Hukumnama - Ang 383.4
Laal Cholanaa Thai Than Sohiaa || in Raag Asa
In Gurmukhi
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੭ ਮਹਲਾ ੫ ॥
ਲਾਲੁ ਚੋਲਨਾ ਤੈ ਤਨਿ ਸੋਹਿਆ ॥
ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥੧॥
ਕਵਨ ਬਨੀ ਰੀ ਤੇਰੀ ਲਾਲੀ ॥
ਕਵਨ ਰੰਗਿ ਤੂੰ ਭਈ ਗੁਲਾਲੀ ॥੧॥ ਰਹਾਉ ॥
ਤੁਮ ਹੀ ਸੁੰਦਰਿ ਤੁਮਹਿ ਸੁਹਾਗੁ ॥
ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥੨॥
ਤੂੰ ਸਤਵੰਤੀ ਤੂੰ ਪਰਧਾਨਿ ॥
ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥੩॥
ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥
ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥੪॥
ਸੁਨਿ ਰੀ ਸਖੀ ਇਹ ਹਮਰੀ ਘਾਲ ॥
ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥
Phonetic English
Ik Oankaar Sathigur Prasaadh ||
Raag Aasaa Ghar 7 Mehalaa 5 ||
Laal Cholanaa Thai Than Sohiaa ||
Surijan Bhaanee Thaan Man Mohiaa ||1||
Kavan Banee Ree Thaeree Laalee ||
Kavan Rang Thoon Bhee Gulaalee ||1|| Rehaao ||
Thum Hee Sundhar Thumehi Suhaag ||
Thum Ghar Laalan Thum Ghar Bhaag ||2||
Thoon Sathavanthee Thoon Paradhhaan ||
Thoon Preetham Bhaanee Thuhee Sur Giaan ||3||
Preetham Bhaanee Thaan Rang Gulaal ||
Kahu Naanak Subh Dhrisatt Nihaal ||4||
Sun Ree Sakhee Eih Hamaree Ghaal ||
Prabh Aap Seegaar Savaaranehaar ||1|| Rehaao Dhoojaa ||1||52||
English Translation
One Universal Creator God. By The Grace Of The True Guru:
Raag Aasaa, Seventh House, Fifth Mehl:
That red dress looks so beautiful on your body.
Your Husband Lord is pleased, and His heart is enticed. ||1||
Whose handiwork is this red beauty of yours?
Whose love has rendered the poppy so red? ||1||Pause||
You are so beautiful; you are the happy soul-bride.
