Hukumnama - Ang 388.2

Jo Suprasann Hoeiou Prabh Maeraa || in Raag Asa

In Gurmukhi

ਆਸਾ ਮਹਲਾ ੫ ॥
ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥
ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥
ਸੁਨਿ ਸੁਨਿ ਜੀਵਾ ਸੋਇ ਤੁਮ੍ਹ੍ਹਾਰੀ ॥
ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ ॥
ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥
ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥
ਸੋਈ ਸਤਿ ਸਤਿ ਹੈ ਸੋਇ ॥
ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥
ਕਹੁ ਨਾਨਕ ਕਉਨ ਉਹ ਕਰਮਾ ॥
ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥

Phonetic English

Aasaa Mehalaa 5 ||
Jo Suprasann Hoeiou Prabh Maeraa ||
Thaan Dhookh Bharam Kahu Kaisae Naeraa ||1||
Sun Sun Jeevaa Soe Thumhaaree ||
Mohi Niragun Ko Laehu Oudhhaaree ||1|| Rehaao ||
Mitt Gaeiaa Dhookh Bisaaree Chinthaa ||
Fal Paaeiaa Jap Sathigur Manthaa ||2||
Soee Sath Sath Hai Soe ||
Simar Simar Rakh Kanth Paroe ||3||
Kahu Naanak Koun Ouh Karamaa ||
Jaa Kai Man Vasiaa Har Naamaa ||4||21||72||

English Translation

Aasaa, Fifth Mehl:
When my God is totally pleased with me,
Then, tell me, how can suffering or doubt draw near me? ||1||
Continually listening to Your Glory, I live.
I am worthless - save me, O Lord! ||1||Pause||
My suffering has been ended, and my anxiety is forgotten.
I have obtained my reward, chanting the Mantra of the True Guru. ||2||
He is True, and True is His glory.
Remembering, remembering Him in meditation, keep Him clasped to your heart. ||3||
Says Nanak, what action is there left to do,
By one whose mind is filled with the Lord's Name? ||4||21||72||

Punjabi Viakhya

nullnull(ਹੇ ਭਾਈ!) ਜਦੋਂ ਮੇਰਾ ਪ੍ਰਭੂ (ਕਿਸੇ ਮਨੁੱਖ ਉਤੇ) ਬਹੁਤ ਪ੍ਰਸੰਨ ਹੁੰਦਾ ਹੈ ਤਦੋਂ ਦੱਸੋ, ਕੋਈ ਦੁਖ ਭਰਮ ਉਸ ਮਨੁੱਖ ਦੇ ਨੇੜੇ ਕਿਵੇਂ ਆ ਸਕਦਾ ਹੈ? ॥੧॥null(ਹੇ ਮੇਰੇ ਪ੍ਰਭੂ)! ਤੇਰੀ ਸੋਭਾ (-ਵਡਿਆਈ) ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਹੇ ਮੇਰੇ ਪ੍ਰਭੂ! ਮੇਹਰ ਕਰ) ਮੈਨੂੰ ਗੁਣ-ਹੀਨ ਨੂੰ (ਦੁੱਖਾਂ-ਭਰਮਾਂ ਤੋਂ) ਬਚਾਈ ਰੱਖ ॥੧॥ ਰਹਾਉ ॥null(ਹੇ ਭਾਈ!) ਸਤਿਗੁਰੂ ਦੀ ਬਾਣੀ ਜਪ ਕੇ ਮੈਂ ਇਹ ਫਲ ਪ੍ਰਾਪਤ ਕਰ ਲਿਆ ਹੈ ਕਿ (ਮੇਰੇ) ਅੰਦਰੋਂ ਹਰੇਕ ਕਿਸਮ ਦਾ ਦੁਖ ਦੂਰ ਹੋ ਗਿਆ ਹੈ, ਮੈਂ (ਹਰੇਕ ਕਿਸਮ ਦੀ) ਚਿੰਤਾ ਭੁਲਾ ਦਿੱਤੀ ਹੈ ॥੨॥null(ਹੇ ਭਾਈ!) ਉਹ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ ਉਹ ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ, ਉਸ ਨੂੰ ਸਦਾ ਸਿਮਰਦਾ ਰਹੁ ਉਸ (ਦੇ ਨਾਮ) ਨੂੰ ਆਪਣੇ ਗਲੇ ਵਿਚ ਪ੍ਰੋ ਕੇ ਰੱਖ (ਜਿਵੇਂ ਫੁੱਲਾਂ ਦਾ ਹਾਰ ਪ੍ਰੋ ਕੇ ਗਲ ਵਿਚ ਪਾਈਦਾ ਹੈ) ॥੩॥nullਨਾਨਕ ਆਖਦਾ ਹੈ- ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸੇ, ਹੋਰ ਉਹ ਕੇਹੜਾ (ਮਿਥਿਆ ਹੋਇਆ ਧਾਰਮਿਕ) ਕੰਮ (ਰਹਿ ਜਾਂਦਾ ਹੈ ਜੇਹੜਾ ਉਸ ਨੂੰ ਕਰਨਾ ਚਾਹੀਦਾ ਹੈ) ॥੪॥੨੧॥੭੨॥