Hukumnama - Ang 384

Dhookh Ghano Jab Hothae Dhoor || in Raag Asa

In Gurmukhi

ਆਸਾ ਮਹਲਾ ੫ ॥
ਦੂਖੁ ਘਨੋ ਜਬ ਹੋਤੇ ਦੂਰਿ ॥
ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥
ਚੁਕਾ ਨਿਹੋਰਾ ਸਖੀ ਸਹੇਰੀ ॥
ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥
ਨਿਕਟਿ ਆਨਿ ਪ੍ਰਿਅ ਸੇਜ ਧਰੀ ॥
ਕਾਣਿ ਕਢਨ ਤੇ ਛੂਟਿ ਪਰੀ ॥੨॥
ਮੰਦਰਿ ਮੇਰੈ ਸਬਦਿ ਉਜਾਰਾ ॥
ਅਨਦ ਬਿਨੋਦੀ ਖਸਮੁ ਹਮਾਰਾ ॥੩॥
ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥
ਥਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥

Phonetic English

Aasaa Mehalaa 5 ||
Dhookh Ghano Jab Hothae Dhoor ||
Ab Masalath Mohi Milee Hadhoor ||1||
Chukaa Nihoraa Sakhee Sehaeree ||
Bharam Gaeiaa Gur Pir Sang Maeree ||1|| Rehaao ||
Nikatt Aan Pria Saej Dhharee ||
Kaan Kadtan Thae Shhoott Paree ||2||
Mandhar Maerai Sabadh Oujaaraa ||
Anadh Binodhee Khasam Hamaaraa ||3||
Masathak Bhaag Mai Pir Ghar Aaeiaa ||
Thhir Sohaag Naanak Jan Paaeiaa ||4||2||53||

English Translation

Aasaa, Fifth Mehl:
I suffered in pain, when I thought He was far away;
But now, He is Ever-present, and I receive His instructions. ||1||
My pride is gone, O friends and companions;
My doubt is dispelled, and the Guru has united me with my Beloved. ||1||Pause||
My Beloved has drawn me near to Him, and seated me on His Bed;
I have escaped the clutches of others. ||2||
In the mansion of my heart, shines the Light of the Shabad.
My Husband Lord is blissful and playful. ||3||
According to the destiny written upon my forehead, my Husband Lord has come home to me.
Servant Nanak has obtained the eternal marriage. ||4||2||53||

Punjabi Viakhya

nullnullਹੇ ਸਖੀ! ਹੇ ਸਹੇਲੀ! ਜਦੋਂ ਮੈਂ ਪ੍ਰਭੂ-ਚਰਨਾਂ ਤੋਂ ਦੂਰ ਰਹਿੰਦੀ ਸਾਂ ਮੈਨੂੰ ਬਹੁਤ ਦੁੱਖ (ਵਾਪਰਦਾ ਰਹਿੰਦਾ ਸੀ) ਹੁਣ (ਗੁਰੂ ਦੀ) ਸਿੱਖਿਆ ਦੀ ਬਰਕਤਿ ਨਾਲ ਮੈਨੂੰ (ਪ੍ਰਭੂ ਦੀ) ਹਜ਼ੂਰੀ ਪ੍ਰਾਪਤ ਹੋ ਗਈ ਹੈ (ਮੈਂ ਪ੍ਰਭੂ-ਚਰਨਾਂ ਵਿਚ ਟਿਕੀ ਰਹਿੰਦੀ ਹਾਂ, ਇਸ ਵਾਸਤੇ ਕੋਈ ਦੁੱਖ-ਕਲੇਸ਼ ਮੈਨੂੰ ਪੋਹ ਨਹੀਂ ਸਕਦਾ) ॥੧॥nullਹੇ ਸਖੀ! ਹੇ ਸਹੇਲੀ! ਮੈਨੂੰ ਗੁਰੂ ਨੇ ਪਤੀ-ਪ੍ਰਭੂ ਦੇ ਨਾਲ ਮਿਲਾ ਦਿੱਤਾ ਹੈ, ਹੁਣ ਮੇਰੀ ਭਟਕਣਾ ਦੂਰ ਹੋ ਗਈ ਹੈ (ਪ੍ਰਭੂ-ਚਰਨਾਂ ਤੋਂ ਪਹਿਲੇ ਵਿਛੋੜੇ ਦੇ ਕਾਰਨ ਪੈਦਾ ਹੋਏ ਦੁੱਖਾਂ ਕਲੇਸ਼ਾਂ ਦਾ) ਉਲਾਹਮਾ ਦੇਣਾ ਮੁੱਕ ਗਿਆ ਹੈ ॥੧॥ ਰਹਾਉ ॥nullਹੇ ਸਖੀ! (ਗੁਰੂ ਨੇ) ਮੈਨੂੰ ਪ੍ਰਭੂ-ਚਰਨਾਂ ਦੇ ਨੇੜੇ ਲਿਆ ਕੇ ਪਿਆਰੇ ਪ੍ਰਭੂ-ਪਤੀ ਦੀ ਸੇਜ ਉਤੇ ਬਿਠਾਲ ਦਿੱਤਾ ਹੈ (ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ)। ਹੁਣ (ਧਿਰ ਧਿਰ ਦੀ) ਮੁਥਾਜੀ ਕਰਨ ਤੋਂ ਮੈਂ ਬਚ ਗਈ ਹਾਂ ॥੨॥null(ਹੇ ਸਖੀ! ਹੇ ਸਹੇਲੀ!) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੇਰੇ ਹਿਰਦੇ-ਮੰਦਰ ਵਿਚ (ਸਹੀ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਸਾਰੇ ਆਨੰਦਾਂ ਤੇ ਚੋਜ-ਤਮਾਸ਼ਿਆਂ ਦਾ ਮਾਲਕ ਮੇਰਾ ਖਸਮ-ਪ੍ਰਭੂ (ਮੈਨੂੰ ਮਿਲ ਗਿਆ ਹੈ) ॥੩॥nullਹੇ ਦਾਸ ਨਾਨਕ! (ਆਖ-ਹੇ ਸਖੀ!) ਮੇਰੇ ਮੱਥੇ ਉਤੇ (ਦਾ) ਭਾਗ ਜਾਗ ਪਿਆ ਹੈ (ਕਿਉਂਕਿ) ਮੇਰਾ ਪਤੀ-ਪ੍ਰਭੂ ਮੇਰੇ (ਹਿਰਦੇ-) ਘਰ ਵਿਚ ਆ ਗਿਆ ਹੈ, ਮੈਂ ਹੁਣ ਉਹ ਸੁਹਾਗ ਲੱਭ ਲਿਆ ਹੈ ॥੪॥੨॥੫੩॥