Hukumnama - Ang 382.1

Jaa Thoon Saahib Thaa Bho Kaehaa Ho Thudhh Bin Kis Saalaahee || in Raag Asa

In Gurmukhi

ਆਸਾ ਮਹਲਾ ੫ ॥
ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥
ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥੧॥
ਬਾਬਾ ਬਿਖੁ ਦੇਖਿਆ ਸੰਸਾਰੁ ॥
ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ ਰਹਾਉ ॥
ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥
ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥
ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥
ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥
ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥
ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥੪॥੭॥੪੬॥

Phonetic English

Aasaa Mehalaa 5 ||
Jaa Thoon Saahib Thaa Bho Kaehaa Ho Thudhh Bin Kis Saalaahee ||
Eaek Thoon Thaa Sabh Kishh Hai Mai Thudhh Bin Dhoojaa Naahee ||1||
Baabaa Bikh Dhaekhiaa Sansaar ||
Rakhiaa Karahu Gusaaee Maerae Mai Naam Thaeraa Aadhhaar ||1|| Rehaao ||
Jaanehi Birathhaa Sabhaa Man Kee Hor Kis Pehi Aakh Sunaaeeai ||
Vin Naavai Sabh Jag Bouraaeiaa Naam Milai Sukh Paaeeai ||2||
Kiaa Keheeai Kis Aakh Sunaaeeai J Kehanaa S Prabh Jee Paas ||
Sabh Kishh Keethaa Thaeraa Varathai Sadhaa Sadhaa Thaeree Aas ||3||
Jae Dhaehi Vaddiaaee Thaa Thaeree Vaddiaaee Eith Outh Thujhehi Dhhiaao ||
Naanak Kae Prabh Sadhaa Sukhadhaathae Mai Thaan Thaeraa Eik Naao ||4||7||46||

English Translation

Aasaa, Fifth Mehl:
Since You are my Lord and Master, what is there for me to fear? Other than You, who else should I praise?
You are the One and only, and so do all things exist; without You, there is nothing at all for me. ||1||
O Father, I have seen that the world is poison.
Save me, O Lord of the Universe! Your Name is my only Support. ||1||Pause||
You know completely the condition of my mind; who else could I go to tell of it?
Without the Naam, the Name of the Lord, the whole world has gone crazy; obtaining the Naam, it finds peace. ||2||
What shall I say? Unto whom shall I speak? What I have to say, I say to God.
Everything which exists was created by You. You are my hope, forever and ever. ||3||
If you bestow greatness, then it is Your greatness; here and hereafter, I meditate on You.
The Lord God of Nanak is forever the Giver of peace; Your Name is my only strength. ||4||7||46||

