Hukumnama - Ang 381

Adhham Chanddaalee Bhee Brehamanee Soodhee Thae Sraesattaaee Rae in Raag Asa

In Gurmukhi

ਆਸਾ ਮਹਲਾ ੫ ॥
ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥
ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥
ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥
ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥
ਬਾਝੁ ਥੂਨੀਆ ਛਪਰਾ ਥਾਮ੍ਹ੍ਹਿਆ ਨੀਘਰਿਆ ਘਰੁ ਪਾਇਆ ਰੇ ॥
ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥
ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥
ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥੩॥
ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥
ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥

Phonetic English

Aasaa Mehalaa 5 ||
Adhham Chanddaalee Bhee Brehamanee Soodhee Thae Sraesattaaee Rae ||
Paathaalee Aakaasee Sakhanee Lehabar Boojhee Khaaee Rae ||1||
Ghar Kee Bilaaee Avar Sikhaaee Moosaa Dhaekh Ddaraaee Rae ||
Aj Kai Vas Gur Keeno Kaehar Kookar Thinehi Lagaaee Rae ||1|| Rehaao ||
Baajh Thhooneeaa Shhaparaa Thhaamihaaa Neeghariaa Ghar Paaeiaa Rae ||
Bin Jarreeeae Lai Jarriou Jarraavaa Thhaevaa Acharaj Laaeiaa Rae ||2||
Dhaadhee Dhaadh N Pahuchanehaaraa Choopee Nirano Paaeiaa Rae ||
Maal Dhuleechai Baithee Lae Mirathak Nain Dhikhaalan Dhhaaeiaa Rae ||3||
Soee Ajaan Kehai Mai Jaanaa Jaananehaar N Shhaanaa Rae ||
Kahu Naanak Gur Amio Peeaaeiaa Rasak Rasak Bigasaanaa Rae ||4||5||44||

English Translation

Aasaa, Fifth Mehl:
The lowly outcaste becomes a Brahmin, and the untouchable sweeper becomes pure and sublime.
The burning desire of the nether regions and the etheric realms is finally quenched and extinguished. ||1||
The house-cat has been taught otherwise, and is terrified upon seeing the mouse.
The Guru has put the tiger under the control of the sheep, and now, the dog eats grass. ||1||Pause||
Without pillars, the roof is supported, and the homeless have found a home.
Without the jeweller, the jewel has been set, and the wonderful stone shines forth. ||2||
The claimant does not succeed by placing his claim, but by keeping silent, he obtains justice.
The dead sit on costly carpets, and what is seen with the eyes shall vanish. ||3||
One who claims to know, is ignorant; he does not know the Knower of all.
Says Nanak, the Guru has given me the Ambrosial Nectar to drink in; savoring it and relishing it, I blossom forth in bliss. ||4||5||44||

