Hukumnama - Ang 388.1
Jis Kaa Sabh Kishh This Kaa Hoe || in Raag Asa
In Gurmukhi
ਆਸਾ ਮਹਲਾ ੫ ॥
ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥
ਤਿਸੁ ਜਨ ਲੇਪੁ ਨ ਬਿਆਪੈ ਕੋਇ ॥੧॥
ਹਰਿ ਕਾ ਸੇਵਕੁ ਸਦ ਹੀ ਮੁਕਤਾ ॥
ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥
ਸਗਲ ਤਿਆਗਿ ਹਰਿ ਸਰਣੀ ਆਇਆ ॥
ਤਿਸੁ ਜਨ ਕਹਾ ਬਿਆਪੈ ਮਾਇਆ ॥੨॥
ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥
ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥
ਕਹੁ ਨਾਨਕ ਗੁਰੁ ਪੂਰਾ ਪਾਇਆ ॥
ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥
Phonetic English
Aasaa Mehalaa 5 ||
Jis Kaa Sabh Kishh This Kaa Hoe ||
This Jan Laep N Biaapai Koe ||1||
Har Kaa Saevak Sadh Hee Mukathaa ||
Jo Kishh Karai Soee Bhal Jan Kai Ath Niramal Dhaas Kee Jugathaa ||1|| Rehaao ||
Sagal Thiaag Har Saranee Aaeiaa ||
This Jan Kehaa Biaapai Maaeiaa ||2||
Naam Nidhhaan Jaa Kae Man Maahi ||
This Ko Chinthaa Supanai Naahi ||3||
Kahu Naanak Gur Pooraa Paaeiaa ||
Bharam Mohu Sagal Binasaaeiaa ||4||20||71||
English Translation
Aasaa, Fifth Mehl:
All things belong to Him - let yourself belong to Him as well.
No stain clings to such a humble being. ||1||
The Lord's servant is liberated forever.
Whatever He does, is pleasing to His servant; the way of life of His slave is immaculately pure. ||1||Pause||
One who renounces everything, and enters the Lord's Sanctuary
- how can Maya cling to him? ||2||
With the treasure of the Naam, the Name of the Lord, in his mind,
He suffers no anxiety, even in dreams. ||3||
Says Nanak, I have found the Perfect Guru.
My doubts and attachments have been totally obliterated. ||4||20||71||
Punjabi Viakhya
nullnull(ਹੇ ਭਾਈ! ਜੇਹੜਾ ਮਨੁੱਖ) ਉਸ ਪਰਮਾਤਮਾ ਦਾ (ਸੇਵਕ) ਬਣਿਆ ਰਹਿੰਦਾ ਹੈ ਜਿਸ ਦਾ ਇਹ ਸਾਰਾ ਜਗਤ ਰਚਿਆ ਹੋਇਆ ਹੈ ਉਸ ਮਨੁੱਖ ਉਤੇ ਮਾਇਆ ਦਾ ਕਿਸੇ ਤਰ੍ਹਾਂ ਦਾ ਭੀ ਪ੍ਰਭਾਵ ਨਹੀਂ ਪੈ ਸਕਦਾ ॥੧॥null(ਹੇ ਭਾਈ!) ਪਰਮਾਤਮਾ ਦਾ ਭਗਤ ਸਦਾ ਹੀ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਆਜ਼ਾਦ ਰਹਿੰਦਾ ਹੈ, ਪਰਮਾਤਮਾ ਜੋ ਕੁਝ ਕਰਦਾ ਹੈ ਸੇਵਕ ਨੂੰ ਉਹ ਸਦਾ ਭਲਾਈ ਹੀ ਭਲਾਈ ਪ੍ਰਤੀਤ ਹੁੰਦੀ ਹੈ, ਸੇਵਕ ਦੀ ਜੀਵਨ-ਰਹਿਤ ਬਹੁਤ ਹੀ ਪਵਿਤ੍ਰ ਹੁੰਦੀ ਹੈ ॥੧॥ ਰਹਾਉ ॥null(ਹੇ ਭਾਈ! ਜੇਹੜਾ ਮਨੁੱਖ ਹੋਰ) ਸਾਰੇ (ਆਸਰੇ) ਛੱਡ ਕੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਮਾਇਆ ਉਸ ਮਨੁੱਖ ਉਤੇ ਕਦੇ ਭੀ ਆਪਣਾ ਪ੍ਰਭਾਵ ਨਹੀਂ ਪਾ ਸਕਦੀ ॥੨॥null(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ-ਖ਼ਜ਼ਾਨਾ ਟਿਕਿਆ ਰਹਿੰਦਾ ਹੈ ਉਸ ਨੂੰ ਕਦੇ ਭੀ ਕੋਈ ਚਿੰਤਾ ਪੋਹ ਨਹੀਂ ਸਕਦੀ ॥੩॥nullਨਾਨਕ ਆਖਦਾ ਹੈ- ਜੇਹੜਾ ਮਨੁੱਖ ਪੂਰਾ ਗੁਰੂ ਲੱਭ ਲੈਂਦਾ ਹੈ ਉਸ ਦੇ ਅੰਦਰੋਂ (ਮਾਇਆ ਦੀ ਖ਼ਾਤਰ) ਭਟਕਣਾ ਦੂਰ ਹੋ ਜਾਂਦੀ ਹੈ (ਉਸ ਦੇ ਮਨ ਵਿਚੋਂ ਮਾਇਆ ਦਾ) ਸਾਰਾ ਮੋਹ ਦੂਰ ਹੋ ਜਾਂਦਾ ਹੈ ॥੪॥੨੦॥੭੧॥