Hukumnama - Ang 394.1
Meethee Aagiaa Pir Kee Laagee || in Raag Asa
In Gurmukhi
ਆਸਾ ਮਹਲਾ ੫ ॥
ਮੀਠੀ ਆਗਿਆ ਪਿਰ ਕੀ ਲਾਗੀ ॥
ਸਉਕਨਿ ਘਰ ਕੀ ਕੰਤਿ ਤਿਆਗੀ ॥
ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥
ਮਨ ਮੇਰੇ ਕੀ ਤਪਤਿ ਹਰੀ ॥੧॥
ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥
ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥
ਹਉ ਬੰਦੀ ਪ੍ਰਿਅ ਖਿਜਮਤਦਾਰ ॥
ਓਹੁ ਅਬਿਨਾਸੀ ਅਗਮ ਅਪਾਰ ॥
ਲੇ ਪਖਾ ਪ੍ਰਿਅ ਝਲਉ ਪਾਏ ॥
ਭਾਗਿ ਗਏ ਪੰਚ ਦੂਤ ਲਾਵੇ ॥੨॥
ਨਾ ਮੈ ਕੁਲੁ ਨਾ ਸੋਭਾਵੰਤ ॥
ਕਿਆ ਜਾਨਾ ਕਿਉ ਭਾਨੀ ਕੰਤ ॥
ਮੋਹਿ ਅਨਾਥ ਗਰੀਬ ਨਿਮਾਨੀ ॥
ਕੰਤ ਪਕਰਿ ਹਮ ਕੀਨੀ ਰਾਨੀ ॥੩॥
ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥
ਸੂਖ ਸਹਜ ਮੇਰਾ ਧਨੁ ਸੋਹਾਗਾ ॥
ਕਹੁ ਨਾਨਕ ਮੋਰੀ ਪੂਰਨ ਆਸਾ ॥
ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥
Phonetic English
Aasaa Mehalaa 5 ||
Meethee Aagiaa Pir Kee Laagee ||
Soukan Ghar Kee Kanth Thiaagee ||
Pria Sohaagan Seegaar Karee ||
Man Maerae Kee Thapath Haree ||1||
Bhalo Bhaeiou Pria Kehiaa Maaniaa ||
Sookh Sehaj Eis Ghar Kaa Jaaniaa || Rehaao ||
Ho Bandhee Pria Khijamathadhaar ||
Ouhu Abinaasee Agam Apaar ||
Lae Pakhaa Pria Jhalo Paaeae ||
Bhaag Geae Panch Dhooth Laavae ||2||
Naa Mai Kul Naa Sobhaavanth ||
Kiaa Jaanaa Kio Bhaanee Kanth ||
Mohi Anaathh Gareeb Nimaanee ||
Kanth Pakar Ham Keenee Raanee ||3||
Jab Mukh Preetham Saajan Laagaa ||
Sookh Sehaj Maeraa Dhhan Sohaagaa ||
Kahu Naanak Moree Pooran Aasaa ||
Sathigur Maelee Prabh Gunathaasaa ||4||1||95||
English Translation
Aasaa, Fifth Mehl:
The Order of my Husband Lord seems so sweet to me.
My Husband Lord has driven out the one who was my rival.
My Beloved Husband has decorated me, His happy soul-bride.
He has quieted the burning thirst of my mind. ||1||
It is good that I submitted to the Will of my Beloved Lord.
I have realized celestial peace and poise within this home of mine. ||Pause||
I am the hand-maiden, the attendant of my Beloved Lord.
He is eternal and imperishable, inaccessible and infinite.
Holding the fan, sitting at His Feet, I wave it over my Beloved.
The five demons who tortured me have run away. ||2||
I am not from a noble family, and I am not beautiful.
What do I know? Why am I pleasing to my Beloved?
I am a poor orphan, destitute and dishonored.
My Husband took me in, and made me His queen. ||3||
When I saw my Beloved's face before me,
I became so happy and peaceful; my married life was blessed.
Says Nanak, my desires are fulfilled.
