Hukumnama - Ang 384.1
Saach Naam Maeraa Man Laagaa || in Raag Asa
In Gurmukhi
ਆਸਾ ਮਹਲਾ ੫ ॥
ਸਾਚਿ ਨਾਮਿ ਮੇਰਾ ਮਨੁ ਲਾਗਾ ॥
ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥
ਬਾਹਰਿ ਸੂਤੁ ਸਗਲ ਸਿਉ ਮਉਲਾ ॥
ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥੧॥ ਰਹਾਉ ॥
ਮੁਖ ਕੀ ਬਾਤ ਸਗਲ ਸਿਉ ਕਰਤਾ ॥
ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥੨॥
ਦੀਸਿ ਆਵਤ ਹੈ ਬਹੁਤੁ ਭੀਹਾਲਾ ॥
ਸਗਲ ਚਰਨ ਕੀ ਇਹੁ ਮਨੁ ਰਾਲਾ ॥੩॥
ਨਾਨਕ ਜਨਿ ਗੁਰੁ ਪੂਰਾ ਪਾਇਆ ॥
ਅੰਤਰਿ ਬਾਹਰਿ ਏਕੁ ਦਿਖਾਇਆ ॥੪॥੩॥੫੪॥
Phonetic English
Aasaa Mehalaa 5 ||
Saach Naam Maeraa Man Laagaa ||
Logan Sio Maeraa Thaathaa Baagaa ||1||
Baahar Sooth Sagal Sio Moulaa ||
Alipath Reho Jaisae Jal Mehi Koulaa ||1|| Rehaao ||
Mukh Kee Baath Sagal Sio Karathaa ||
Jeea Sang Prabh Apunaa Dhharathaa ||2||
Dhees Aavath Hai Bahuth Bheehaalaa ||
Sagal Charan Kee Eihu Man Raalaa ||3||
Naanak Jan Gur Pooraa Paaeiaa ||
Anthar Baahar Eaek Dhikhaaeiaa ||4||3||54||
English Translation
Aasaa, Fifth Mehl:
My mind is attached to the True Name.
My dealings with other people are only superficial. ||1||
Outwardly, I am on good terms with all;
But I remain detached, like the lotus upon the water. ||1||Pause||
By word of mouth, I talk with everyone;
But I keep God clasped to my heart. ||2||
I may appear utterly terrible,
But my mind is the dust of all men's feet.
Servant Nanak has found the Perfect Guru.
Inwardly and outwardly, He has shown me the One Lord. ||4||3||54||
Punjabi Viakhya
nullnull(ਹੇ ਭਾਈ!) ਮੇਰਾ ਮਨ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ (ਸਦਾ) ਜੁੜਿਆ ਰਹਿੰਦਾ ਹੈ, ਦੁਨੀਆ ਦੇ ਲੋਕਾਂ ਨਾਲ ਮੇਰਾ ਉਤਨਾ ਕੁ ਹੀ ਵਰਤਣ-ਵਿਹਾਰ ਹੈ ਜਿਤਨੇ ਦੀ ਅੱਤ ਜ਼ਰੂਰੀ ਲੋੜ ਪੈਂਦੀ ਹੈ ॥੧॥null(ਹੇ ਭਾਈ!) ਦੁਨੀਆ ਨਾਲ ਵਰਤਣ-ਵਿਹਾਰ ਸਮੇ ਮੈਂ ਸਭਨਾਂ ਨਾਲ ਪਿਆਰ ਵਾਲਾ ਸੰਬੰਧ ਰੱਖਦਾ ਹਾਂ, (ਪਰ ਦੁਨੀਆ ਨਾਲ ਵਰਤਦਾ ਹੋਇਆ ਭੀ ਦੁਨੀਆ ਨਾਲ ਇਉਂ) ਨਿਰਲੇਪ ਰਹਿੰਦਾ ਹਾਂ ਜਿਵੇਂ ਪਾਣੀ ਵਿਚ (ਟਿਕਿਆ ਹੋਇਆ ਭੀ) ਕੌਲ-ਫੁੱਲ (ਪਾਣੀ ਤੋਂ ਨਿਰਲੇਪ ਰਹਿੰਦਾ ਹੈ) ॥੧॥ ਰਹਾਉ ॥null(ਹੇ ਭਾਈ!) ਮੈਂ ਸਭ ਲੋਕਾਂ ਨਾਲ (ਲੋੜ ਅਨੁਸਾਰ) ਮੂੰਹੋਂ ਤਾਂ ਗੱਲਾਂ ਕਰਦਾ ਹਾਂ (ਪਰ ਕਿਤੇ ਮੋਹ ਵਿਚ ਆਪਣੇ ਮਨ ਨੂੰ ਫਸਣ ਨਹੀਂ ਦੇਂਦਾ) ਆਪਣੇ ਹਿਰਦੇ ਵਿਚ ਮੈਂ ਸਿਰਫ਼ ਆਪਣੇ ਪਰਮਾਤਮਾ ਨੂੰ ਹੀ ਟਿਕਾਈ ਰੱਖਦਾ ਹਾਂ ॥੨॥null(ਹੇ ਭਾਈ! ਮੇਰੇ ਇਸ ਤਰ੍ਹਾਂ ਦੇ ਆਤਮਕ ਜੀਵਨ ਦੇ ਅੱਭਿਆਸ ਦੇ ਕਾਰਨ ਲੋਕਾਂ ਨੂੰ ਮੇਰਾ ਮਨ) ਬੜਾ ਰੁੱਖਾ ਕੋਰਾ ਦਿੱਸਦਾ ਹੈ; ਪਰ (ਅਸਲ ਵਿਚ ਮੇਰਾ) ਇਹ ਮਨ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹੈ ॥੩॥nullਹੇ ਨਾਨਕ! ਜਿਸ (ਭੀ) ਮਨੁੱਖ ਨੇ ਪੂਰਾ ਗੁਰੂ ਲੱਭ ਲਿਆ ਹੈ (ਗੁਰੂ ਨੇ ਉਸ ਨੂੰ) ਉਸ ਦੇ ਅੰਦਰ ਤੇ ਬਾਹਰ ਸਾਰੇ ਜਗਤ ਵਿਚ ਇੱਕ ਪਰਮਾਤਮਾ ਹੀ ਵੱਸਦਾ ਵਿਖਾ ਦਿੱਤਾ ਹੈ (ਇਸ ਵਾਸਤੇ ਉਹ ਦੁਨੀਆ ਨਾਲ ਪਿਆਰ ਵਾਲਾ ਸਲੂਕ ਭੀ ਰੱਖਦਾ ਹੈ ਤੇ ਨਿਰਮੋਹ ਰਹਿ ਕੇ ਸੁਰਤ ਅੰਦਰ-ਵੱਸਦੇ ਪ੍ਰਭੂ ਵਿਚ ਹੀ ਜੋੜੀ ਰੱਖਦਾ ਹੈ) ॥੪॥੩॥੫੪॥