Hukumnama - Ang 376.2
Har Ras Shhodd Hoshhai Ras Maathaa || in Raag Asa
In Gurmukhi
ਆਸਾ ਮਹਲਾ ੫ ॥
ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥
ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥
ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥
ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥
ਵਜਹੁ ਸਾਹਿਬ ਕਾ ਸੇਵ ਬਿਰਾਨੀ ॥
ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥
ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥
ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥੩॥
ਕਹੁ ਨਾਨਕ ਪ੍ਰਭ ਦੀਨ ਦਇਆਲਾ ॥
ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥
Phonetic English
Aasaa Mehalaa 5 ||
Har Ras Shhodd Hoshhai Ras Maathaa ||
Ghar Mehi Vasath Baahar Outh Jaathaa ||1||
Sunee N Jaaee Sach Anmrith Kaathhaa ||
Raar Karath Jhoothee Lag Gaathhaa ||1|| Rehaao ||
Vajahu Saahib Kaa Saev Biraanee ||
Aisae Guneh Ashhaadhiou Praanee ||2||
This Sio Look Jo Sadh Hee Sangee ||
Kaam N Aavai So Fir Fir Mangee ||3||
Kahu Naanak Prabh Dheen Dhaeiaalaa ||
Jio Bhaavai Thio Kar Prathipaalaa ||4||22||
English Translation
Aasaa, Fifth Mehl:
Forsaking the Lord's sublime essence, the mortal is intoxicated with false essences.
The substance is within the home of the self, but the mortal goes out to find it. ||1||
He cannot hear the true ambrosial discourse.
Attached to false scriptures, he is engaged in argument. ||1||Pause||
He takes his wages from his Lord and Master, but he serves another.
With such sins, the mortal is engrossed. ||2||
He tries to hide from the One who is always with him.
He begs from Him, again and again. ||3||
Says Nanak, God is merciful to the meek.
As it pleases Him, He cherishes us. ||4||22||
Punjabi Viakhya
nullnull(ਹੇ ਭਾਈ! ਵਿਕਾਰਾਂ ਹੇਠ ਦਬਿਆ ਮਨੁੱਖ) ਪਰਾਮਤਮਾ ਦਾ ਨਾਮ-ਰਸ ਛੱਡ ਕੇ (ਦੁਨੀਆ ਦੇ ਪਦਾਰਥਾਂ ਦੇ) ਰਸ ਵਿਚ ਮਸਤ ਰਹਿੰਦਾ ਹੈ ਜੋ ਮੁੱਕ ਭੀ ਛੇਤੀ ਹੀ ਜਾਂਦਾ ਹੈ, (ਸੁਖ ਦੇਣ ਵਾਲੀ) ਨਾਮ-ਵਸਤ (ਇਸ-ਦੇ) ਹਿਰਦੇ-ਘਰ ਵਿਚ ਮੌਜੂਦ ਹੈ (ਪਰ ਸੁਖ ਦੀ ਖ਼ਾਤਰ ਦੁਨੀਆ ਦੇ ਪਦਾਰਥਾਂ ਦੀ ਖ਼ਾਤਰ) ਬਾਹਰ ਉਠ ਉਠ ਦੌੜਦਾ ਹੈ ॥੧॥null(ਹੇ ਭਾਈ! ਜੀਵ ਅਜੇਹਾ ਵਿਕਾਰਾਂ ਹੇਠ ਦਬਿਆ ਰਹਿੰਦਾ ਹੈ ਕਿ ਇਹ) ਸਦਾ-ਥਿਰ ਪਰਮਾਤਮਾ ਦਾ ਨਾਮ ਸੁਣਨਾ ਪਸੰਦ ਨਹੀਂ ਕਰਦਾ, ਆਤਮਕ ਜੀਵਨ ਦੇਣ ਵਾਲੀਆਂ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਨੀਆਂ ਪਸੰਦ ਨਹੀਂ ਕਰਦਾ, ਪਰ ਝੂਠੀ (ਕਿਸੇ ਕੰਮ ਨਾਹ ਆਉਣ ਵਾਲੀ) ਕਥਾ-ਕਹਾਣੀ ਵਿਚ ਲੱਗ ਕੇ (ਹੋਰਨਾਂ ਨਾਲ) ਝਗੜਾ-ਬਖੇੜਾ ਕਰਦਾ ਰਹਿੰਦਾ ਹੈ ॥੧॥ ਰਹਾਉ ॥null(ਹੇ ਭਾਈ!) ਮਨੁੱਖ ਵਿਕਾਰਾਂ ਹੇਠ ਇਉਂ ਦਬਿਆ ਰਹਿੰਦਾ ਹੈ ਕਿ ਖਾਂਦਾ ਤਾਂ ਹੈ ਮਾਲਕ-ਪ੍ਰਭੂ ਦਾ ਦਿੱਤਾ ਹੋਇਆ, ਪਰ ਸੇਵਾ ਕਰਦਾ ਹੈ ਬਿਗਾਨੀ (ਮਾਲਕ-ਪ੍ਰਭੂ ਨੂੰ ਯਾਦ ਕਰਨ ਦੇ ਥਾਂ ਸਦਾ ਮਾਇਆ ਦੀਆਂ ਸੋਚਾਂ ਸੋਚਦਾ ਹੈ) ॥੨॥nullਜੇਹੜਾ ਪਰਮਾਤਮਾ ਸਦਾ ਹੀ (ਜੀਵ ਦੇ ਨਾਲ) ਸਾਥੀ ਹੈ ਉਸ ਤੋਂ ਓਹਲਾ ਕਰਦਾ ਹੈ, ਜੇਹੜੀ ਚੀਜ਼ (ਆਖ਼ਿਰ ਕਿਸੇ) ਕੰਮ ਨਹੀਂ ਆਉਣੀ, ਉਹੀ ਮੁੜ ਮੁੜ ਮੰਗਦਾ ਰਹਿੰਦਾ ਹੈ ॥੩॥nullਨਾਨਕ ਆਖਦਾ ਹੈ- ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਜਿਵੇਂ ਹੋ ਸਕੇ (ਵਿਕਾਰਾਂ ਅਤੇ ਮਾਇਆ ਦੇ ਮੋਹ ਦੇ ਦਬਾਉ ਤੋਂ ਜੀਵਾਂ ਦੀ) ਰਾਖੀ ਕਰ ॥੪॥੨੨॥