Hukumnama - Ang 389.2
Rovanehaarai Jhooth Kamaanaa || in Raag Asa
In Gurmukhi
ਆਸਾ ਮਹਲਾ ੫ ॥
ਰੋਵਨਹਾਰੈ ਝੂਠੁ ਕਮਾਨਾ ॥
ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥
ਕੋ ਮੂਆ ਕਾ ਕੈ ਘਰਿ ਗਾਵਨੁ ॥
ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥
ਬਾਲ ਬਿਵਸਥਾ ਤੇ ਬਿਰਧਾਨਾ ॥
ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥੨॥
ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥
ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥
ਕਹੁ ਨਾਨਕ ਜੋ ਲਾਇਆ ਨਾਮ ॥
ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥
Phonetic English
Aasaa Mehalaa 5 ||
Rovanehaarai Jhooth Kamaanaa ||
Has Has Sog Karath Baegaanaa ||1||
Ko Mooaa Kaa Kai Ghar Gaavan ||
Ko Rovai Ko Has Has Paavan ||1|| Rehaao ||
Baal Bivasathhaa Thae Biradhhaanaa ||
Pahuch N Mookaa Fir Pashhuthaanaa ||2||
Thrihu Gun Mehi Varathai Sansaaraa ||
Narak Surag Fir Fir Aouthaaraa ||3||
Kahu Naanak Jo Laaeiaa Naam ||
Safal Janam Thaa Kaa Paravaan ||4||24||75||
English Translation
Aasaa, Fifth Mehl:
The mourner practices falsehood;
He laughs with glee, while mourning for others. ||1||
Someone has died, while there is singing in someone else's house.
One mourns and bewails, while another laughs with glee. ||1||Pause||
From childhood to old age,
The mortal does not attain his goals, and he comes to regret in the end. ||2||
The world is under the influence of the three qualities.
The mortal is reincarnated, again and again, into heaven and hell. ||3||
Says Nanak, one who is attached to the Naam, the Name of the Lord,
Becomes acceptable, and his life becomes fruitful. ||4||24||75||
Punjabi Viakhya
nullnull(ਹੇ ਭਾਈ! ਜਿੱਥੇ ਕੋਈ ਮਰਦਾ ਹੈ ਤੇ ਉਸ ਨੂੰ ਕੋਈ ਸੰਬੰਧੀ ਰੋਂਦਾ ਹੈ ਉਹ) ਰੋਣ ਵਾਲਾ ਭੀ (ਆਪਣੇ ਦੁੱਖਾਂ ਨੂੰ ਰੋਂਦਾ ਹੈ ਤੇ ਇਸ ਤਰ੍ਹਾਂ) ਝੂਠਾ ਰੋਣ ਹੀ ਰੋਂਦਾ ਹੈ। ਜੇਹੜਾ ਕੋਈ ਓਪਰਾ ਮਨੁੱਖ (ਉਸ ਦੇ ਮਰਨ ਤੇ ਅਫ਼ਸੋਸ ਕਰਨ ਆਉਂਦਾ ਹੈ ਉਹ) ਹੱਸ ਹੱਸ ਕੇ ਅਫ਼ਸੋਸ ਕਰਦਾ ਹੈ ॥੧॥null(ਹੇ ਭਾਈ!) ਜਗਤ ਵਿਚ ਸੁਖ ਦੁਖ ਦਾ ਚੱਕਰ ਚਲਦਾ ਹੀ ਰਹਿੰਦਾ ਹੈ, ਜਿੱਥੇ ਕੋਈ ਮਰਦਾ ਹੈ (ਉੱਥੇ ਰੋਣ-ਪਿੱਟਣ ਹੋ ਰਿਹਾ ਹੈ), ਤੇ ਕਿਸੇ ਦੇ ਘਰ ਵਿਚ (ਕਿਸੇ ਖ਼ੁਸ਼ੀ ਆਦਿਕ ਦੇ ਕਾਰਨ) ਗਾਉਣ ਹੋ ਰਿਹਾ ਹੈ। ਕੋਈ ਰੋਂਦਾ ਹੈ ਕੋਈ ਹੱਸ ਹੱਸ ਪੈਂਦਾ ਹੈ ॥੧॥ ਰਹਾਉ ॥nullਬਾਲ ਉਮਰ ਤੋਂ ਲੈ ਕੇ ਬੁੱਢਾ ਹੋਣ ਤਕ (ਮਨੁੱਖ ਅਗਾਂਹ ਅਗਾਂਹ ਆਉਣ ਵਾਲੀ ਉਮਰ ਵਿਚ ਸੁਖ ਦੀ ਆਸ ਧਾਰਦਾ ਹੈ, ਪਰ ਅਗਲੀ ਅਵਸਥਾ ਤੇ) ਮਸਾਂ ਪਹੁੰਚਦਾ ਹੀ ਹੈ (ਕਿ ਉਥੇ ਹੀ ਦੁੱਖ ਭੀ ਵੇਖ ਕੇ ਸੁਖ ਦੀ ਆਸ ਲਾਹ ਬੈਠਦਾ ਹੈ, ਤੇ) ਫਿਰ ਪਛਤਾਂਦਾ ਹੈ (ਕਿ ਆਸਾਂ ਐਵੇਂ ਹੀ ਬਣਾਂਦਾ ਰਿਹਾ) ॥੨॥null(ਹੇ ਭਾਈ!) ਜਗਤ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਵਿਚ ਹੀ ਦੌੜ-ਭੱਜ ਕਰ ਰਿਹਾ ਹੈ ਤੇ ਮੁੜ ਮੁੜ (ਕਦੇ) ਨਰਕਾਂ (ਦੁੱਖਾਂ) ਵਿਚ (ਕਦੇ) ਸੁਰਗ (ਸੁਖਾਂ) ਵਿਚ ਪੈਂਦਾ ਹੈ (ਕਦੇ ਸੁਖ ਮਾਣਦਾ ਹੈ ਕਦੇ ਦੁੱਖ ਭੋਗਦਾ ਹੈ) ॥੩॥nullਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਪਰਮਾਤਮਾ ਆਪਣੇ ਨਾਮ ਵਿਚ ਜੋੜਦਾ ਹੈ ਉਸ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੋ ਜਾਂਦਾ ਹੈ ॥੪॥੨੪॥੭੫॥