Hukumnama - Ang 396

Sathigur Saachai Dheeaa Bhaej || in Raag Asa

In Gurmukhi

ਆਸਾ ਮਹਲਾ ੫ ॥
ਸਤਿਗੁਰ ਸਾਚੈ ਦੀਆ ਭੇਜਿ ॥
ਚਿਰੁ ਜੀਵਨੁ ਉਪਜਿਆ ਸੰਜੋਗਿ ॥
ਉਦਰੈ ਮਾਹਿ ਆਇ ਕੀਆ ਨਿਵਾਸੁ ॥
ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥
ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥
ਮਿਟਿਆ ਸੋਗੁ ਮਹਾ ਅਨੰਦੁ ਥੀਆ ॥
ਗੁਰਬਾਣੀ ਸਖੀ ਅਨੰਦੁ ਗਾਵੈ ॥
ਸਾਚੇ ਸਾਹਿਬ ਕੈ ਮਨਿ ਭਾਵੈ ॥੨॥
ਵਧੀ ਵੇਲਿ ਬਹੁ ਪੀੜੀ ਚਾਲੀ ॥
ਧਰਮ ਕਲਾ ਹਰਿ ਬੰਧਿ ਬਹਾਲੀ ॥
ਮਨ ਚਿੰਦਿਆ ਸਤਿਗੁਰੂ ਦਿਵਾਇਆ ॥
ਭਏ ਅਚਿੰਤ ਏਕ ਲਿਵ ਲਾਇਆ ॥੩॥
ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥
ਬੁਲਾਇਆ ਬੋਲੈ ਗੁਰ ਕੈ ਭਾਣਿ ॥
ਗੁਝੀ ਛੰਨੀ ਨਾਹੀ ਬਾਤ ॥
ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥

Phonetic English

Aasaa Mehalaa 5 ||
Sathigur Saachai Dheeaa Bhaej ||
Chir Jeevan Oupajiaa Sanjog ||
Oudharai Maahi Aae Keeaa Nivaas ||
Maathaa Kai Man Bahuth Bigaas ||1||
Janmiaa Pooth Bhagath Govindh Kaa ||
Pragattiaa Sabh Mehi Likhiaa Dhhur Kaa || Rehaao ||
Dhasee Maasee Hukam Baalak Janam Leeaa ||
Mittiaa Sog Mehaa Anandh Thheeaa ||
Gurabaanee Sakhee Anandh Gaavai ||
Saachae Saahib Kai Man Bhaavai ||2||
Vadhhee Vael Bahu Peerree Chaalee ||
Dhharam Kalaa Har Bandhh Behaalee ||
Man Chindhiaa Sathiguroo Dhivaaeiaa ||
Bheae Achinth Eaek Liv Laaeiaa ||3||
Jio Baalak Pithaa Oopar Karae Bahu Maan ||
Bulaaeiaa Bolai Gur Kai Bhaan ||
Gujhee Shhannee Naahee Baath ||
Gur Naanak Thuthaa Keenee Dhaath ||4||7||101||

English Translation

Aasaa, Fifth Mehl:
The True Guru has truly given a child.
The long-lived one has been born to this destiny.
He came to acquire a home in the womb,
And his mother's heart is so very glad. ||1||
A son is born - a devotee of the Lord of the Universe.
This pre-ordained destiny has been revealed to all. ||Pause||
In the tenth month, by the Lord's Order, the baby has been born.
Sorrow is dispelled, and great joy has ensued.
The companions blissfully sing the songs of the Guru's Bani.
This is pleasing to the Lord Master. ||2||
The vine has grown, and shall last for many generations.
The Power of the Dharma has been firmly established by the Lord.
That which my mind wishes for, the True Guru has granted.
I have become carefree, and I fix my attention on the One Lord. ||3||
As the child places so much faith in his father,
I speak as it pleases the Guru to have me speak.
This is not a hidden secret;
Guru Nanak, greatly pleased, has bestowed this gift. ||4||7||101||