Your Beloved is in your home; good fortune is in your home. ||2||
You are pure and chaste, you are most distinguished.
You are pleasing to Your Beloved, and you have sublime understanding. ||3||
I am pleasing to my Beloved, and so I am imbued with the deep red color.
Says Nanak, I have been totally blessed with the Lord's Glance of Grace. ||4||
Listen, O companions: this is my only work;
God Himself is the One who embellishes and adorns. ||1||Second Pause||1||52||
Punjabi Viakhya
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਆਸਾ, ਘਰ ੭ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।null(ਹੇ ਭੈਣ!) ਤੇਰੇ ਸਰੀਰ ਉਤੇ ਲਾਲ ਰੰਗ ਦਾ ਚੋਲਾ ਸੋਹਣਾ ਲੱਗ ਰਿਹਾ ਹੈ (ਤੇਰੇ ਮੂੰਹ ਦੀ ਲਾਲੀ ਸੋਹਣੀ ਡਲ੍ਹਕ ਮਾਰ ਰਹੀ ਹੈ। ਸ਼ਾਇਦ) ਤੂੰ ਸੱਜਣ-ਹਰੀ ਨੂੰ ਪਿਆਰੀ ਲੱਗ ਰਹੀ ਹੈਂ, ਤਾਹੀਏਂ ਤੂੰ ਮੇਰਾ ਮਨ (ਭੀ) ਮੋਹ ਲਿਆ ਹੈ ॥੧॥nullਹੇ ਭੈਣ! (ਦੱਸ,) ਤੇਰੇ ਚੇਹਰੇ ਉਤੇ ਲਾਲੀ ਕਿਵੇਂ ਆ ਬਣੀ ਹੈ? ਕਿਸ ਰੰਗ ਦੀ ਬਰਕਤਿ ਨਾਲ ਤੂੰ ਸੋਹਣੇ ਗੂੜ੍ਹੇ ਰੰਗ ਵਾਲੀ ਬਣ ਗਈ ਹੈਂ? ॥੧॥ ਰਹਾਉ ॥nullਹੇ ਭੈਣ! ਤੂੰ ਬੜੀ ਸੋਹਣੀ ਦਿੱਸ ਰਹੀ ਹੈਂ, ਤੇਰਾ ਸੁਹਾਗ-ਭਾਗ ਉੱਘੜ ਆਇਆ ਹੈ (ਇਉਂ ਜਾਪਦਾ ਹੈ ਕਿ) ਤੇਰੇ ਹਿਰਦੇ-ਘਰ ਵਿਚ ਪ੍ਰੀਤਮ-ਪ੍ਰਭੂ ਆ ਵੱਸਿਆ ਹੈ; ਤੇਰੇ ਹਿਰਦੇ-ਘਰ ਵਿਚ ਕਿਸਮਤ ਜਾਗ ਪਈ ਹੈ ॥੨॥nullਹੇ ਭੈਣ! ਤੂੰ ਸੁੱਚੇ ਆਚਰਨ ਵਾਲੀ ਹੋ ਗਈ ਹੈਂ ਤੂੰ ਹੁਣ ਸਭ ਥਾਂ ਆਦਰ-ਮਾਣ ਪਾ ਰਹੀ ਹੈਂ। (ਜੇ) ਤੂੰ ਪ੍ਰੀਤਮ-ਪ੍ਰਭੂ ਨੂੰ ਚੰਗੀ ਲੱਗ ਰਹੀ ਹੈਂ (ਤਾਂ) ਤੂੰ ਸ੍ਰੇਸ਼ਟ ਗਿਆਨ ਵਾਲੀ ਬਣ ਗਈ ਹੈਂ ॥੩॥nullਨਾਨਕ ਆਖਦਾ ਹੈ- (ਹੇ ਭੈਣ! ਮੈਂ) ਪ੍ਰੀਤਮ-ਪ੍ਰਭੂ ਨੂੰ ਚੰਗੀ ਲੱਗ ਗਈ ਹਾਂ, ਤਾਹੀਏਂ, ਮੈਂ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੀ ਗਈ ਹਾਂ, ਉਹ ਪ੍ਰੀਤਮ-ਪ੍ਰਭੂ ਮੈਨੂੰ ਚੰਗੀ (ਪਿਆਰ-ਭਰੀ) ਨਿਗਾਹ ਨਾਲ ਤੱਕਦਾ ਹੈ ॥੪॥null(ਪਰ) ਹੇ ਸਹੇਲੀ! ਤੂੰ ਪੁੱਛਦੀ ਹੈਂ (ਮੈਂ ਕੇਹੜੀ ਮੇਹਨਤ ਕੀਤੀ, ਬੱਸ!) ਇਹੀ ਹੈ ਮੇਹਨਤ ਜੋ ਮੈਂ ਕੀਤੀ ਕਿ ਉਸ ਸੁੰਦਰਤਾ ਦੀ ਦਾਤਿ ਦੇਣ ਵਾਲੇ ਪ੍ਰਭੂ ਨੇ ਆਪ ਹੀ ਮੈਨੂੰ (ਆਪਣੇ ਪਿਆਰ ਦੀ ਦਾਤਿ ਦੇ ਕੇ) ਸੋਹਣੀ ਬਣਾ ਲਿਆ ਹੈ।੧।ਰਹਾਉ ਦੂਜਾ ॥੧॥ਰਹਾਉ ਦੂਜਾ॥੧॥੫੨॥