Hukumnama - Ang 387.2
Mittee Thiaas Agiaan Andhhaerae || in Raag Asa
In Gurmukhi
ਆਸਾ ਮਹਲਾ ੫ ॥
ਮਿਟੀ ਤਿਆਸ ਅਗਿਆਨ ਅੰਧੇਰੇ ॥
ਸਾਧ ਸੇਵਾ ਅਘ ਕਟੇ ਘਨੇਰੇ ॥੧॥
ਸੂਖ ਸਹਜ ਆਨੰਦੁ ਘਨਾ ॥
ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ ॥
ਬਿਨਸਿਓ ਮਨ ਕਾ ਮੂਰਖੁ ਢੀਠਾ ॥
ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥
ਗੁਰ ਪੂਰੇ ਕੇ ਚਰਣ ਗਹੇ ॥
ਕੋਟਿ ਜਨਮ ਕੇ ਪਾਪ ਲਹੇ ॥੩॥
ਰਤਨ ਜਨਮੁ ਇਹੁ ਸਫਲ ਭਇਆ ॥
ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥
Phonetic English
Aasaa Mehalaa 5 ||
Mittee Thiaas Agiaan Andhhaerae ||
Saadhh Saevaa Agh Kattae Ghanaerae ||1||
Sookh Sehaj Aanandh Ghanaa ||
Gur Saevaa Thae Bheae Man Niramal Har Har Har Har Naam Sunaa ||1|| Rehaao ||
Binasiou Man Kaa Moorakh Dteethaa ||
Prabh Kaa Bhaanaa Laagaa Meethaa ||2||
Gur Poorae Kae Charan Gehae ||
Kott Janam Kae Paap Lehae ||3||
Rathan Janam Eihu Safal Bhaeiaa ||
Kahu Naanak Prabh Karee Maeiaa ||4||15||66||
English Translation
Aasaa, Fifth Mehl:
My thirst, and the darkness of ignorance have been removed.
Serving the Holy Saints, countless sins are obliterated. ||1||
I have obtained celestial peace and immense joy.
Serving the Guru, my mind has become immaculately pure, and I have heard the Name of the Lord, Har, Har, Har, Har. ||1||Pause||
The stubborn foolishness of my mind is gone;
God's Will has become sweet to me. ||2||
I have grasped the Feet of the Perfect Guru,
And the sins of countless incarnations have been washed away. ||3||
The jewel of this life has become fruitful.
Says Nanak, God has shown mercy to me. ||4||15||66||
Punjabi Viakhya
nullnull(ਹੇ ਭਾਈ! ਜੇਹੜੇ ਮਨੁੱਖ ਹਰਿ-ਨਾਮ ਸੁਣਦੇ ਹਨ ਉਹਨਾਂ ਦੇ ਅੰਦਰੋਂ ਪਹਿਲੇ) ਅਗਿਆਨਤਾ ਦੇ ਹਨੇਰੇ ਕਾਰਨ ਪੈਦਾ ਹੋਈ ਮਾਇਆ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ, ਗੁਰੂ ਦੀ (ਦੱਸੀ) ਸੇਵਾ ਦੇ ਕਾਰਨ ਉਹਨਾਂ ਦੇ ਅਨੇਕਾਂ ਹੀ ਪਾਪ ਕੱਟੇ ਜਾਂਦੇ ਹਨ ॥੧॥null(ਹੇ ਭਾਈ! ਜੇਹੜੇ ਮਨੁੱਖ) ਸਦਾ ਪਰਮਾਤਮਾ ਦਾ ਨਾਮ ਸੁਣਦੇ ਰਹਿੰਦੇ ਹਨ (ਸਿਫ਼ਤ-ਸਾਲਾਹ ਕਰਦੇ ਸੁਣਦੇ ਰਹਿੰਦੇ ਹਨ) ਗੁਰੂ ਦੀ ਦੱਸੀ (ਇਸ) ਸੇਵਾ ਦੀ ਬਰਕਤਿ ਨਾਲ ਉਹਨਾਂ ਦੇ ਮਨ ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਨੂੰ ਬੜਾ ਸੁਖ ਅਨੰਦ ਪ੍ਰਾਪਤ ਹੁੰਦਾ ਹੈ (ਉਹਨਾਂ ਦੇ ਅੰਦਰ) ਆਤਮਕ ਅਡੋਲਤਾ ਬਣੀ ਰਹਿੰਦੀ ਹੈ ॥੧॥ ਰਹਾਉ ॥null(ਹੇ ਭਾਈ! ਹਰਿ-ਨਾਮ ਸੁਣਨ ਵਾਲਿਆਂ ਦੇ) ਮਨ ਦਾ ਮੂਰਖ-ਪੁਣਾ ਤੇ ਅਮੋੜ-ਪਨ ਨਾਸ ਹੋ ਜਾਂਦੇ ਹਨ, ਉਹਨਾਂ ਨੂੰ ਪਰਮਾਤਮਾ ਦੀ ਰਜ਼ਾ ਪਿਆਰੀ ਲੱਗਣ ਲੱਗ ਪੈਂਦੀ ਹੈ (ਫਿਰ ਉਹ ਉਸ ਰਜ਼ਾ ਦੇ ਅੱਗੇ ਅੜਦੇ ਨਹੀਂ, ਜਿਵੇਂ ਪਹਿਲਾਂ ਮੂਰਖਪੁਣੇ ਕਾਰਨ ਅੜਦੇ ਸਨ) ॥੨॥null(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦੇ ਚਰਨ ਫੜ ਲਏ ਹਨ ਉਹਨਾਂ ਦੇ (ਪਿਛਲੇ) ਕ੍ਰੋੜਾਂ ਜਨਮਾਂ ਦੇ ਕੀਤੇ ਪਾਪ ਲਹਿ ਜਾਂਦੇ ਹਨ ॥੩॥null(ਨਾਨਕ ਆਖਦਾ ਹੈ- (ਜਿਨ੍ਹਾਂ ਮਨੁੱਖਾਂ ਉਤੇ) ਪਰਮਾਤਮਾ ਨੇ (ਆਪਣੇ ਨਾਮ ਦੀ ਦਾਤਿ ਦੀ) ਮੇਹਰ ਕੀਤੀ ਉਹਨਾਂ ਦਾ ਇਹ ਕੀਮਤੀ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ ॥੪॥੧੫॥੬੬॥