The True Guru has united me with God, the treasure of excellence. ||4||1||95||
Punjabi Viakhya
nullnullnullnull(ਹੇ ਸਖੀ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਮੈਨੂੰ ਪ੍ਰਭੂ-ਪਤੀ ਦੀ ਰਜ਼ਾ ਮਿੱਠੀ ਲੱਗ ਰਹੀ ਹੈ (ਤਦੋਂ ਤੋਂ) ਪ੍ਰਭੂ-ਪਤੀ ਨੇ ਮੇਰਾ ਹਿਰਦਾ-ਘਰ ਮੱਲ ਕੇ ਬੈਠੀ ਮੇਰੀ ਸੌਂਕਣ (ਮਾਇਆ) ਤੋਂ ਖ਼ਲਾਸੀ ਕਰਾ ਦਿੱਤੀ ਹੈ। ਪਿਆਰੇ ਨੇ ਸੁਹਾਗਣ ਬਣਾ ਕੇ ਮੈਨੂੰ (ਮੇਰੇ ਆਤਮਕ ਜੀਵਨ ਨੂੰ) ਸੁੰਦਰ ਬਣਾ ਦਿੱਤਾ ਹੈ, ਤੇ ਮੇਰੇ ਮਨ ਦੀ (ਤ੍ਰਿਸ਼ਨਾ ਦੀ) ਤਪਸ਼ ਦੂਰ ਕਰ ਦਿੱਤੀ ਹੈ ॥੧॥null(ਹੇ ਸਖੀ!) ਮੇਰੇ ਭਾਗ ਜਾਗ ਪਏ ਹਨ (ਕਿ ਗੁਰੂ ਦੀ ਕਿਰਪਾ ਨਾਲ) ਮੈਂ ਪਿਆਰੇ (ਪ੍ਰਭੂ-ਪਤੀ) ਦੀ ਰਜ਼ਾ (ਮਿੱਠੀ ਕਰ ਕੇ) ਮੰਨਣੀ ਸ਼ੁਰੂ ਕਰ ਦਿੱਤੀ ਹੈ, ਹੁਣ ਮੇਰੇ ਇਸ ਹਿਰਦੇ-ਘਰ ਵਿਚ ਵੱਸਦੇ ਸੁਖ ਤੇ ਆਤਮਕ ਅਡੋਲਤਾ ਨਾਲ ਮੇਰੀ ਡੂੰਘੀ ਸਾਂਝ ਬਣ ਗਈ ਹੈ ਰਹਾਉ॥nullnullnull(ਹੇ ਸਖੀ! ਹੁਣ) ਮੈਂ ਪਿਆਰੇ ਪ੍ਰਭੂ-ਪਤੀ ਦੀ ਦਾਸੀ ਬਣ ਗਈ ਹਾਂ ਸੇਵਾਦਾਰਨੀ ਬਣ ਗਈ ਹਾਂ। (ਹੇ ਸਖੀ! ਮੇਰਾ) ਉਹ (ਪਤੀ) ਕਦੇ ਮਰਨ ਵਾਲਾ ਨਹੀਂ, ਅਪਹੁੰਚ ਤੇ ਬੇਅੰਤ ਹੈ। (ਹੇ ਸਖੀ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਪੱਖਾ (ਹੱਥ ਵਿਚ) ਫੜ ਕੇ ਉਸ ਦੇ ਪੈਰਾਂ ਵਿਚ ਖਲੋ ਕੇ ਮੈਂ ਉਸ ਪਿਆਰੇ ਨੂੰ ਝੱਲਦੀ ਰਹਿੰਦੀ ਹਾਂ (ਤਦੋਂ ਤੋਂ ਮੇਰੇ ਆਤਮਕ ਜੀਵਨ ਦੀਆਂ ਜੜ੍ਹਾਂ) ਕੱਟਣ ਵਾਲੇ ਕਾਮਾਦਿਕ ਪੰਜੇ ਵੈਰੀ ਭੱਜ ਗਏ ਹਨ ॥੨॥nullnullnull(ਹੇ ਸਖੀ!) ਨਾਹ ਮੇਰਾ ਕੋਈ ਉੱਚਾ ਖ਼ਾਨਦਾਨ ਹੈ, ਨਾਹ (ਕਿਸੇ ਗੁਣਾਂ ਦੀ ਬਰਕਤਿ ਨਾਲ) ਮੈਂ ਸੋਭਾ ਦੀ ਮਾਲਕ ਹਾਂ, ਮੈਨੂੰ ਪਤਾ ਨਹੀਂ ਮੈਂ ਕਿਵੇਂ ਪ੍ਰਭੂ-ਪਤੀ ਨੂੰ ਚੰਗੀ ਲੱਗ ਰਹੀ ਹਾਂ। (ਹੇ ਸਖੀ! ਇਹ ਗੁਰੂ ਪਾਤਿਸ਼ਾਹ ਦੀ ਹੀ ਮੇਹਰ ਹੈ ਕਿ) ਮੈਨੂੰ ਅਨਾਥ ਨੂੰ ਗ਼ਰੀਬਣੀ ਨੂੰ ਨਿਮਾਣੀ ਨੂੰ ਕੰਤ-ਪ੍ਰਭੂ ਨੇ (ਬਾਹੋਂ) ਫੜ ਕੇ ਆਪਣੀ ਰਾਣੀ ਬਣਾ ਲਿਆ ਹੈ ॥੩॥nullnullnull(ਹੇ ਸਹੇਲੀਏ! ਜਦੋਂ ਤੋਂ) ਮੈਨੂੰ ਮੇਰਾ ਸੱਜਣ ਪ੍ਰੀਤਮ ਮਿਲਿਆ ਹੈ, ਮੇਰੇ ਅੰਦਰ ਆਨੰਦ ਬਣ ਰਿਹਾ ਹੈ ਆਤਮਕ ਅਡੋਲਤਾ ਪੈਦਾ ਹੋ ਗਈ ਹੈ, ਮੇਰੇ ਭਾਗ ਜਾਗ ਪਏ ਹਨ। ਨਾਨਕ ਆਖਦਾ ਹੈ- (ਹੇ ਸਹੇਲੀਏ! ਪ੍ਰਭੂ-ਪਤੀ ਦੇ ਮਿਲਾਪ ਦੀ) ਮੇਰੀ ਆਸ ਪੂਰੀ ਹੋ ਗਈ ਹੈ, ਸਤਿਗੁਰੂ ਨੇ ਹੀ ਮੈਨੂੰ ਗੁਣਾਂ ਦੇ ਖ਼ਜ਼ਾਨੇ ਉਸ ਪ੍ਰਭੂ ਨਾਲ ਮਿਲਾਇਆ ਹੈ ॥੪॥੧॥੯੫॥