Hukumnama - Ang 378.2
Har Jan Leenae Prabhoo Shhaddaae || in Raag Asa
In Gurmukhi
ਆਸਾ ਮਹਲਾ ੫ ॥
ਹਰਿ ਜਨ ਲੀਨੇ ਪ੍ਰਭੂ ਛਡਾਇ ॥
ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥੧॥ ਰਹਾਉ ॥
ਪਾਲਾ ਤਾਊ ਕਛੂ ਨ ਬਿਆਪੈ ਰਾਮ ਨਾਮ ਗੁਨ ਗਾਇ ॥
ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥੧॥
ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥
ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥੨॥੩੧॥
Phonetic English
Aasaa Mehalaa 5 ||
Har Jan Leenae Prabhoo Shhaddaae ||
Preetham Sio Maero Man Maaniaa Thaap Muaa Bikh Khaae ||1|| Rehaao ||
Paalaa Thaaoo Kashhoo N Biaapai Raam Naam Gun Gaae ||
Ddaakee Ko Chith Kashhoo N Laagai Charan Kamal Saranaae ||1||
Santh Prasaadh Bheae Kirapaalaa Hoeae Aap Sehaae ||
Gun Nidhhaan Nith Gaavai Naanak Sehasaa Dhukh Mittaae ||2||31||
English Translation
Aasaa, Fifth Mehl:
The Lord God has saved me, His slave.
My mind has surrendered to my Beloved; my fever has taken poison and died. ||1||Pause||
Cold and heat do not touch me at all, when I sing the Glorious Praises of the Lord.
My consciousness is not affected by the witch, Maya; I take to the Sanctuary of the Lord's Lotus Feet. ||1||
By the Grace of the Saints, the Lord has shown His Mercy to me; He Himself is my Help and Support.
Nanak ever sings the Praises of the Lord, the treasure of excellence; his doubts and pains are eliminated. ||2||31||
Punjabi Viakhya
nullnull(ਹੇ ਭਾਈ!) ਪਰਮਾਤਮਾ ਆਪਣੇ ਭਗਤਾਂ ਨੂੰ (ਮਾਇਆ-ਡੈਣ ਦੇ ਪੰਜੇ ਤੋਂ) ਆਪ ਬਚਾ ਲੈਂਦਾ ਹੈ। (ਗੁਰੂ ਦੀ ਕਿਰਪਾ ਨਾਲ) ਮੇਰਾ ਮਨ ਭੀ ਪ੍ਰੀਤਮ-ਪਰਮਾਤਮਾ ਨਾਲ ਗਿੱਝਿਆ ਹੈ, ਮੇਰਾ ਭੀ (ਮਾਇਆ ਦਾ) ਤਾਪ (ਇਉਂ) ਮੁੱਕ ਗਿਆ ਹੈ (ਜਿਵੇਂ ਕੋਈ ਪ੍ਰਾਣੀ) ਜ਼ਹਰ ਖਾ ਕੇ ਮਰ ਜਾਂਦਾ ਹੈ ॥੧॥ ਰਹਾਉ ॥null(ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਲਿਆਂ (ਮਨੁੱਖ ਦੇ) ਚਿੱਤ ਤੇ (ਮਾਇਆ-) ਡੈਣ ਦਾ ਕੋਈ ਜ਼ੋਰ ਨਹੀਂ ਚੜ੍ਹਦਾ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਨਾਹ ਮਾਇਆ ਦਾ ਲਾਲਚ ਜ਼ੋਰ ਪਾ ਸਕਦਾ ਹੈ, ਨਾਹ ਮਾਇਆ ਦਾ ਸਹਮ ਦਬਾਉ ਪਾਂਦਾ ਹੈ ॥੧॥null(ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਮੇਰੇ ਉਤੇ) ਦਇਆਵਾਨ ਹੋ ਗਿਆ ਹੈ (ਮਾਇਆ ਡੈਣ ਤੋਂ ਬਚਣ ਲਈ ਮੇਰਾ) ਆਪ ਸਹਾਈ ਬਣਿਆ ਹੋਇਆ ਹੈ। ਹੁਣ (ਗੁਰੂ ਦੀ ਕਿਰਪਾ ਨਾਲ) ਨਾਨਕ (ਮਾਇਆ ਦਾ) ਸਹਮ ਤੇ ਦੁੱਖ ਦੂਰ ਕਰ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੇ ਗੁਣ ਸਦਾ ਗਾਂਦਾ ਰਹਿੰਦਾ ਹੈ ॥੨॥੩੧॥