falsehood, only falsehood.
He never attains the Mansion of the Lord Presence.
Attached to duality, he wanders, deluded by doubt.
Entangled in worldly attachments, he comes and goes. ||1||
Behold, the decorations of the discarded bride!
Her consciousness is attached to children, spouse, wealth, and Maya, falsehood, emotional attachment, hypocrisy and corruption. ||1||Pause||
She who is pleasing to God is forever a happy soul-bride.
She makes the Word of the Guru's Shabad her decoration.
Her bed is so comfortable; she enjoys her Lord, night and day.
Meeting her Beloved, the obtains eternal peace. ||2||
She is a true, virtuous soul-bride, who enshrines love for the True Lord.
She keeps her Husband Lord always clasped to her heart.
She sees Him near at hand, ever-present.
My God is all-pervading everywhere. ||3||
Social status and beauty will not go with you hereafter.
As are the deeds done here, so does one become.
Through the Word of the Shabad, one becomes the highest of the high.
O Nanak, he is absorbed in the True Lord. ||4||8||47||

Punjabi Viakhya

nullnullnullnullਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਉਹੀ ਕੁਝ ਕਰਦੀ ਹੈ ਜੋ ਉਸ ਦੇ (ਆਤਮਕ ਜੀਵਨ ਦੇ) ਕਿਸੇ ਕੰਮ ਨਹੀਂ ਆ ਸਕਦਾ, (ਉਹਨਾਂ ਉੱਦਮਾਂ ਨਾਲ ਉਹ ਜੀਵ-ਇਸਤ੍ਰੀ) ਖਸਮ-ਪ੍ਰਭੂ ਦਾ ਟਿਕਾਣਾ ਕਦੇ ਭੀ ਨਹੀਂ ਲੱਭ ਸਕਦੀ, ਮਾਇਆ ਦੇ ਮੋਹ ਵਿਚ ਫਸੀ ਹੋਈ ਮਾਇਆ ਦੀ ਭਟਕਣਾ ਵਿਚ ਪੈ ਕੇ ਉਹ ਕੁਰਾਹੇ ਪਈ ਰਹਿੰਦੀ ਹੈ। (ਹੇ ਮਨ!) ਅਪਣੱਤ ਦੇ ਬੰਧਨਾਂ ਵਿਚ ਬੱਝਾ ਹੋਇਆ ਜਗਤ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੧॥nullਹੇ ਮਨ! (ਖਸਮ ਦੀ ਛੱਡੀ ਹੋਈ) ਮੰਦ-ਕਰਮਣ ਇਸਤ੍ਰੀ ਦਾ ਸਿੰਗਾਰ ਵੇਖ, ਨਿਰਾ ਪਖੰਡ ਹੈ ਨਿਰਾ ਵਿਕਾਰ ਹੈ। (ਇਸੇ ਤਰ੍ਹਾਂ) ਜੇਹੜਾ ਮਨੁੱਖ ਪੁੱਤਰਾਂ ਵਿਚ ਇਸਤ੍ਰੀ ਵਿਚ ਧਨ ਵਿਚ ਮਾਇਆ ਵਿਚ ਚਿੱਤ ਜੋੜਦਾ ਹੈ ਉਸ ਦਾ ਇਹ ਸਾਰਾ ਮੋਹ ਵਿਅਰਥ ਹੈ ॥੧॥ ਰਹਾਉ ॥nullnullnullਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਉਹ ਸਦਾ ਚੰਗੇ ਭਾਗਾਂ ਵਾਲੀ ਹੈ ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ-ਮਿਲਾਪ ਨੂੰ ਆਪਣਾ ਆਤਮਕ) ਸੋਹਜ ਬਣਾਂਦੀ ਹੈ, ਉਸ ਦੇ ਹਿਰਦੇ ਦੀ ਸੇਜ ਸੁਖਦਾਈ ਹੋ ਜਾਂਦੀ ਹੈ ਕਿਉਂਕਿ ਉਹ ਹਰ ਵੇਲੇ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ, ਪ੍ਰਭੂ ਪ੍ਰੀਤਮ ਨੂੰ ਮਿਲ ਕੇ ਉਹ ਸਦਾ ਆਤਮਕ ਆਨੰਦ ਮਾਣਦੀ ਹੈ ॥੨॥nullnullnull(ਹੇ ਮਨ!) ਜਿਸ ਜੀਵ-ਇਸਤ੍ਰੀ ਦਾ ਪਿਆਰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਪੈ ਜਾਂਦਾ ਹੈ ਉਹ ਸਦਾ ਲਈ ਚੰਗੇ ਭਾਗਾਂ ਵਾਲੀ ਬਣ ਜਾਂਦੀ ਹੈ, ਉਹ ਆਪਣੇ ਪਤੀ-ਪ੍ਰਭੂ ਨੂੰ ਹਮੇਸ਼ਾ ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ, ਉਹ ਪ੍ਰਭੂ ਨੂੰ ਸਦਾ ਆਪਣੇ ਨੇੜੇ ਆਪਣੇ ਅੰਗ-ਸੰਗ ਵੇਖਦੀ ਹੈ, ਉਸ ਨੂੰ ਪਿਆਰਾ ਪ੍ਰਭੂ ਸਭਨਾਂ ਵਿਚ ਵਿਆਪਕ ਦਿੱਸਦਾ ਹੈ ॥੩॥nullnullnull(ਹੇ ਮਨ! ਉੱਚੀ ਜਾਤਿ ਤੇ ਸੋਹਣੇ ਰੂਪ ਦਾ ਕੀਹ ਮਾਣ?) ਪਰਲੋਕ ਵਿਚ ਨਾਹ ਇਹ (ਉੱਚੀ) ਜਾਤਿ ਜਾਂਦੀ ਹੈ ਨਾਹ ਇਹ (ਸੋਹਣਾ) ਰੂਪ ਜਾਂਦਾ ਹੈ। (ਇਸ ਲੋਕ ਵਿਚ ਮਨੁੱਖ) ਜਿਹੋ ਜਿਹੇ ਕਰਮ ਕਰਦਾ ਹੈ ਉਹੋ ਜਿਹਾ ਉਸ ਦਾ ਜੀਵਨ ਬਣ ਜਾਂਦਾ ਹੈ (ਬੱਸ! ਇਹੀ ਹੈ ਮਨੁੱਖ ਦੀ ਜਾਤਿ ਤੇ ਇਹੀ ਹੈ ਮਨੁੱਖ ਦਾ ਰੂਪ)। ਹੇ ਨਾਨਕ! (ਜਿਉਂ ਜਿਉਂ ਮਨੁੱਖ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਤਮਕ ਜੀਵਨ ਵਿਚ) ਹੋਰ ਉੱਚਾ ਹੋਰ ਉੱਚਾ ਹੁੰਦਾ ਜਾਂਦਾ ਹੈ ਤਿਉਂ ਤਿਉਂ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੁੰਦਾ ਜਾਂਦਾ ਹੈ ॥੪॥੮॥੪੭॥