Punjabi Viakhya

nullnullnullnull(ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਗੁਰੂ (ਨਾਨਕ) ਨੂੰ (ਜਗਤ ਵਿਚ) ਘੱਲਿਆ ਹੈ ਉਸ ਦੀ ਸੰਗਤ (ਦੀ ਬਰਕਤਿ) ਨਾਲ (ਸਿੱਖਾਂ ਦੇ ਹਿਰਦੇ ਵਿਚ) ਅਟੱਲ ਆਤਮਕ ਜੀਵਨ ਪੈਦਾ ਹੋ ਰਿਹਾ ਹੈ। (ਹੇ ਭਾਈ! ਜਿਵੇਂ ਜਦੋਂ ਮਾਂ ਦੇ) ਪੇਟ ਵਿਚ (ਬੱਚਾ) ਆ ਨਿਵਾਸ ਕਰਦਾ ਹੈ ਤਾਂ ਮਾਂ ਦੇ ਮਨ ਵਿਚ ਬਹੁਤ ਖ਼ੁਸ਼ੀ ਪੈਦਾ ਹੁੰਦੀ ਹੈ (ਤਿਵੇਂ ਸਿੱਖ ਦੇ ਅੰਦਰ ਅਟੱਲ ਆਤਮਕ ਜੀਵਨ ਆਨੰਦ ਪੈਦਾ ਕਰਦਾ ਹੈ) ॥੧॥null(ਹੇ ਭਾਈ! ਗੁਰੂ ਨਾਨਕ) ਪਰਮਾਤਮਾ ਦਾ ਭਗਤ ਜੰਮਿਆ (ਪਰਮਾਤਮਾ ਦਾ) ਪੁੱਤਰ ਜੰਮਿਆ (ਉਸ ਦੀ ਬਰਕਤਿ ਨਾਲ ਉਸ ਦੀ ਸਰਨ ਆਉਣ ਵਾਲੇ) ਸਾਰੇ ਜੀਵਾਂ ਦੇ ਅੰਦਰ ਧੁਰ-ਦਰਗਾਹ ਦਾ (ਸੇਵਾ-ਭਗਤੀ ਦਾ) ਲੇਖ ਉੱਘੜ ਰਿਹਾ ਹੈ ਰਹਾਉ॥nullnullnull(ਹੇ ਭਾਈ! ਜਿਵੇਂ ਜਿਸ ਘਰ ਵਿਚ) ਪਰਮਾਤਮਾ ਦੇ ਹੁਕਮ ਅਨੁਸਾਰ ਦਸੀਂ ਮਹੀਨੀਂ ਪੁੱਤਰ ਜੰਮਦਾ ਹੈ (ਤਾਂ ਉਸ ਘਰ ਵਿਚੋਂ) ਗ਼ਮ ਮਿਟ ਜਾਂਦਾ ਹੈ ਤੇ ਬੜਾ ਉਤਸ਼ਾਹ ਹੁੰਦਾ ਹੈ; (ਤਿਵੇਂ ਜੇਹੜੀ ਸਤ-ਸੰਗਣ) ਸਹੇਲੀ ਗੁਰੂ ਦੀ ਸਿਫ਼ਤ-ਸਾਲਾਹ ਦੀ ਬਾਣੀ ਗਾਂਦੀ ਹੈ ਉਹ ਆਤਮਕ ਆਨੰਦ ਮਾਣਦੀ ਹੈ ਤੇ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਮਨ ਵਿਚ ਪਿਆਰੀ ਲੱਗਦੀ ਹੈ ॥੨॥nullnullnull(ਹੇ ਭਾਈ! ਜੇਹੜੇ ਵਡ-ਭਾਗੀ ਮਨੁੱਖ ਗੁਰੂ ਦੀ ਸੰਗਤ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤ ਜੋੜਦੇ ਹਨ ਉਹ ਚਿੰਤਾ ਤੋਂ ਰਹਿਤ ਹੋ ਜਾਂਦੇ ਹਨ ਸਤਿਗੁਰੂ ਉਹਨਾਂ ਨੂੰ ਮਨ-ਇੱਛਤ ਫਲ ਦੇਂਦਾ ਹੈ, ਗੁਰੂ ਉਹਨਾਂ ਗੁਰਸਿੱਖਾਂ ਵਿਚ ਪਰਮਾਤਮਾ ਦੀ ਧਰਮ-ਸੱਤਿਆ ਪੱਕੀ ਕਰ ਕੇ ਟਿਕਾ ਦੇਂਦਾ ਹੈ, ਇਹ ਗੁਰਸਿੱਖ ਹੀ (ਗੁਰੂ ਦੀ ਪਰਮਾਤਮਾ ਦੀ) ਵਧ-ਰਹੀ ਵੇਲ ਹਨ ਚੱਲ-ਰਹੀ ਪੀੜ੍ਹੀ ਹਨ ॥੩॥nullnullnull(ਹੇ ਭਾਈ!) ਹੁਣ ਇਹ ਕੋਈ ਲੁਕੀ-ਛਿਪੀ ਗੱਲ ਨਹੀਂ ਹੈ (ਹਰ ਕੋਈ ਜਾਣਦਾ ਹੈ ਕਿ ਜਿਸ ਮਨੁੱਖ ਉੱਤੇ) ਗੁਰੂ ਨਾਨਕ ਦਇਆਵਾਨ ਹੁੰਦਾ ਹੈ (ਜਿਸ ਨੂੰ ਨਾਮਿ ਦੀ) ਦਾਤਿ ਦੇਂਦਾ ਹੈ ਉਹ ਜੋ ਕੁਝ ਬੋਲਦਾ ਹੈ ਗੁਰੂ ਦਾ ਪ੍ਰੇਰਿਆ ਹੋਇਆ ਗੁਰੂ ਦੀ ਰਜ਼ਾ ਵਿਚ ਹੀ ਬੋਲਦਾ ਹੈ (ਉਹ ਆਪਣੇ ਗੁਰੂ ਉੱਤੇ ਇਉਂ ਫ਼ਖ਼ਰ ਕਰਦਾ ਹੈ) ਜਿਵੇਂ ਕੋਈ ਪੁੱਤਰ ਆਪਣੇ ਪਿਉ ਉੱਤੇ ਮਾਣ ਕਰਦਾ ਹੈ (ਉਹ ਸਿੱਖ ਗੁਰੂ ਪਾਸੋਂ ਸਹਾਇਤਾ ਦੀ ਉਵੇਂ ਆਸ ਰੱਖਦਾ ਹੈ ਜਿਵੇਂ ਪੁੱਤਰ ਪਿਉ ਪਾਸੋਂ) ॥੪॥੭॥੧੦੧॥