Punjabi Viakhya

nullnullਹੇ ਭਾਈ! ਨਾਮ ਅੰਮ੍ਰਿਤ ਦੀ ਬਰਕਤਿ ਨਾਲ ਅੱਤ ਨੀਚ ਚੰਡਾਲਣ ਬ੍ਰਿਤੀ (ਮਾਨੋ) ਬ੍ਰਾਹਮਣੀ ਬਣ ਗਈ ਤੇ ਸ਼ੂਦਰਨੀ ਤੋਂ ਉੱਚੀ ਕੁਲ ਵਾਲੀ ਹੋ ਗਈ। ਜੇਹੜੀ ਬਿਰਤੀ ਪਹਿਲਾਂ ਪਤਾਲ ਤੋਂ ਲੈ ਕੇ ਅਕਾਸ਼ ਤਕ ਸਾਰੀ ਦੁਨੀਆ ਦੇ ਪਦਾਰਥ ਲੈ ਕੇ ਭੀ ਭੁੱਖੀ ਰਹਿੰਦੀ ਸੀ ਉਸ ਦੀ ਤ੍ਰਿਸ਼ਨਾ-ਅੱਗ ਦੀ ਲਾਟ ਬੁੱਝ ਗਈ ॥੧॥null(ਜਿਸ ਮਨੁੱਖ ਨੂੰ ਗੁਰੂ ਨੇ ਨਾਮ-ਅੰਮ੍ਰਿਤ ਪਿਲਾ ਦਿੱਤਾ ਉਸ ਦੀ ਪਹਿਲੀ) ਸੰਤੋਖ-ਹੀਣ ਬ੍ਰਿਤੀ ਬਿੱਲੀ ਹੁਣ ਹੋਰ ਕਿਸਮ ਦੀ ਸਿੱਖਿਆ ਲੈਂਦੀ ਹੈ ਉਹ ਦੁਨੀਆ ਦੇ ਪਦਾਰਥ (ਚੂਹਾ) ਵੇਖ ਕੇ ਲਾਲਚ ਕਰਨੋਂ ਸੰਗਦੀ ਹੈ। ਗੁਰੂ ਨੇ ਉਸ ਦੇ ਅਹੰਕਾਰ-ਸ਼ੇਰ ਨੂੰ ਨਿਮ੍ਰਤਾ-ਬੱਕਰੀ ਦੇ ਅਧੀਨ ਕਰ ਦਿੱਤਾ, ਉਸ ਦੇ ਤਮੋਗੁਣੀ ਇੰਦ੍ਰਿਆਂ (ਕੁੱਤਿਆਂ) ਨੂੰ ਸਤੋ ਗੁਣੀ ਪਾਸੇ (ਘਾਹ ਖਾਣ ਵਲ) ਲਾ ਦਿੱਤਾ ॥੧॥ ਰਹਾਉ ॥null(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਨਾਮ-ਅੰਮ੍ਰਿਤ ਪਿਲਾ ਦਿੱਤਾ ਉਸ ਦੇ ਮਨ ਦਾ) ਛੱਪਰ (ਛੱਤ) ਦੁਨਿਆਵੀ ਪਦਾਰਥਾਂ ਦੀਆਂ ਆਸਾਂ ਦੀਆਂ ਥੰਮ੍ਹੀਆਂ ਤੋਂ ਬਿਨਾ ਹੀ ਥੰਮਿ੍ਹਆ ਗਿਆ ਉਸ ਦੇ ਭਟਕਦੇ ਮਨ ਨੇ (ਪ੍ਰਭੂ-ਚਰਨਾਂ ਵਿਚ) ਟਿਕਾਣਾ ਲੱਭ ਲਿਆ। ਕਾਰੀਗਰ ਸੁਨਿਆਰਿਆਂ ਦੀ ਸਹਾਇਤਾ ਤੋਂ ਬਿਨਾ ਹੀ (ਉਸ ਦੇ ਮਨ ਦਾ) ਜੜਾਊ ਗਹਿਣਾ ਤਿਆਰ ਹੋ ਗਿਆ ਤੇ ਉਸ ਮਨ-ਗਹਿਣੇ ਵਿਚ ਪਰਮਾਤਮਾ ਦੇ ਨਾਮ ਦਾ ਸੁੰਦਰ ਨਗ ਜੜ ਦਿੱਤਾ ਗਿਆ ॥੨॥null(ਹੇ ਭਾਈ! ਪਰਮਾਤਮਾ ਦੇ ਚਰਨਾਂ ਤੋਂ ਵਿੱਛੜ ਕੇ ਨਿੱਤ) ਗਿਲੇ ਕਰਨ ਵਾਲਾ (ਆਪਣਾ ਮਨ-ਇੱਛਤ) ਇਨਸਾਫ਼ ਕਦੇ ਭੀ ਪ੍ਰਾਪਤ ਨਹੀਂ ਸੀ ਕਰ ਸਕਦਾ (ਪਰ ਹੁਣ ਜਦੋਂ ਨਾਮ-ਅੰਮ੍ਰਿਤ ਮਿਲ ਗਿਆ ਤਾਂ) ਸ਼ਾਂਤ-ਚਿੱਤ ਹੋਏ ਨੂੰ ਇਨਸਾਫ਼ ਮਿਲਣ ਲੱਗ ਪਿਆ (ਇਹ ਯਕੀਨ ਬਣ ਗਿਆ ਕਿ ਪਰਮਾਤਮਾ ਜੋ ਕੁਝ ਕਰਦਾ ਹੈ ਠੀਕ ਕਰਦਾ ਹੈ)। (ਨਾਮ-ਅੰਮ੍ਰਿਤ ਦੀ ਬਰਕਤਿ ਨਾਲ ਮਨੁੱਖ ਦਾ ਪਹਿਲਾ) ਹੋਰਨਾਂ ਨੂੰ ਘੂਰਨ ਵਾਲਾ ਸੁਭਾਉ ਮੁੱਕ ਗਿਆ, ਦੁਲੀਚੇ ਮੱਲ ਕੇ ਬੈਠਣ ਵਾਲੀ (ਅਹੰਕਾਰ-ਭਰੀ ਬਿਰਤੀ) ਉਸ ਨੂੰ ਹੁਣ ਆਤਮਕ ਮੌਤੇ ਮਰੀ ਹੋਈ ਦਿੱਸਣ ਲੱਗ ਪਈ ॥੩॥nullਹੇ ਭਾਈ! ਜੇਹੜਾ ਮਨੁੱਖ (ਨਿਰਾ ਜ਼ਬਾਨੀ ਜ਼ਬਾਨੀ) ਆਖਦਾ ਹੈ ਕਿ ਮੈਂ (ਆਤਮਕ ਜੀਵਨ ਦੇ ਭੇਤ ਨੂੰ) ਸਮਝ ਲਿਆ ਹੈ ਉਹ ਅਜੇ ਮੂਰਖ ਹੈ, ਜਿਸ ਨੇ (ਸਚਮੁਚ ਆਤਮਕ ਜੀਵਨ ਨੂੰ ਨਾਮ-ਰਸ ਨੂੰ) ਸਮਝ ਲਿਆ ਹੈ ਉਹ ਕਦੇ ਗੁੱਝਾ ਨਹੀਂ ਰਹਿੰਦਾ ਹੈ। ਨਾਨਕ ਆਖਦਾ ਹੈ- ਜਿਸ ਨੂੰ ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਿਲਾ ਦਿੱਤਾ ਹੈ ਉਹ ਇਸ ਨਾਮ-ਜਲ ਦਾ ਸੁਆਦ ਮਾਣ ਮਾਣ ਕੇ ਸਦਾ ਖਿੜਿਆ ਰਹਿੰਦਾ ਹੈ ॥੪॥੫॥੪੪॥