Hukumnama - Ang 369.3
Ho Anadhin Har Naam Keerathan Karo || in Raag Asa
In Gurmukhi
ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ
ੴ ਸਤਿਗੁਰ ਪ੍ਰਸਾਦਿ ॥
ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥
ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥
ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥
ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥
ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥
ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥
Phonetic English
Raag Aasaavaree Ghar 16 Kae 2 Mehalaa 4 Sudhhanga
Ik Oankaar Sathigur Prasaadh ||
Ho Anadhin Har Naam Keerathan Karo ||
Sathigur Mo Ko Har Naam Bathaaeiaa Ho Har Bin Khin Pal Rehi N Sako ||1|| Rehaao ||
Hamarai Sravan Simaran Har Keerathan Ho Har Bin Rehi N Sako Ho Eik Khin ||
Jaisae Hans Saravar Bin Rehi N Sakai Thaisae Har Jan Kio Rehai Har Saevaa Bin ||1||
Kinehoon Preeth Laaee Dhoojaa Bhaao Ridh Dhhaar Kinehoon Preeth Laaee Moh Apamaan ||
Har Jan Preeth Laaee Har Nirabaan Padh Naanak Simarath Har Har Bhagavaan ||2||14||66||
English Translation
Raag Aasaavaree, 2 Of Sixteenth House, Fourth Mehl, Sudhang:
One Universal Creator God. By The Grace Of The True Guru:
Night and day, I sing the Kirtan, the Praises of the Name of the Lord.
The True Guru has revealed to me the Name of the Lord; without the Lord, I cannot live, for a moment, even an instant. ||1||Pause||
My ears hear the Lord's Kirtan, and I contemplate Him; without the Lord, I cannot live, even for an instant.
As the swan cannot live without the lake, how can the Lord's slave live without serving Him? ||1||
Some enshrine love for duality in their hearts, and some pledge love for worldly attachments and ego.
The Lord's servant embraces love for the Lord and the state of Nirvaanaa; Nanak contemplates the Lord, the Lord God. ||2||14||66||
Punjabi Viakhya
ਰਾਗ ਆਸਾਵਰੀ, ਘਰ ੧੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਸੁਗੰਧ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।null(ਹੇ ਭਾਈ! ਜਦੋਂ ਦੀ) ਗੁਰੂ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦੱਸ ਪਾਈ ਹੈ (ਤਦੋਂ ਤੋਂ) ਮੈਂ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਇਕ ਘੜੀ ਪਲ ਭੀ ਨਹੀਂ ਰਹਿ ਸਕਦਾ। ਮੈਂ ਹਰ ਵੇਲੇ ਪਰਮਾਤਮਾ ਦਾ ਨਾਮ ਜਪਦਾ ਹਾਂ, ਮੈਂ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹਾਂ ॥੧॥ ਰਹਾਉ ॥null(ਹੇ ਭਾਈ!) ਮੇਰੇ ਪਾਸ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣਨੀ ਤੇ ਪਰਮਾਤਮਾ ਦਾ ਨਾਮ ਜਪਣਾ ਹੀ (ਰਾਸ-ਪੂੰਜੀ) ਹੈ, ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਮੈਂ ਇਕ ਪਲ ਭੀ ਨਹੀਂ ਰਹਿ ਸਕਦਾ। ਜਿਵੇਂ ਹੰਸ ਸਰੋਵਰ ਤੋਂ ਬਿਨਾ ਨਹੀਂ ਰਹਿ ਸਕਦਾ ਤਿਵੇਂ ਪਰਮਾਤਮਾ ਦਾ ਭਗਤ ਪਰਮਾਤਮਾ ਦੀ ਸੇਵਾ-ਭਗਤੀ ਤੋਂ ਬਿਨਾ ਨਹੀਂ ਰਹਿ ਸਕਦਾ ॥੧॥null(ਹੇ ਭਾਈ!) ਕਿਸੇ ਮਨੁੱਖ ਨੇ ਮਾਇਆ ਦਾ ਪਿਆਰ ਹਿਰਦੇ ਵਿਚ ਟਿਕਾ ਕੇ ਮਾਇਆ ਨਾਲ ਪ੍ਰੀਤ ਜੋੜੀ ਹੋਈ ਹੈ, ਕਿਸੇ ਨੇ ਮੋਹ ਤੇ ਅਹੰਕਾਰ ਨਾਲ ਪ੍ਰੀਤ ਜੋੜੀ ਹੋਈ ਹੈ, ਪਰ ਹੇ ਨਾਨਕ! ਪਰਮਾਤਮਾ ਦੇ ਭਗਤਾਂ ਨੇ ਪਰਮਾਤਮਾ ਨਾਲ ਪ੍ਰੀਤ ਲਾਈ ਹੋਈ ਹੈ। ਉਹ ਸਦਾ ਵਾਸ਼ਨਾ-ਰਹਿਤ ਅਵਸਥਾ ਮਾਣਦੇ ਹਨ, ਉਹ ਸਦਾ ਹਰਿ-ਭਗਵਾਨ ਨੂੰ ਸਿਮਰਦੇ ਰਹਿੰਦੇ ਹਨ ॥੨॥੧੪॥੬੬॥