Hukumnama - Ang 369.1

Aaeiaa Maran Dhhuraahu Houmai Roeeai || in Raag Asa

In Gurmukhi

ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੮ ਕੇ ਕਾਫੀ ਮਹਲਾ ੪ ॥
ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥
ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥
ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥
ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥
ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥
ਚਲਣੁ ਅਜੁ ਕਿ ਕਲ੍ਹ੍ਹਿ ਧੁਰਹੁ ਫੁਰਮਾਇਆ ॥੨॥
ਬਿਰਥਾ ਜਨਮੁ ਤਿਨਾ ਜਿਨ੍ਹ੍ਹੀ ਨਾਮੁ ਵਿਸਾਰਿਆ ॥
ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥
ਜੀਵਣਿ ਮਰਣਿ ਸੁਖੁ ਹੋਇ ਜਿਨ੍ਹ੍ਹਾ ਗੁਰੁ ਪਾਇਆ ॥
ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥

Phonetic English

Ik Oankaar Sathigur Prasaadh ||
Raag Aasaa Ghar 8 Kae Kaafee Mehalaa 4 ||
Aaeiaa Maran Dhhuraahu Houmai Roeeai ||
Guramukh Naam Dhhiaae Asathhir Hoeeai ||1||
Gur Poorae Saabaas Chalan Jaaniaa ||
Laahaa Naam S Saar Sabadh Samaaniaa ||1|| Rehaao ||
Poorab Likhae Ddaeh S Aaeae Maaeiaa ||
Chalan Aj K Kalih Dhhurahu Furamaaeiaa ||2||
Birathhaa Janam Thinaa Jinhee Naam Visaariaa ||
Jooai Khaelan Jag K Eihu Man Haariaa ||3||
Jeevan Maran Sukh Hoe Jinhaa Gur Paaeiaa ||
Naanak Sachae Sach Sach Samaaeiaa ||4||12||64||

English Translation

One Universal Creator God. By The Grace Of The True Guru:
Raag Aasaa, Eighth House, Kaafee, Fourth Mehl:
Death is ordained from the very beginning, and yet ego makes us cry.
Meditating on the Naam, as Gurmukh, one becomes stable and steady. ||1||
Blessed is the Perfect Guru, through whom the way of Death is known.
The sublime people earn the profit of the Naam, the Name of the Lord; they are absorbed in the Word of the Shabad. ||1||Pause||
The days of one's life are pre-ordained; they will come to their end, O mother.
One must depart, today or tomorrow, according to the Lord's Primal Order. ||2||
Useless are the lives of those, who have forgotten the Naam.
They play the game of chance in this world, and lose their mind. ||3||
Those who have found the Guru are at peace, in life and in death.
O Nanak, the true ones are truly absorbed into the True Lord. ||4||12||64||

Punjabi Viakhya

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਆਸਾ, ਘਰ ੮ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਕਾਫੀ'।null(ਹੇ ਭਾਈ!) ਧੁਰ ਦਰਗਾਹ ਤੋਂ ਹੀ (ਹਰੇਕ ਜੀਵ ਵਾਸਤੇ) ਮੌਤ (ਦਾ ਪਰਵਾਨਾ) ਆਇਆ ਹੋਇਆ ਹੈ (ਧੁਰ ਤੋਂ ਹੀ ਇਹ ਰਜ਼ਾ ਹੈ ਕਿ ਜੇਹੜਾ ਜੰਮਿਆ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) ਹਉਮੈ ਦੇ ਕਾਰਨ ਹੀ (ਕਿਸੇ ਦੇ ਮਰਨ ਤੇ) ਰੋਈਦਾ ਹੈ। ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਕੇ ਅਡੋਲ-ਚਿੱਤ ਹੋ ਜਾਈਦਾ ਹੈ (ਮੌਤ ਆਉਣ ਤੇ ਡੋਲਣੋਂ ਹਟ ਜਾਈਦਾ ਹੈ) ॥੧॥nullਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦੀ ਰਾਹੀਂ ਜਾਣ ਲਿਆ ਕਿ ਜਗਤ ਤੋਂ ਆਖ਼ਿਰ ਚਲੇ ਜਾਣਾ ਹੈ ਉਹਨਾਂ ਨੇ ਸ਼ਾਬਾਸ਼ੇ ਖੱਟੀ, ਉਹਨਾਂ ਨੇ ਪਰਮਾਤਮਾ ਦਾ ਨਾਮ (-ਰੂਪ) ਸ੍ਰੇਸ਼ਟ ਲਾਭ ਖੱਟ ਲਿਆ, ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋਏ ਰਹੇ ॥੧॥ ਰਹਾਉ ॥nullਹੇ ਮਾਂ! ਪੂਰਬਲੇ ਜਨਮ ਵਿਚ (ਧੁਰੋਂ) ਲਿਖੇ ਅਨੁਸਾਰ (ਜਿਨ੍ਹਾਂ ਨੂੰ ਜ਼ਿੰਦਗੀ ਦੇ) ਦਿਨ ਮਿਲਦੇ ਹਨ ਉਹ ਜਗਤ ਵਿਚ ਆ ਜਾਂਦੇ ਹਨ (ਜੰਮ ਪੈਂਦੇ ਹਨ, ਇਸੇ ਤਰ੍ਹਾਂ ਹੀ) ਧੁਰੋਂ ਇਹ ਫ਼ੁਰਮਾਨ ਭੀ ਹੈ ਕਿ ਇਥੋਂ ਅੱਜ ਭਲਕ ਤੁਰ ਭੀ ਜਾਣਾ ਹੈ ॥੨॥null(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ (ਜਗਤ ਵਿਚ ਆ ਕੇ) ਪਰਮਾਤਮਾ ਦਾ ਨਾਮ ਭੁਲਾ ਦਿੱਤਾ ਉਹਨਾਂ ਦਾ ਮਨੁੱਖਾ ਜਨਮ ਵਿਅਰਥ ਚਲਾ ਗਿਆ। ਉਹਨਾਂ ਨੇ ਜਗਤ ਵਿਚ (ਆ ਕੇ) ਜੂਏ ਦੀ ਖੇਡ ਹੀ ਖੇਡੀ (ਤੇ ਇਸ ਖੇਡ ਵਿਚ) ਆਪਣਾ ਮਨ (ਵਿਕਾਰਾਂ ਦੀ ਹੱਥੀਂ) ਹਾਰ ਦਿੱਤਾ ॥੩॥nullਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ ਉਹਨਾਂ ਨੇ (ਸਾਰੇ) ਜੀਵਨ ਵਿਚ (ਭੀ) ਆਤਮਕ ਆਨੰਦ ਮਾਣਿਆ, ਤੇ ਮਰਨ ਵਿਚ ਭੀ (ਮਰਨ ਵੇਲੇ ਭੀ) ਸੁਖ ਹੀ ਪ੍ਰਤੀਤ ਕੀਤਾ, (ਕਿਉਂਕਿ) ਹੇ ਨਾਨਕ! ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਹੀ ਸਦਾ ਲੀਨ ਰਹੇ ਅਤੇ ਸਦਾ-ਥਿਰ ਪ੍ਰਭੂ ਦਾ ਰੂਪ ਬਣੇ ਰਹੇ (ਸਦਾ-ਥਿਰ ਪ੍ਰਭੂ ਨਾਲ ਇਕ-ਇਕ ਹੋਏ ਰਹੇ) ॥੪॥੧੨॥੬੪॥