Hukumnama - Ang 372

Gun Avagan Maero Kashh N Beechaaro || in Raag Asa

In Gurmukhi

ਆਸਾ ਮਹਲਾ ੫ ॥
ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥
ਨਹ ਦੇਖਿਓ ਰੂਪ ਰੰਗ ਸੀਗਾਰੋ ॥
ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥
ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥
ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥
ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥
ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥
ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥
ਆਂਗਨਿ ਮੇਰੈ ਸੋਭਾ ਚੰਦ ॥
ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥
ਬਸਤ੍ਰ ਹਮਾਰੇ ਰੰਗਿ ਚਲੂਲ ॥
ਸਗਲ ਆਭਰਣ ਸੋਭਾ ਕੰਠਿ ਫੂਲ ॥
ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥
ਦੁਸਟ ਦੂਤ ਕੀ ਚੂਕੀ ਕਾਨਿ ॥੩॥
ਸਦ ਖੁਸੀਆ ਸਦਾ ਰੰਗ ਮਾਣੇ ॥
ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥
ਕਹੁ ਨਾਨਕ ਜਉ ਪਿਰਹਿ ਸੀਗਾਰੀ ॥
ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥

Phonetic English

Aasaa Mehalaa 5 ||
Gun Avagan Maero Kashh N Beechaaro ||
Neh Dhaekhiou Roop Rang Sanaeegaaro ||
Chaj Achaar Kishh Bidhh Nehee Jaanee ||
Baah Pakar Pria Saejai Aanee ||1||
Sunibo Sakhee Kanth Hamaaro Keealo Khasamaanaa ||
Kar Masathak Dhhaar Raakhiou Kar Apunaa Kiaa Jaanai Eihu Lok Ajaanaa ||1|| Rehaao ||
Suhaag Hamaaro Ab Hun Sohiou ||
Kanth Miliou Maero Sabh Dhukh Johiou ||
Aaangan Maerai Sobhaa Chandh ||
Nis Baasur Pria Sang Anandh ||2||
Basathr Hamaarae Rang Chalool ||
Sagal Aabharan Sobhaa Kanth Fool ||
Pria Paekhee Dhrisatt Paaeae Sagal Nidhhaan ||
Dhusatt Dhooth Kee Chookee Kaan ||3||
Sadh Khuseeaa Sadhaa Rang Maanae ||
No Nidhh Naam Grih Mehi Thripathaanae ||
Kahu Naanak Jo Pirehi Seegaaree ||
Thhir Sohaagan Sang Bhathaaree ||4||7||

English Translation

Aasaa, Fifth Mehl:
He does not consider my merits or demerits.
He does not look at my beauty, color or decorations.
I do not know the ways of wisdom and good conduct.
But taking me by the arm, my Husband Lord has led me to His Bed. ||1||
Hear, O my companions, my Husband, my Lord Master, possesses me.
Placing His Hand upon my forehead, He protects me as His Own. What do these ignorant people know? ||1||Pause||
My married life now appears so beauteous;
My Husband Lord has met me, and He sees all my pains.
Within the courtyard of my heart, the glory of the moon shines.
Night and day, I have fun with my Beloved. ||2||
My clothes are dyed the deep crimson color of the poppy.
All the ornaments and garlands around my neck adorn me.
Gazing upon my Beloved with my eyes, I have obtained all treasures;
I have shaken off the power of the evil demons. ||3||
I have obtained eternal bliss, and I constantly celebrate.
With the nine treasures of the Naam, the Name of the Lord, I am satisfied in my own home.
Says Nanak, when the happy soul-bride is adorned by her Beloved,
She is forever happy with her Husband Lord. ||4||7||

