Hukumnama - Ang 383.2
Thoon Visarehi Thaan Sabh Ko Laagoo Cheeth Aavehi Thaan Saevaa || in Raag Asa
In Gurmukhi
ਆਸਾ ਮਹਲਾ ੫ ॥
ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥
ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥੧॥
ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥
ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹ੍ਹਾਰੇ ॥੧॥ ਰਹਾਉ ॥
ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥
ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥
ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥
ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥
ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥
ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥
Phonetic English
Aasaa Mehalaa 5 ||
Thoon Visarehi Thaan Sabh Ko Laagoo Cheeth Aavehi Thaan Saevaa ||
Avar N Kooo Dhoojaa Soojhai Saachae Alakh Abhaevaa ||1||
Cheeth Aavai Thaan Sadhaa Dhaeiaalaa Logan Kiaa Vaechaarae ||
Buraa Bhalaa Kahu Kis No Keheeai Sagalae Jeea Thumhaarae ||1|| Rehaao ||
Thaeree Ttaek Thaeraa Aadhhaaraa Haathh Dhaee Thoon Raakhehi ||
Jis Jan Oopar Thaeree Kirapaa This Ko Bip N Kooo Bhaakhai ||2||
Ouho Sukh Ouhaa Vaddiaaee Jo Prabh Jee Man Bhaanee ||
Thoon Dhaanaa Thoon Sadh Miharavaanaa Naam Milai Rang Maanee ||3||
Thudhh Aagai Aradhaas Hamaaree Jeeo Pindd Sabh Thaeraa ||
Kahu Naanak Sabh Thaeree Vaddiaaee Koee Naao N Jaanai Maeraa ||4||10||49||
English Translation
Aasaa, Fifth Mehl:
If I forget You, then everyone becomes my enemy. When You come to mind, then they serve me.
I do not know any other at all, O True, Invisible, Inscrutable Lord. ||1||
When You come to mind, You are always merciful to me; what can the poor people do to me?
Tell me, who should I call good or bad, since all beings are Yours? ||1||Pause||
You are my Shelter, You are my Support; giving me Your hand, You protect me.
