Hukumnama - Ang 376.4
Anadh Binodh Bharaepur Dhhaariaa || in Raag Asa
In Gurmukhi
ਆਸਾ ਮਹਲਾ ੫ ॥
ਅਨਦ ਬਿਨੋਦ ਭਰੇਪੁਰਿ ਧਾਰਿਆ ॥
ਅਪੁਨਾ ਕਾਰਜੁ ਆਪਿ ਸਵਾਰਿਆ ॥੧॥
ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥
ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥
ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥
ਆਪੇ ਕਰਤਾ ਅਵਰੁ ਨ ਕੋਇ ॥੨॥
ਜੀਅ ਜੰਤ ਸਭਿ ਤਾ ਕੈ ਹਾਥਿ ॥
ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥
ਪੂਰਾ ਗੁਰੁ ਪੂਰੀ ਬਣਤ ਬਣਾਈ ॥
ਨਾਨਕ ਭਗਤ ਮਿਲੀ ਵਡਿਆਈ ॥੪॥੨੪॥
Phonetic English
Aasaa Mehalaa 5 ||
Anadh Binodh Bharaepur Dhhaariaa ||
Apunaa Kaaraj Aap Savaariaa ||1||
Poor Samagree Poorae Thaakur Kee ||
Bharipur Dhhaar Rehee Sobh Jaa Kee ||1|| Rehaao ||
Naam Nidhhaan Jaa Kee Niramal Soe ||
Aapae Karathaa Avar N Koe ||2||
Jeea Janth Sabh Thaa Kai Haathh ||
Rav Rehiaa Prabh Sabh Kai Saathh ||3||
Pooraa Gur Pooree Banath Banaaee ||
Naanak Bhagath Milee Vaddiaaee ||4||24||
English Translation
Aasaa, Fifth Mehl:
The All-pervading Lord has established joys and celebrations.
He Himself embellishes His own works. ||1||
Perfect is the Creation of the Perfect Lord Master.
His magnificent greatness is totally all-pervading. ||1||Pause||
His Name is the treasure; His reputation is immaculate.
He Himself is the Creator; there is no other. ||2||
All beings and creatures are in His Hands.
God is pervading in all, and is always with them. ||3||
The Perfect Guru has fashioned His perfect fashion.
O Nanak, the Lord's devotees are blessed with glorious greatness. ||4||24||
Punjabi Viakhya
nullnullਜਗਤ ਦੇ ਸਾਰੇ ਕੌਤਕ-ਤਮਾਸ਼ੇ ਉਸ ਸਰਬ-ਵਿਆਪਕ ਪਰਮਾਤਮਾ ਦੇ ਹੀ ਰਚੇ ਹੋਏ ਹਨ, ਆਪਣੇ ਰਚੇ ਹੋਏ ਸੰਸਾਰ ਨੂੰ ਉਸ ਨੇ ਆਪ ਹੀ (ਇਹਨਾਂ ਕੌਤਕ-ਤਮਾਸ਼ਿਆਂ ਨਾਲ) ਸੋਹਣਾ ਬਣਾਇਆ ਹੈ ॥੧॥nullਜਿਸ ਪਰਮਾਤਮਾ ਦੀ ਸੋਭਾ-ਵਡਿਆਈ (ਸਾਰੇ ਸੰਸਾਰ ਵਿਚ) ਹਰ ਥਾਂ ਖਿੱਲਰ ਰਹੀ ਹੈ, ਇਹ ਸਾਰੇ ਜਗਤ-ਪਦਾਰਥ ਉਸ ਅਭੁੱਲ ਪਰਮਾਤਮਾ ਦੇ ਹੀ ਬਣਾਏ ਹੋਏ ਹਨ ॥੧॥ ਰਹਾਉ ॥nullਜਿਸ (ਪਰਮਾਤਮਾ) ਦੀ (ਕੀਤੀ ਹੋਈ) ਸਿਫ਼ਤ-ਸਾਲਾਹ (ਸਾਰੇ ਜੀਵਾਂ ਨੂੰ) ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ, ਜਿਸ ਦਾ ਨਾਮ (ਸਾਰੇ ਜੀਵਾਂ ਵਾਸਤੇ) ਖ਼ਜ਼ਾਨਾ ਹੈ ਉਹ ਆਪ ਹੀ ਸਭ ਦੇ ਪੈਦਾ ਕਰਨ ਵਾਲਾ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ॥੨॥null(ਹੇ ਭਾਈ! ਜਗਤ ਦੇ) ਸਾਰੇ ਜੀਅ ਜੰਤ ਉਸ ਪਰਮਾਤਮਾ ਦੇ ਹੀ ਹੱਥ ਵਿਚ ਹਨ, ਉਹ ਪਰਮਾਤਮਾ ਸਭ ਥਾਈਂ ਵੱਸ ਰਿਹਾ ਹੈ, ਹਰੇਕ ਜੀਵ ਦੇ ਅੰਗ-ਸੰਗ ਵੱਸਦਾ ਹੈ ॥੩॥nullਹੇ ਨਾਨਕ! ਪਰਮਾਤਮਾ ਸਭ ਤੋਂ ਵੱਡਾ ਹੈ ਉਸ ਵਿਚ ਕੋਈ ਉਕਾਈ ਨਹੀਂ ਹੈ ਉਸ ਦੀ ਬਣਾਈ ਹੋਈ ਰਚਨਾ ਭੀ ਉਕਾਈ-ਹੀਣ ਹੈ, ਪਰਮਾਤਮਾ ਦੀ ਭਗਤੀ ਕਰਨ ਵਾਲਿਆਂ ਨੂੰ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੪॥੨੪॥