Hukumnama - Ang 390.3
Oun Kai Sang Thoo Karathee Kael || in Raag Asa
In Gurmukhi
ਆਸਾ ਮਹਲਾ ੫ ਦੁਤੁਕੇ ੯ ॥
ਉਨ ਕੈ ਸੰਗਿ ਤੂ ਕਰਤੀ ਕੇਲ ॥
ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥
ਉਨ੍ਹ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥
ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥
ਤੇ ਬੈਰਾਗੀ ਕਹਾ ਸਮਾਏ ॥
ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥
ਉਨ੍ਹ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥
ਉਨ੍ਹ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥
ਉਨ੍ਹ੍ਹ ਕੈ ਸੰਗਿ ਤੂ ਰਖੀ ਪਪੋਲਿ ॥
ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥
ਉਨ੍ਹ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥
ਉਨ੍ਹ੍ਹ ਕੈ ਸੰਗਿ ਤੁਮ ਸਾਕੁ ਜਗਤੁ ॥
ਉਨ੍ਹ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥
ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥
ਓਹੁ ਬੈਰਾਗੀ ਮਰੈ ਨ ਜਾਇ ॥
ਹੁਕਮੇ ਬਾਧਾ ਕਾਰ ਕਮਾਇ ॥
ਜੋੜਿ ਵਿਛੋੜੇ ਨਾਨਕ ਥਾਪਿ ॥
ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥
Phonetic English
Aasaa Mehalaa 5 Dhuthukae 9 ||
Oun Kai Sang Thoo Karathee Kael ||
Oun Kai Sang Ham Thum Sang Mael ||
Ounh Kai Sang Thum Sabh Kooo Lorai ||
Ous Binaa Kooo Mukh Nehee Jorai ||1||
Thae Bairaagee Kehaa Samaaeae ||
This Bin Thuhee Dhuhaeree Ree ||1|| Rehaao ||
Ounh Kai Sang Thoo Grih Mehi Maahar ||
Ounh Kai Sang Thoo Hoee Hai Jaahar ||
Ounh Kai Sang Thoo Rakhee Papol ||
Ous Binaa Thoon Shhuttakee Rol ||2||
Ounh Kai Sang Thaeraa Maan Mehath ||
Ounh Kai Sang Thum Saak Jagath ||
Ounh Kai Sang Thaeree Sabh Bidhh Thhaattee ||
Ous Binaa Thoon Hoee Hai Maattee ||3||
Ouhu Bairaagee Marai N Jaae ||
Hukamae Baadhhaa Kaar Kamaae ||
Jorr Vishhorrae Naanak Thhaap ||
Apanee Kudharath Jaanai Aap ||4||31||82||
English Translation
Aasaa, Fifth Mehl, Du-Tukas 9:
With that, you are engaged in playful sport;
With that, I am joined to you.
With that, everyone longs for you;
Without it, no one would even look at your face. ||1||
Where is that detached soul now contained?
Without it, you are miserable. ||1||Pause||
With that, you are the woman of the house;
With that, you are respected.
With that, you are caressed;
Without it, you are reduced to dust. ||2||
With that, you have honor and respect;
With that, you have relatives in the world.
With that, you are adorned in every way;
Without it, you are reduced to dust. ||3||
That detached soul is neither born, nor dies.
It acts according to the Command of the Lord's Will.