Punjabi Viakhya

nullnullnullnull(ਹੇ ਸਹੇਲੀਏ! ਮੇਰੇ ਖਸਮ ਨੇ) ਮੇਰਾ ਕੋਈ ਗੁਣ ਨਹੀਂ ਵਿਚਾਰਿਆ ਮੇਰਾ ਕੋਈ ਔਗੁਣ ਨਹੀਂ ਤੱਕਿਆ। ਉਸ ਨੇ ਮੇਰਾ ਰੂਪ ਨਹੀਂ ਵੇਖਿਆ, ਰੰਗ ਨਹੀਂ ਵੇਖਿਆ, ਸਿੰਗਾਰ ਨਹੀਂ ਵੇਖਿਆ, ਮੈਂ ਕੋਈ ਸੁਚੱਜ ਨਹੀਂ ਸਾਂ ਸਿੱਖੀ ਹੋਈ, ਮੈਂ ਉੱਚੇ ਆਚਰਨ ਦਾ ਕੋਈ ਢੰਗ ਨਹੀਂ ਸਾਂ ਜਾਣਦੀ। ਫਿਰ ਭੀ (ਹੇ ਸਹੇਲੀਏ!) ਮੇਰੀ ਬਾਂਹ ਫੜ ਕੇ ਪਿਆਰੇ (ਪ੍ਰਭੂ-ਪਤੀ) ਨੇ ਮੈਨੂੰ ਆਪਣੀ ਸੇਜ ਉਤੇ ਲੈ ਆਂਦਾ ॥੧॥nullਹੇ (ਮੇਰੀ) ਸਹੇਲੀਏ! ਸੁਣ ਮੇਰੇ ਖਸਮ-ਪ੍ਰਭੂ ਨੇ (ਮੇਰੀ) ਸੰਭਾਲ ਕੀਤੀ ਹੈ, (ਮੇਰੇ) ਮੱਥੇ ਉਤੇ (ਆਪਣਾ) ਹੱਥ ਰੱਖ ਕੇ ਉਸ ਨੇ ਮੈਨੂੰ ਆਪਣੀ ਜਾਣ ਕੇ ਮੇਰੀ ਰੱਖਿਆ ਕੀਤੀ ਹੈ। ਪਰ ਇਹ ਮੂਰਖ ਜਗਤ ਇਸ (ਭੇਤ) ਨੂੰ ਕੀਹ ਸਮਝੇ? ॥੧॥ ਰਹਾਉ ॥nullnullnull(ਹੇ ਸਹੇਲੀਏ!) ਹੁਣ ਮੇਰਾ ਚੰਗਾ ਸਤਾਰਾ ਚਮਕ ਪਿਆ ਹੈ, ਮੇਰਾ ਪ੍ਰਭੂ-ਪਤੀ ਮੈਨੂੰ ਮਿਲ ਪਿਆ ਹੈ, ਉਸ ਨੇ ਮੇਰਾ ਸਾਰਾ ਰੋਗ ਗਹੁ ਨਾਲ ਤੱਕ ਲਿਆ ਹੈ। ਮੇਰੇ (ਹਿਰਦੇ ਦੇ) ਵੇਹੜੇ ਵਿਚ ਸੋਭਾ ਦਾ ਚੰਦ ਚੜ੍ਹ ਪਿਆ ਹੈ। ਮੈਂ ਰਾਤ ਦਿਨ ਪਿਆਰੇ (ਪ੍ਰਭੂ-ਪਤੀ) ਨਾਲ ਆਨੰਦ ਮਾਣ ਰਹੀ ਹਾਂ ॥੨॥nullnullnull(ਹੇ ਸਹੇਲੀਏ!) ਪਿਆਰੇ (ਪ੍ਰਭੂ-ਪਤੀ) ਨੇ ਮੈਨੂੰ (ਪਿਆਰ ਦੀ) ਨਿਗਾਹ ਨਾਲ ਤੱਕਿਆ ਹੈ (ਹੁਣ, ਮਾਨੋ) ਮੈਂ ਸਾਰੇ ਹੀ ਖ਼ਜ਼ਾਨੇ ਪ੍ਰਾਪਤ ਕਰ ਲਏ ਹਨ, ਮੇਰੇ (ਸਾਲੂ ਆਦਿਕ) ਕੱਪੜੇ, ਗੂੜ੍ਹੇ ਰੰਗ ਵਿਚ ਰੰਗੇ ਗਏ ਹਨ, ਸਾਰੇ ਗਹਣੇ (ਮੇਰੇ ਸਰੀਰ ਉਤੇ ਫਬ ਰਹੇ ਹਨ) ਫੁੱਲਾਂ ਦੇ ਹਾਰ ਮੇਰੇ ਗਲ ਵਿਚ ਸੋਭਾ ਦੇ ਰਹੇ ਹਨ। ਹੁਣ, ਹੇ ਸਹੇਲੀਏ! (ਕਮਾਦਿਕ) ਭੈੜੇ ਵੈਰੀਆਂ ਦੀ ਧੌਂਸ (ਮੇਰੇ ਉੱਤੋਂ) ਮੁੱਕ ਗਈ ਹੈ ॥੩॥nullnullnull(ਹੇ ਸਹੇਲੀਏ! ਜਗਤ ਦੇ ਸਾਰੇ) ਨੌ ਖ਼ਜ਼ਾਨਿਆਂ (ਵਰਗਾ) ਪਰਮਾਤਮਾ ਦਾ ਨਾਮ ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਮੇਰੀ ਸਾਰੀ ਤ੍ਰਿਸਨਾ ਮੁੱਕ ਗਈ ਹੈ, ਮੈਨੂੰ ਹੁਣ ਸਦਾ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ, ਮੈਂ ਹੁਣ ਸਦਾ ਆਤਮਕ ਆਨੰਦ ਮਾਣ ਰਹੀ ਹਾਂ। ਹੇ ਨਾਨਕ! (ਆਖ-) ਜਦੋਂ (ਕਿਸੇ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨੇ ਸੁੰਦਰ ਜੀਵਨ ਵਾਲੀ ਬਣਾ ਦਿੱਤਾ ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਕੇ ਚੰਗੇ ਭਾਗਾਂ ਵਾਲੀ ਬਣ ਗਈ, ਉਹ ਸਦਾ ਲਈ ਅਡੋਲ-ਚਿੱਤ ਹੋ ਗਈ ॥੪॥੭॥