That humble being, upon whom You bestow Your Grace, is not touched by slander or suffering. ||2||
That is peace, and that is greatness, which is pleasing to the mind of the Dear Lord God.
You are all-knowing, You are forever compassionate; obtaining Your Name, I revel in it and make merry. ||3||
I offer my prayer to You; my body and soul are all Yours.
Says Nanak, this is all Your greatness; no one even knows my name. ||4||10||49||
Punjabi Viakhya
nullnullਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚੋਂ ਭੁੱਲ ਜਾਏਂ ਤਾਂ ਹਰੇਕ ਜੀਵ ਮੈਨੂੰ ਵੈਰੀ ਜਾਪਦਾ ਹੈ, ਪਰ ਜੇ ਤੂੰ ਮੇਰੇ ਚਿੱਤ ਵਿਚ ਆ ਵੱਸੇਂ ਤਾਂ ਹਰ ਕੋਈ ਮੇਰਾ ਆਦਰ ਸਤਕਾਰ ਕਰਦਾ ਹੈ। ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਅਭੇਵ ਪ੍ਰਭੂ! ਮੈਨੂੰ (ਜਗਤ ਵਿਚ) ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ ॥੧॥nullਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਯਾਦ ਟਿਕੀ ਰਹਿੰਦੀ ਹੈ ਉਸ ਉਤੇ ਪਰਮਾਤਮਾ ਸਦਾ ਦਇਆਵਾਨ ਰਹਿੰਦਾ ਹੈ, ਦੁਨੀਆ ਦੇ ਵਿਚਾਰੇ ਲੋਕ ਉਸ ਦਾ ਕੁਝ ਵਿਗਾੜ ਨਹੀਂ ਸਕਦੇ। ਹੇ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ। ਫਿਰ ਦੱਸ, ਕਿਸ ਨੂੰ ਚੰਗਾ ਆਖਿਆ ਜਾ ਸਕਦਾ ਹੈ ਤੇ ਕਿਸ ਨੂੰ ਮੰਦਾ ਕਿਹਾ ਜਾ ਸਕਦਾ ਹੈ? (ਭਾਵ, ਪਰਮਾਤਮਾ ਦੀ ਯਾਦ ਮਨ ਵਿਚ ਵਸਾਣ ਵਾਲੇ ਮਨੁੱਖ ਨੂੰ ਸਭ ਜੀ ਪਰਮਾਤਮਾ ਦੇ ਪੈਦਾ ਕੀਤੇ ਦਿੱਸਦੇ ਹਨ, ਉਹ ਕਿਸੇ ਨੂੰ ਮਾੜਾ ਨਹੀਂ ਸਮਝਦਾ) ॥੧॥ ਰਹਾਉ ॥nullਹੇ ਪ੍ਰਭੂ! ਮੈਨੂੰ ਤੇਰੀ ਹੀ ਓਟ ਹੈ, ਤੇਰਾ ਹੀ ਆਸਰਾ ਹੈ, ਤੂੰ ਆਪਣਾ ਹੱਥ ਦੇ ਕੇ ਆਪ (ਸਾਡੀ) ਰੱਖਿਆ ਕਰਦਾ ਹੈਂ। ਜਿਸ ਮਨੁੱਖ ਉਤੇ ਤੇਰੀ (ਮੇਹਰ ਦੀ) ਨਜ਼ਰ ਹੋਵੇ ਉਸ ਨੂੰ ਕੋਈ ਮਨੁੱਖ ਮੰਦਾ ਬਚਨ ਨਹੀਂ ਆਖਦਾ ॥੨॥nullਹੇ ਪ੍ਰਭੂ ਜੀ! ਜੇਹੜੀ ਗੱਲ ਤੈਨੂੰ ਆਪਣੇ ਮਨ ਵਿਚ ਚੰਗੀ ਲੱਗਦੀ ਹੈ ਉਹੀ ਮੇਰੇ ਵਾਸਤੇ ਸੁਖ ਹੈ, ਉਹੀ ਮੇਰੇ ਵਾਸਤੇ ਆਦਰ ਸਤਕਾਰ ਹੈ। ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, ਤੂੰ ਸਦਾ ਸਭ ਜੀਵਾਂ ਤੇ ਦਇਆਵਾਨ ਰਹਿੰਦਾ ਹੈਂ। ਮੈਂ ਤਦੋਂ ਹੀ ਅਨੰਦ ਪ੍ਰਤੀਤ ਕਰ ਸਕਦਾ ਹਾਂ ਜਦੋਂ ਮੈਨੂੰ ਤੇਰਾ ਨਾਮ ਮਿਲਿਆ ਰਹੇ ॥੩॥nullਹੇ ਪ੍ਰਭੂ! ਤੇਰੇ ਅੱਗੇ ਮੇਰੀ ਅਰਦਾਸ ਹੈ-ਮੇਰੀ ਇਹ ਜਿੰਦ ਮੇਰਾ ਇਹ ਸਰੀਰ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਨਾਨਕ ਆਖਦਾ ਹੈ- (ਜੇ ਕੋਈ ਮੇਰਾ ਆਦਰ ਸਤਕਾਰ ਕਰਦਾ ਹੈ ਤਾਂ) ਇਹ ਤੇਰੀ ਹੀ ਬਖ਼ਸ਼ੀ ਹੋਈ ਵਡਿਆਈ ਹੈ। (ਜੇ ਮੈਂ ਤੈਨੂੰ ਭੁਲਾ ਬੈਠਾਂ ਤਾਂ) ਕੋਈ ਜੀਵ ਮੇਰਾ ਨਾਮ ਪਤਾ ਕਰਨ ਦੀ ਭੀ ਪਰਵਾਹ ਨਾਹ ਕਰੇ ॥੪॥੧੦॥੪੯॥