O Nanak, having fashioned the body, the Lord unites the soul with it, and separates them again;
He alone knows His All-powerful creative nature. ||4||31||82||
Punjabi Viakhya
nullnullnullnullਹੇ ਕਾਂਇਆਂ! ਜੀਵਾਤਮਾ ਦੀ ਸੰਗਤ ਵਿਚ ਰਹਿ ਕੇ ਤੂੰ (ਕਈ ਤਰ੍ਹਾਂ ਦੇ) ਚੋਜ-ਤਮਾਸ਼ੇ ਕਰਦੀ ਰਹਿੰਦੀ ਹੈਂ, ਸਭਨਾਂ ਨਾਲ ਤੇਰਾ ਮੇਲ-ਮਿਲਾਪ ਬਣਿਆ ਰਹਿੰਦਾ ਹੈ, ਹਰ ਕੋਈ ਤੈਨੂੰ ਮਿਲਣਾ ਚਾਹੁੰਦਾ ਹੈ ਪਰ ਉਸ ਜੀਵਾਤਮਾ ਦੇ ਮਿਲਾਪ ਤੋਂ ਬਿਨਾ ਤੈਨੂੰ ਕੋਈ ਮੂੰਹ ਨਹੀਂ ਲਾਂਦਾ ॥੧॥nullਹੇ ਕਾਂਇਆਂ! ਉਸ (ਜੀਵਾਤਮਾ) ਤੋਂ ਬਿਨਾ ਤੂੰ ਦੁੱਖੀ ਹੋ ਜਾਂਦੀ ਹੈਂ। ਪਤਾ ਨਹੀਂ ਲੱਗਦਾ ਉਹ ਜੀਵਾਤਮਾ ਤੈਥੋਂ ਉਪਰਾਮ ਹੋ ਕੇ ਕਿੱਥੇ ਚਲਾ ਜਾਂਦਾ ਹੈ ॥੧॥ ਰਹਾਉ ॥nullnullnullਹੇ ਕਾਂਇਆਂ! ਜਿਤਨਾ ਚਿਰ ਤੂੰ ਜੀਵਾਤਮਾ ਦੇ ਨਾਲ ਸੈਂ ਤੂੰ ਸਿਆਣੀ (ਸਮਝੀ ਜਾਂਦੀ ਹੈ, ਹਰ ਥਾਂ) ਤੂੰ ਉਜਾਗਰ ਹੁੰਦੀ ਹੈਂ, ਤੈਨੂੰ ਪਾਲ-ਪੋਸ ਕੇ ਰੱਖੀਦਾ ਹੈ। ਪਰ ਜਦੋਂ ਉਹ ਜੀਵਾਤਮਾ ਚਲਾ ਜਾਂਦਾ ਹੈ ਤਾਂ ਤੂੰ ਛੁੱਟੜ ਹੋ ਜਾਂਦੀ ਹੈਂ ਰੁਲ ਜਾਂਦੀ ਹੈਂ ॥੨॥nullnullnullਹੇ ਕਾਂਇਆਂ! ਜੀਵਾਤਮਾ ਦੇ ਨਾਲ ਹੁੰਦਿਆਂ ਤੇਰਾ ਆਦਰ-ਮਾਣ ਹੁੰਦਾ ਹੈ ਤੈਨੂੰ ਵਡਿਆਈ ਮਿਲਦੀ ਹੈ, ਸਾਰਾ ਜਗਤ ਤੇਰਾ ਸਾਕ-ਸਨਬੰਧੀ ਜਾਪਦਾ ਹੈ, ਤੇਰੀ ਹਰ ਤਰ੍ਹਾਂ ਪਾਲਣਾ ਕੀਤੀ ਜਾਂਦੀ ਹੈ। ਪਰ ਜਦੋਂ ਉਸ ਜੀਵਾਤਮਾ ਤੋਂ ਤੂੰ ਵਿਛੁੜ ਜਾਂਦੀ ਹੈਂ ਤਦੋਂ ਤੂੰ ਮਿੱਟੀ ਵਿਚ ਰੁਲ ਜਾਂਦੀ ਹੈਂ ॥੩॥nullnullnullਹੇ ਨਾਨਕ! (ਆਖ-ਜੀਵਾਤਮਾ ਦੇ ਕੀਹ ਵੱਸ? ਪਰਮਾਤਮਾ) ਮਨੁੱਖ ਸਰੀਰ ਬਣਾ ਕੇ (ਜੀਵਾਤਮਾ ਤੇ ਕਾਂਇਆਂ ਦਾ ਜੋੜ ਜੋੜਦਾ ਹੈ) ਜੋੜ ਕੇ ਫਿਰ ਵਿਛੋੜ ਵੀ ਦੇਂਦਾ ਹੈ। ਕਾਂਇਆਂ ਵਿਚੋਂ ਉਪਰਾਮ ਹੋ ਕੇ ਤੁਰ ਜਾਣ ਵਾਲਾ ਜੀਵਾਤਮਾ (ਆਪਣੇ ਆਪ) ਨਾਹ ਮਰਦਾ ਹੈ ਨਾਹ ਜੰਮਦਾ (ਉਹ ਤਾਂ ਪਰਮਾਤਮਾ ਦੇ) ਹੁਕਮ ਵਿਚ ਬੱਝਾ ਹੋਇਆ (ਕਾਂਇਆਂ ਵਿਚ ਆਉਣ ਤੇ ਫਿਰ ਇਸ ਵਿਚੋਂ ਚਲੇ ਜਾਣ ਦੀ) ਕਾਰ ਕਰਦਾ ਹੈ।(ਜੀਵਾਤਮਾ ਤੇ ਕਾਂਇਆਂ ਨੂੰ ਜੋੜਨ ਵਿਛੋੜਨ ਦੀ) ਆਪਣੀ ਅਜਬ ਖੇਡ ਨੂੰ ਪਰਮਾਤਮਾ ਆਪ ਹੀ ਜਾਣਦਾ ਹੈ ॥੪॥੩੧॥੮੨॥