Hukumnama - Ang 373.2

Ararraavai Bilalaavai Nindhak || in Raag Asa

In Gurmukhi

ਆਸਾ ਮਹਲਾ ੫ ॥
ਅਰੜਾਵੈ ਬਿਲਲਾਵੈ ਨਿੰਦਕੁ ॥
ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥
ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥
ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥
ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥
ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥

Phonetic English

Aasaa Mehalaa 5 ||
Ararraavai Bilalaavai Nindhak ||
Paarabreham Paramaesar Bisariaa Apanaa Keethaa Paavai Nindhak ||1|| Rehaao ||
Jae Koee Ous Kaa Sangee Hovai Naalae Leae Sidhhaavai ||
Anehodhaa Ajagar Bhaar Outhaaeae Nindhak Aganee Maahi Jalaavai ||1||
Paramaesar Kai Dhuaarai J Hoe Bitheethai S Naanak Aakh Sunaavai ||
Bhagath Janaa Ko Sadhaa Anandh Hai Har Keerathan Gaae Bigasaavai ||2||10||

English Translation

Aasaa, Fifth Mehl:
The slanderer cries out and bewails.
He has forgotten the Supreme Lord, the Transcendent Lord; the slanderer reaps the rewards of his own actions. ||1||Pause||
If someone is his companion, then he shall be taken along with him.
Like the dragon, the slanderer carries his huge, useless loads, and burns in his own fire. ||1||
Nanak proclaims and announces what happens at the Door of the Transcendent Lord.
The humble devotees of the Lord are forever in bliss; singing the Kirtan of the Lord's Praises, they blossom forth. ||2||10||

Punjabi Viakhya

nullnull(ਹੇ ਭਾਈ! ਭਗਤ ਜਨਾਂ ਦੀ) ਨਿੰਦਾ ਕਰਨ ਵਾਲਾ (ਆਪਣੇ ਅੰਦਰ) ਬੜਾ ਦੁੱਖੀ ਹੁੰਦਾ ਰਹਿੰਦਾ ਹੈ ਬੜਾ ਵਿਲਕਦਾ ਹੈ। (ਨਿੰਦਾ ਵਿਚ ਫਸੇ ਹੋਏ ਉਸ ਨੂੰ) ਪਾਰਬ੍ਰਹਮ ਪਰਮਾਤਮਾ ਭੁੱਲਿਆ ਹੁੰਦਾ ਹੈ, (ਇਸ ਕਰਕੇ) ਨਿੰਦਾ ਕਰਨ ਵਾਲਾ ਮਨੁੱਖ (ਗੁਰਮੁਖਾਂ ਦੀ) ਕੀਤੀ ਨਿੰਦਾ ਦਾ (ਦੁੱਖ-ਰੂਪ) ਫਲ ਭੋਗਦਾ ਰਹਿੰਦਾ ਹੈ ॥੧॥ ਰਹਾਉ ॥null(ਹੇ ਭਾਈ!) ਜੇ ਕੋਈ ਮਨੁੱਖ ਉਸ ਨਿੰਦਕ ਦਾ ਸਾਥੀ ਬਣੇ (ਨਿੰਦਕ ਨਾਲ ਮੇਲ-ਜੋਲ ਰੱਖਣਾ ਸ਼ੁਰੂ ਕਰੇ, ਤਾਂ ਨਿੰਦਕ) ਉਸ ਨੂੰ ਭੀ ਆਪਣੇ ਨਾਲ ਲੈ ਤੁਰਦਾ ਹੈ (ਨਿੰਦਾ ਕਰਨ ਦੀ ਵਾਦੀ ਪਾ ਦੇਂਦਾ ਹੈ)। ਨਿੰਦਕ (ਨਿੰਦਾ ਦਾ) ਮਨੋ-ਕਲਪਤ ਹੀ ਬੇਅੰਤ ਭਾਰ (ਆਪਣੇ ਸਿਰ ਉਤੇ) ਚੁੱਕੀ ਫਿਰਦਾ ਹੈ, ਤੇ ਆਪਣੇ ਆਪ ਨੂੰ ਨਿੰਦਾ ਦੀ ਅੱਗ ਵਿਚ ਸਾੜਦਾ ਰਹਿੰਦਾ ਹੈ ॥੧॥null(ਹੇ ਭਾਈ! ਆਤਮਕ ਜੀਵਨ ਬਾਰੇ) ਜੇਹੜਾ ਨਿਯਮ ਪਰਮਾਤਮਾ ਦੇ ਦਰ ਤੇ ਸਦਾ ਵਰਤਦਾ ਹੈ ਨਾਨਕ ਉਹ ਨਿਯਮ (ਤੁਹਾਨੂੰ) ਖੋਲ੍ਹ ਕੇ ਸੁਣਾਂਦਾ ਹੈ (ਕਿ ਭਗਤ) ਜਨਾਂ ਦਾ ਨਿੰਦਕ ਤਾਂ ਨਿੰਦਾ ਦੀ ਅੱਗ ਵਿਚ ਸੜਦਾ ਰਹਿੰਦਾ ਹੈ, (ਪਰ) ਭਗਤ ਜਨਾਂ ਨੂੰ (ਭਗਤੀ ਦਾ ਸਦਕਾ) ਸਦਾ ਆਨੰਦ ਪ੍ਰਾਪਤ ਰਹਿੰਦਾ ਹੈ। ਪਰਮਾਤਮਾ ਦਾ ਭਗਤ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਖ਼ੁਸ਼ ਰਹਿੰਦਾ ਹੈ ॥੨॥੧੦॥