Punjabi Viakhya

nullnullਹੇ ਪ੍ਰਭੂ! ਜੇ ਤੂੰ ਮਾਲਕ (ਮੇਰੇ ਸਿਰ ਉਤੇ ਹੱਥ ਰੱਖੀ ਰੱਖੇਂ, ਤਾਂ ਮੈਨੂੰ ਮਾਇਆ-ਜ਼ਹਰ ਤੋਂ) ਕੋਈ ਡਰ-ਖ਼ਤਰਾ ਨਹੀਂ ਹੋ ਸਕਦਾ, ਮੈਂ ਤੈਥੋਂ ਬਿਨਾ ਕਿਸੇ ਹੋਰ ਦੀ ਸ਼ਲਾਘਾ ਨਹੀਂ ਕਰਦਾ (ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਮਾਇਆ-ਜ਼ਹਰ ਤੋਂ ਬਚਾਣ ਦੇ ਸਮਰਥ ਨਹੀਂ ਸਮਝਦਾ)। ਹੇ ਪ੍ਰਭੂ! ਜੇ ਇਕ ਤੂੰ ਹੀ ਮੇਰੇ ਵੱਲ ਰਹੇਂ ਤਾਂ ਹਰੇਕ ਲੋੜੀਂਦੀ ਸ਼ੈ ਮੇਰੇ ਪਾਸ ਹੈ, ਤੈਥੋਂ ਬਿਨਾ ਮੇਰਾ ਕੋਈ ਹੋਰ ਸਹਾਈ ਨਹੀਂ ਹੈ ॥੧॥nullਹੇ ਪ੍ਰਭੂ! ਮੈਂ ਵੇਖ ਲਿਆ ਹੈ ਕਿ ਸੰਸਾਰ (ਦਾ ਮੋਹ) ਜ਼ਹਰ ਹੈ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ)। ਹੇ ਮੇਰੇ ਖਸਮ-ਪ੍ਰਭੂ! (ਇਸ ਜ਼ਹਰ ਤੋਂ) ਮੈਨੂੰ ਬਚਾਈ ਰੱਖ, ਤੇਰਾ ਨਾਮ ਮੇਰੀ ਜ਼ਿੰਦਗੀ ਦਾ ਆਸਰਾ ਬਣਿਆ ਰਹੇ ॥੧॥ ਰਹਾਉ ॥nullਹੇ ਪ੍ਰਭੂ! ਤੂੰ ਹੀ (ਹਰੇਕ ਜੀਵ ਦੇ) ਮਨ ਦੀ ਸਾਰੀ ਪੀੜਾ ਜਾਣਦਾ ਹੈਂ, ਤੈਥੋਂ ਬਿਨਾ ਕਿਸੇ ਹੋਰ ਨੂੰ ਆਪਣੇ ਮਨ ਦਾ ਦੁੱਖ-ਦਰਦ ਦੱਸਣਾ ਵਿਅਰਥ ਹੈ। (ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਸਾਰਾ ਜਗਤ ਝੱਲਾ ਹੋਇਆ ਫਿਰਦਾ ਹੈ। ਜੇ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਏ ਤਾਂ ਆਤਮਕ ਆਨੰਦ ਮਾਣੀਦਾ ਹੈ ॥੨॥null(ਹੇ ਭਾਈ! ਆਪਣੇ ਮਨ ਦਾ ਦੁੱਖ-ਦਰਦ) ਜੋ ਕੁਝ ਭੀ ਆਖਣਾ ਹੋਵੇ ਪਰਮਾਤਮਾ ਦੇ ਕੋਲ ਹੀ ਆਖਣਾ ਚਾਹੀਦਾ ਹੈ, ਉਸ ਤੋਂ ਬਿਨਾ ਕਿਸੇ ਹੋਰ ਨੂੰ ਕੁਝ ਨਹੀਂ ਕਹਿਣਾ ਚਾਹੀਦਾ (ਕਿਉਂਕਿ ਪਰਮਾਤਮਾ ਹੀ ਸਾਡੇ ਦੁੱਖ ਦੂਰ ਕਰਨ ਜੋਗਾ ਹੈ)। ਹੇ ਪ੍ਰਭੂ! ਜਗਤ ਵਿਚ ਜੋ ਕੁਝ ਹੋ ਰਿਹਾ ਹੈ ਸਭ ਕੁਝ ਤੇਰਾ ਕੀਤਾ ਹੀ ਹੋ ਰਿਹਾ ਹੈ। ਅਸਾਨੂੰ ਜੀਵਾਂ ਨੂੰ ਸਦਾ ਤੇਰੀ ਸਹਾਇਤਾ ਦੀ ਹੀ ਆਸ ਹੋ ਸਕਦੀ ਹੈ ॥੩॥nullਹੇ ਪ੍ਰਭੂ! ਜੇ ਤੂੰ ਮੈਨੂੰ ਕੋਈ ਮਾਣ-ਵਡਿਆਈ ਬਖ਼ਸ਼ਦਾ ਹੈਂ ਤਾਂ ਇਸ ਨਾਲ ਭੀ ਤੇਰੀ ਹੀ ਸੋਭਾ ਖਿਲਰਦੀ ਹੈ ਕਿਉਂਕਿ ਮੈਂ ਤਾਂ ਇਸ ਲੋਕ ਤੇ ਪਰਲੋਕ ਵਿਚ ਸਦਾ ਹੀ ਤੇਰਾ ਹੀ ਧਿਆਨ ਧਰਦਾ ਹਾਂ। ਹੇ ਨਾਨਕ ਦੇ ਪ੍ਰਭੂ! ਹੇ ਸਦਾ ਸੁਖ ਦੇਣ ਵਾਲੇ ਪ੍ਰਭੂ! ਤੇਰਾ ਨਾਮ ਹੀ ਮੇਰੇ ਵਾਸਤੇ ਸਹਾਰਾ ਹੈ ॥੪॥੭॥੪੬॥