Hukumnama - Ang 366.1

Maerai Man Than Praem Naam Aadhhaar || in Raag Asa

In Gurmukhi

ਆਸਾ ਮਹਲਾ ੪ ॥
ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥
ਨਾਮੁ ਜਪੀ ਨਾਮੋ ਸੁਖ ਸਾਰੁ ॥੧॥
ਨਾਮੁ ਜਪਹੁ ਮੇਰੇ ਸਾਜਨ ਸੈਨਾ ॥
ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥
ਨਾਮ ਬਿਨਾ ਨਹੀ ਜੀਵਿਆ ਜਾਇ ॥
ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥
ਨਾਮਹੀਨ ਕਾਲਖ ਮੁਖਿ ਮਾਇਆ ॥
ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥
ਵਡਾ ਵਡਾ ਹਰਿ ਭਾਗ ਕਰਿ ਪਾਇਆ ॥
ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥

Phonetic English

Aasaa Mehalaa 4 ||
Maerai Man Than Praem Naam Aadhhaar ||
Naam Japee Naamo Sukh Saar ||1||
Naam Japahu Maerae Saajan Sainaa ||
Naam Binaa Mai Avar N Koee Vaddai Bhaag Guramukh Har Lainaa ||1|| Rehaao ||
Naam Binaa Nehee Jeeviaa Jaae ||
Vaddai Bhaag Guramukh Har Paae ||2||
Naameheen Kaalakh Mukh Maaeiaa ||
Naam Binaa Dhhrig Dhhrig Jeevaaeiaa ||3||
Vaddaa Vaddaa Har Bhaag Kar Paaeiaa ||
Naanak Guramukh Naam Dhivaaeiaa ||4||4||56||

English Translation

Aasaa, Fourth Mehl:
The Love of the Naam, the Name of the Lord, is the Support of my mind and body.
I chant the Naam; the Naam is the essence of peace. ||1||
So chant the Naam, O my friends and companions.
Without the Naam, there is nothing else for me. By great good fortune, as Gurmukh, I have received the Lord's Name. ||1||Pause||
Without the Naam, I cannot live.
By great good fortune, the Gurmukhs obtain the Naam. ||2||
Those who lack the Naam have their faces rubbed in the dirt of Maya.
Without the Naam, cursed, cursed are their lives. ||3||
The Great Lord is obtained by great good destiny.
O Nanak, the Gurmukh is blessed with the Naam. ||4||4||56||

Punjabi Viakhya

nullnull(ਹੇ ਮੇਰੇ ਸੱਜਣੋਂ ਮਿੱਤਰੋ!) ਪਰਮਾਤਮਾ ਦਾ ਪਿਆਰ ਤੇ ਪਰਮਾਤਮਾ ਦਾ ਨਾਮ (ਹੀ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਆਸਰਾ ਹੈ। ਮੈਂ (ਸਦਾ ਪ੍ਰਭੂ ਦਾ) ਨਾਮ ਜਪਦਾ ਰਹਿੰਦਾ ਹਾਂ, ਨਾਮ ਹੀ (ਮੇਰੇ ਵਾਸਤੇ ਸਾਰੇ) ਸੁਖਾਂ ਦਾ ਨਿਚੋੜ ਹੈ ॥੧॥nullਹੇ ਮੇਰੇ ਸਜਣੋਂ! ਹੇ ਮੇਰੇ ਮਿੱਤਰੋ! ਪਰਮਾਤਮਾ ਦਾ ਨਾਮ ਜਪਿਆ ਕਰੋ। ਪਰਮਾਤਮਾ ਦੇ ਨਾਮ ਤੋਂ ਬਿਨਾ ਮੈਨੂੰ (ਤਾਂ ਜ਼ਿੰਦਗੀ ਦਾ) ਹੋਰ ਕੋਈ (ਆਸਰਾ) ਨਹੀਂ ਦਿੱਸਦਾ। ਇਹ ਹਰਿ-ਨਾਮ ਵੱਡੀ ਕਿਸਮਤ ਨਾਲ ਗੁਰੂ ਦੀ ਰਾਹੀਂ ਹੀ ਮਿਲ ਸਕਦਾ ਹੈ ॥੧॥ ਰਹਾਉ ॥null(ਹੇ ਮੇਰੇ ਮਿੱਤਰੋ!) ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਆਤਮਕ ਜੀਵਨ ਨਹੀਂ ਮਿਲ ਸਕਦਾ। ਇਹ ਹਰਿ-ਨਾਮ ਵੱਡੀ ਕਿਸਮਤ ਨਾਲ ਗੁਰੂ ਦੀ ਰਾਹੀਂ ਹੀ ਮਿਲਦਾ ਹੈ ॥੨॥null(ਹੇ ਮੇਰੇ ਮਿੱਤਰੋ!) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜੀਊਣਾ ਫਿਟਕਾਰ-ਜੋਗ ਹੈ। ਪਰਮਾਤਮਾ ਦੇ ਨਾਮ ਤੋਂ ਵਾਂਜੇ ਰਿਹਾਂ ਮਾਇਆ ਦੇ (ਮੋਹ ਦੇ) ਕਾਰਨ ਮੂੰਹ ਉਤੇ ਕਾਲਖ ਲੱਗਦੀ ਹੈ ॥੩॥nullਹੇ ਨਾਨਕ! ਗੁਰੂ ਦੀ ਰਾਹੀਂ (ਜਿਸ ਮਨੁੱਖ ਨੂੰ ਪਰਮਾਤਮਾ) ਆਪਣੇ ਨਾਮ ਦੀ ਦਾਤਿ ਦਿਵਾਂਦਾ ਹੈ ਉਹ ਮਨੁੱਖ ਉਸ ਸਭ ਤੋਂ ਵੱਡੇ ਪਰਮਾਤਮਾ ਨੂੰ ਵੱਡੀ ਕਿਸਮਤ ਨਾਲ ਮਿਲ ਪੈਂਦਾ ਹੈ ॥੪॥੪॥੫੬॥