Hukumnama - Ang 367.2
Naam Sunee Naamo Man Bhaavai || in Raag Asa
In Gurmukhi
ਆਸਾ ਮਹਲਾ ੪ ॥
ਨਾਮੁ ਸੁਣੀ ਨਾਮੋ ਮਨਿ ਭਾਵੈ ॥
ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥੧॥
ਨਾਮੁ ਜਪਹੁ ਗੁਰਮੁਖਿ ਪਰਗਾਸਾ ॥
ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ ॥
ਨਾਮੈ ਸੁਰਤਿ ਸੁਨੀ ਮਨਿ ਭਾਈ ॥
ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥੨॥
ਨਾਮਹੀਣ ਗਏ ਮੂੜ ਨੰਗਾ ॥
ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥੩॥
ਆਪੇ ਥਾਪੇ ਥਾਪਿ ਉਥਾਪੇ ॥
ਨਾਨਕ ਨਾਮੁ ਦੇਵੈ ਹਰਿ ਆਪੇ ॥੪॥੬॥੫੮॥
Phonetic English
Aasaa Mehalaa 4 ||
Naam Sunee Naamo Man Bhaavai ||
Vaddai Bhaag Guramukh Har Paavai ||1||
Naam Japahu Guramukh Paragaasaa ||
Naam Binaa Mai Dhhar Nehee Kaaee Naam Raviaa Sabh Saas Giraasaa ||1|| Rehaao ||
Naamai Surath Sunee Man Bhaaee ||
Jo Naam Sunaavai So Maeraa Meeth Sakhaaee ||2||
Naameheen Geae Moorr Nangaa ||
Pach Pach Mueae Bikh Dhaekh Pathangaa ||3||
Aapae Thhaapae Thhaap Outhhaapae ||
Naanak Naam Dhaevai Har Aapae ||4||6||58||
English Translation
Aasaa, Fourth Mehl:
I listen to the Naam, the Name of the Lord; the Naam is pleasing to my mind.
By great good fortune, the Gurmukh obtains the Lord. ||1||
Chant the Naam, as Gurmukh, and be exalted.
Without the Naam, I have no other support; the Naam is woven into all my breaths and morsels of food. ||1||Pause||
The Naam illuminates my mind; listening to it, my mind is pleased.
One who speaks the Naam - he alone is my friend and companion. ||2||
Without the Naam, the fools depart naked.
They burn away to death, chasing the poison of Maya, like the moth chasing the flame. ||3||
He Himself establishes, and, having established, disestablishes.
O Nanak, the Lord Himself bestows the Naam. ||4||6||58||
Punjabi Viakhya
nullnull(ਹੇ ਭਾਈ!) ਮੈਂ (ਸਦਾ ਪਰਮਾਤਮਾ ਦਾ) ਨਾਮ ਸੁਣਦਾ ਰਹਿੰਦਾ ਹਾਂ, ਨਾਮ ਹੀ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਵੱਡੀ ਕਿਸਮਤ ਨਾਲ ਇਹ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ ॥੧॥null(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ (ਨਾਮ ਸਿਮਰਨ ਦੀ ਬਰਕਤਿ ਨਾਲ ਅੰਦਰ ਉਚੇ ਆਤਮਕ ਜੀਵਨ ਦਾ) ਚਾਨਣ ਹੋ ਜਾਇਗਾ। ਪਰਮਾਤਮਾ ਦੇ ਨਾਮ ਤੋਂ ਬਿਨਾ ਮੈਨੂੰ (ਤਾਂ ਆਤਮਕ ਜੀਵਨ ਵਾਸਤੇ) ਹੋਰ ਕੋਈ ਆਸਰਾ ਨਹੀਂ ਦਿੱਸਦਾ (ਇਸ ਵਾਸਤੇ) ਮੈਂ ਹਰੇਕ ਸਾਹ ਨਾਲ, ਹਰੇਕ ਗਿਰਾਹੀ ਨਾਲ ਪ੍ਰਭੂ ਦਾ ਨਾਮ ਸਿਮਰਦਾ ਰਹਿੰਦਾ ਹਾਂ ॥੧॥ ਰਹਾਉ ॥null(ਹੇ ਭਾਈ!) ਜਦੋਂ ਤੋਂ ਮੈਂ ਹਰਿ-ਨਾਮ ਦੀ ਸ੍ਰੋਤ ਸੁਣੀ ਹੈ (ਤਦੋਂ ਤੋਂ ਮੇਰੇ) ਮਨ ਵਿਚ ਪਿਆਰੀ ਲੱਗ ਰਹੀ ਹੈ। ਉਹੀ ਮਨੁੱਖ ਮੇਰਾ ਮਿੱਤਰ ਹੈ, ਮੇਰਾ ਸਾਥੀ ਹੈ ਜੇਹੜਾ ਮੈਨੂੰ ਪਰਮਾਤਮਾ ਦਾ ਨਾਮ ਸੁਣਾਂਦਾ ਹੈ ॥੨॥null(ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਏ ਮੂਰਖ ਮਨੁੱਖ (ਇਥੋਂ) ਖ਼ਾਲੀ ਹੱਥ ਚਲੇ ਜਾਂਦੇ ਹਨ, (ਜਿਵੇਂ) ਪਤੰਗ (ਬਲਦੇ ਦੀਵੇ ਨੂੰ) ਵੇਖ ਕੇ (ਸੜ ਮਰਦਾ ਹੈ, ਤਿਵੇਂ ਨਾਮ-ਹੀਨ ਮਨੁੱਖ ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ) ਜ਼ਹਰ ਵਿਚ ਖ਼ੁਆਰ ਹੋ ਹੋ ਕੇ ਆਤਮਕ ਮੌਤੇ ਮਰਦੇ ਹਨ ॥੩॥null(ਪਰ), ਹੇ ਨਾਨਕ! (ਜੀਵਾਂ ਦੇ ਭੀ ਕੀਹ ਵੱਸ?) ਜੇਹੜਾ ਪਰਮਾਤਮਾ ਆਪ ਹੀ ਜਗਤ-ਰਚਨਾ ਰਚਦਾ ਹੈ ਜੇਹੜਾ ਆਪ ਹੀ ਰਚ ਕੇ ਨਾਸ ਭੀ ਕਰਦਾ ਹੈ ਉਹ ਪਰਮਾਤਮਾ ਆਪ ਹੀ ਹਰਿ-ਨਾਮ ਦੀ ਦਾਤਿ ਦੇਂਦਾ ਹੈ ॥੪॥੬॥੫੮॥