Hukumnama - Ang 389.1

Thoo Maeraa Tharang Ham Meen Thumaarae || in Raag Asa

In Gurmukhi

ਆਸਾ ਮਹਲਾ ੫ ॥
ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥
ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥
ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥
ਤੂ ਮੇਰਾ ਜੀਵਨੁ ਤੂ ਆਧਾਰੁ ॥
ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥
ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥
ਤੂ ਸਮਰਥੁ ਮੈ ਤੇਰਾ ਤਾਣੁ ॥੩॥
ਅਨਦਿਨੁ ਜਪਉ ਨਾਮ ਗੁਣਤਾਸਿ ॥
ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥

Phonetic English

Aasaa Mehalaa 5 ||
Thoo Maeraa Tharang Ham Meen Thumaarae ||
Thoo Maeraa Thaakur Ham Thaerai Dhuaarae ||1||
Thoon Maeraa Karathaa Ho Saevak Thaeraa ||
Saran Gehee Prabh Gunee Gehaeraa ||1|| Rehaao ||
Thoo Maeraa Jeevan Thoo Aadhhaar ||
Thujhehi Paekh Bigasai Koulaar ||2||
Thoo Maeree Gath Path Thoo Paravaan ||
Thoo Samarathh Mai Thaeraa Thaan ||3||
Anadhin Japo Naam Gunathaas ||
Naanak Kee Prabh Pehi Aradhaas ||4||23||74||

English Translation

Aasaa, Fifth Mehl:
You are my waves, and I am Your fish.
You are my Lord and Master; I wait at Your Door. ||1||
You are my Creator, and I am Your servant.
I have taken to Your Sanctuary, O God, most profound and excellent. ||1||Pause||
You are my life, You are my Support.
Beholding You, my heart-lotus blossoms forth. ||2||
You are my salvation and honor; You make me acceptable.
You are All-powerful, You are my strength. ||3||
Night and day, I chant the Naam, the Name of the Lord, the treasure of excellence.
This is Nanak's prayer to God. ||4||23||74||

Punjabi Viakhya

nullnullਹੇ ਮਾਲਕ-ਪ੍ਰਭੂ! ਤੂੰ ਮੇਰਾ ਦਰੀਆ ਹੈਂ! ਮੈਂ ਤੇਰੀ ਮੱਛੀ ਹਾਂ (ਮੱਛੀ ਵਾਂਗ ਮੈਂ ਜਿਤਨਾ ਚਿਰ ਤੇਰੇ ਵਿਚ ਟਿਕਿਆ ਰਹਿੰਦਾ ਹਾਂ ਉਤਨਾ ਚਿਰ ਮੈਨੂੰ ਆਤਮਕ ਜੀਵਨ ਮਿਲਿਆ ਰਹਿੰਦਾ ਹੈ)। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ, ਮੈਂ ਤੇਰੇ ਦਰ ਤੇ (ਆ ਡਿੱਗਾ) ਹਾਂ ॥੧॥nullਹੇ ਪ੍ਰਭੂ! ਤੂੰ ਮੇਰਾ ਪੈਦਾ ਕਰਨ ਵਾਲਾ ਹੈਂ, ਮੈਂ ਤੇਰਾ ਦਾਸ ਹਾਂ। ਹੇ ਸਾਰੇ ਗੁਣਾਂ ਦੇ ਡੂੰਘੇ ਸਮੁੰਦਰ ਪ੍ਰਭੂ! ਮੈਂ ਤੇਰੀ ਸਰਨ ਫੜੀ ਹੈ ॥੧॥ ਰਹਾਉ ॥nullਹੇ ਪ੍ਰਭੂ! ਤੂੰ ਹੀ ਮੇਰੀ ਜ਼ਿੰਦਗੀ (ਦਾ ਮੂਲ) ਹੈਂ ਤੂੰ ਹੀ ਮੇਰਾ ਆਸਰਾ ਹੈਂ, ਤੈਨੂੰ ਵੇਖ ਕੇ (ਮੇਰਾ ਹਿਰਦਾ ਇਉਂ) ਖਿੜਦਾ ਹੈ (ਜਿਵੇਂ) ਕੌਲ-ਫੁੱਲ (ਸੂਰਜ ਨੂੰ ਵੇਖ ਕੇ ਖਿੜਦਾ ਹੈ) ॥੨॥nullਹੇ ਪ੍ਰਭੂ! ਤੂੰ ਹੀ ਮੇਰੀ ਉੱਚੀ ਆਤਮਕ ਅਵਸਥਾ ਤੇ (ਲੋਕ ਪਰਲੋਕ ਦੀ) ਇੱਜ਼ਤ (ਦਾ ਰਾਖਾ) ਹੈਂ, (ਜੋ ਕੁਝ) ਤੂੰ (ਕਰਦਾ ਹੈਂ ਉਹ) ਮੈਂ ਖਿੜੇ-ਮੱਥੇ ਮੰਨਦਾ ਹਾਂ। ਤੂੰ ਹਰੇਕ ਤਾਕਤ ਦਾ ਮਾਲਕ ਹੈਂ, ਮੈਨੂੰ ਤੇਰਾ ਹੀ ਸਹਾਰਾ ਹੈ ॥੩॥nullਹੇ ਪ੍ਰਭੂ! ਹੇ ਗੁਣਾਂ ਦੇ ਖ਼ਜ਼ਾਨੇ! ਨਾਨਕ ਦੀ ਤੇਰੇ ਪਾਸ ਇਹ ਬੇਨਤੀ ਹੈ (-ਮੇਹਰ ਕਰ) ਮੈਂ ਸਦਾ ਹਰ ਵੇਲੇ ਤੇਰਾ ਨਾਮ ਹੀ ਜਪਦਾ ਰਹਾਂ ॥੪॥੨੩॥੭੪॥