Hukumnama - Ang 375.3
Kar Kirapaa Har Paragattee Aaeiaa || in Raag Asa
In Gurmukhi
ਆਸਾ ਮਹਲਾ ੫ ॥
ਕਰਿ ਕਿਰਪਾ ਹਰਿ ਪਰਗਟੀ ਆਇਆ ॥
ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥
ਐਸਾ ਹਰਿ ਧਨੁ ਸੰਚੀਐ ਭਾਈ ॥
ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥
ਤੋਟਿ ਨ ਆਵੈ ਨਿਖੁਟਿ ਨ ਜਾਇ ॥
ਖਾਇ ਖਰਚਿ ਮਨੁ ਰਹਿਆ ਅਘਾਇ ॥੨॥
ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥
ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥
ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥
ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥੪॥੧੮॥
Phonetic English
Aasaa Mehalaa 5 ||
Kar Kirapaa Har Paragattee Aaeiaa ||
Mil Sathigur Dhhan Pooraa Paaeiaa ||1||
Aisaa Har Dhhan Sancheeai Bhaaee ||
Bhaahi N Jaalai Jal Nehee Ddoobai Sang Shhodd Kar Kathahu N Jaaee ||1|| Rehaao ||
Thott N Aavai Nikhutt N Jaae ||
Khaae Kharach Man Rehiaa Aghaae ||2||
So Sach Saahu Jis Ghar Har Dhhan Sanchaanaa ||
Eis Dhhan Thae Sabh Jag Varasaanaa ||3||
Thin Har Dhhan Paaeiaa Jis Purab Likhae Kaa Lehanaa ||
Jan Naanak Anth Vaar Naam Gehanaa ||4||18||
English Translation
Aasaa, Fifth Mehl:
Showing His Mercy, the Lord has revealed Himself to me.
Meeting the True Guru, I have received the perfect wealth. ||1||
Gather such a wealth of the Lord, O Siblings of Destiny.
It cannot be burned by fire, and water cannot drown it; it does not forsake society, or go anywhere else. ||1||Pause||
It does not run short, and it does not run out.
Eating and consuming it, the mind remains satisfied. ||2||
He is the true banker, who gathers the wealth of the Lord within his own home.
With this wealth, the whole world profits. ||3||
He alone receives the Lord's wealth, who is pre-ordained to receive it.
O servant Nanak, at that very last moment, the Naam shall be your only decoration. ||4||18||
Punjabi Viakhya
nullnullਹੇ ਵੀਰ! ਇਹੋ ਜਿਹਾ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ ਜਿਸ ਨੂੰ ਅੱਗ ਸਾੜ ਨਹੀਂ ਸਕਦੀ, ਜੋ ਪਾਣੀ ਵਿਚ ਡੁੱਬਦਾ ਨਹੀਂ ਅਤੇ ਜੋ ਸਾਥ ਛੱਡ ਕੇ ਕਿਸੇ ਭੀ ਹੋਰ ਥਾਂ ਨਹੀਂ ਜਾਂਦਾ ॥੧॥null(ਹੇ ਵੀਰ!) ਜਿਸ ਮਨੁੱਖ ਨੇ ਸਤਿਗੁਰੂ ਨੂੰ ਮਿਲ ਕੇ ਕਦੇ ਨਾਹ ਘਟਣ ਵਾਲਾ ਨਾਮ-ਧਨ ਹਾਸਲ ਕਰ ਲਿਆ ਪਰਮਾਤਮਾ ਕਿਰਪਾ ਕਰ ਕੇ ਉਸ ਦੇ ਅੰਦਰ ਆਪ ਆ ਪਰਤੱਖ ਹੁੰਦਾ ਹੈ ॥੧॥ ਰਹਾਉ ॥null(ਹੇ ਭਾਈ! ਪਰਮਾਤਮਾ ਦਾ ਨਾਮ ਐਸਾ ਧਨ ਹੈ ਜਿਸ ਵਿਚ) ਕਦੇ ਘਾਟਾ ਨਹੀਂ ਪੈਂਦਾ ਜੋ ਕਦੇ ਨਹੀਂ ਮੁੱਕਦਾ। ਇਹ ਧਨ ਆਪ ਵਰਤ ਕੇ ਹੋਰਨਾਂ ਨੂੰ ਵੰਡ ਕੇ (ਮਨੱਖ ਦਾ) ਮਨ (ਦੁਨੀਆ ਦੇ ਧਨ ਦੀ ਲਾਲਸਾ ਵਲੋਂ) ਰੱਜਿਆ ਰਹਿੰਦਾ ਹੈ ॥੨॥null(ਹੇ ਭਾਈ!) ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਪਰਮਾਤਮਾ ਦਾ ਨਾਮ-ਧਨ ਜਮ੍ਹਾਂ ਹੋ ਜਾਂਦਾ ਹੈ ਉਹੀ ਮਨੁੱਖ ਸਦਾ ਲਈ ਸਾਹੂਕਾਰ ਬਣ ਜਾਂਦਾ ਹੈ। ਉਸ ਦੇ ਇਸ ਧਨ ਤੋਂ ਸਾਰਾ ਜਗਤ ਲਾਭ ਉਠਾਂਦਾ ਹੈ ॥੩॥null(ਪਰ, ਹੇ ਭਾਈ!) ਉਸ ਮਨੁੱਖ ਨੇ ਇਹ ਹਰਿ-ਨਾਮ-ਧਨ ਹਾਸਲ ਕੀਤਾ ਹੈ, ਜਿਸ ਦੇ ਭਾਗਾਂ ਵਿਚ ਪੂਰਬਲੇ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਹੇ ਦਾਸ ਨਾਨਕ! (ਆਖ-) ਪਰਮਾਤਮਾ ਦਾ ਨਾਮ-ਧਨ (ਮਨੁੱਖ ਦੀ ਜਿੰਦ ਵਾਸਤੇ) ਅਖ਼ੀਰਲੇ ਵੇਲੇ ਦਾ ਗਹਣਾ ਹੈ ॥੪॥੧੮॥