Hukumnama - Ang 397.2
Laakh Bhagath Aaraadhhehi Japathae Peeo Peeo || in Raag Asa
In Gurmukhi
ਆਸਾ ਮਹਲਾ ੫ ॥
ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥
ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥
ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥
ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥
ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥
ਨਾਮ ਬਿਹੂਨੜਿਆ ਸੇ ਮਰਨ੍ਹ੍ਹਿ ਵਿਸੂਰਿ ਵਿਸੂਰਿ ॥੨॥
ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥
ਵਿਸਰਿਆ ਜਿਨ੍ਹ੍ਹਾ ਨਾਮੁ ਤਿਨਾੜਾ ਹਾਲੁ ਕਉਣੁ ॥੩॥
ਜੈਸੇ ਪਸੁ ਹਰ੍ਹ੍ਹਿਆਉ ਤੈਸਾ ਸੰਸਾਰੁ ਸਭ ॥
ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥
Phonetic English
Aasaa Mehalaa 5 ||
Laakh Bhagath Aaraadhhehi Japathae Peeo Peeo ||
Kavan Jugath Maelaavo Niragun Bikhee Jeeo ||1||
Thaeree Ttaek Govindh Gupaal Dhaeiaal Prabh ||
Thoon Sabhanaa Kae Naathh Thaeree Srisatt Sabh ||1|| Rehaao ||
Sadhaa Sehaaee Santh Paekhehi Sadhaa Hajoor ||
Naam Bihoonarriaa Sae Maranih Visoor Visoor ||2||
Dhaas Dhaasathan Bhaae Mittiaa Thinaa Goun ||
Visariaa Jinhaa Naam Thinaarraa Haal Koun ||3||
Jaisae Pas Harihaaao Thaisaa Sansaar Sabh ||
Naanak Bandhhan Kaatt Milaavahu Aap Prabh ||4||4||106||
English Translation
Aasaa, Fifth Mehl:
Tens of thousands of devotees worship and adore You, chanting, ""Beloved, Beloved.""
How shall You unite me, the worthless and corrupt soul, with Yourself. ||1||
You are my Support, O Merciful God, Lord of the Universe, Sustainer of the World.
You are the Master of all; the entire creation is Yours. ||1||Pause||
You are the constant help and support of the Saints, who behold You Ever-present.
Those who lack the Naam, the Name of the Lord, shall die, engulfed in sorrow and pain. ||2||
Those servants, who lovingly perform the Lord's service, are freed from the cycle of reincarnation.
What shall be the fate of those who forget the Naam? ||3||
As are the cattle which have strayed, so is the entire world.
O God, please cut away Nanak's bonds, and unite him with Yourself. ||4||4||106||
Punjabi Viakhya
nullnullਹੇ ਪ੍ਰਭੂ! ਤੇਰੇ ਲੱਖਾਂ ਹੀ ਭਗਤ ਤੈਨੂੰ 'ਪਿਆਰਾ, ਪਿਆਰਾ' ਆਖ ਕੇ ਤੇਰਾ ਨਾਮ ਜਪਦੇ ਹਨ ਤੇਰੀ ਅਰਾਧਨਾ ਕਰਦੇ ਹਨ (ਉਹਨਾਂ ਦੇ ਸਾਹਮਣੇ ਮੈਂ ਤਾਂ) ਗੁਣ-ਹੀਣ ਵਿਕਾਰੀ ਜੀਵ ਹਾਂ, (ਹੇ ਪ੍ਰਭੂ!) ਮੈਂ ਤੈਨੂੰ ਕਿਸ ਤਰੀਕੇ ਨਾਲ ਮਿਲਾਂ? ॥੧॥nullਹੇ ਗੋਵਿੰਦ! ਹੇ ਗੁਪਾਲ! ਹੇ ਦਇਆਲ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ। ਤੂੰ ਸਭ ਜੀਵਾਂ ਦਾ ਖਸਮ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਪੈਦਾ ਕੀਤੀ ਹੋਈ ਹੈ ॥੧॥ ਰਹਾਉ ॥nullਹੇ ਪ੍ਰਭੂ! ਤੂੰ ਆਪਣੇ ਸੰਤਾਂ ਦੀ ਸਹਾਇਤਾ ਕਰਨ ਵਾਲਾ ਹੈਂ ਤੇਰੇ ਸੰਤ ਤੈਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ, ਪਰ ਜੇਹੜੇ (ਭਾਗ-ਹੀਣ ਤੇਰੇ) ਨਾਮ ਤੋਂ ਵਾਂਜੇ ਹੋਏ ਹਨ ਉਹ (ਵਿਕਾਰਾਂ ਵਿਚ ਹੀ) ਝੁਰ ਝੁਰ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ ॥੨॥nullਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਦਾਸਾਂ ਦਾ ਦਾਸ ਹੋਣ ਦੇ ਭਾਵ ਵਿਚ ਟਿਕੇ ਰਹਿੰਦੇ ਹਨ ਉਹਨਾਂ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਪਰ ਜਿਨ੍ਹਾਂ (ਮੰਦ-ਭਾਗੀਆਂ) ਨੂੰ ਤੇਰਾ ਨਾਮ ਭੁੱਲਾ ਰਹਿੰਦਾ ਹੈ ਉਹਨਾਂ ਦਾ ਹਾਲ ਭੈੜਾ ਹੀ ਟਿਕਿਆ ਰਹਿੰਦਾ ਹੈ ॥੩॥null(ਹੇ ਭਾਈ!) ਜਿਵੇਂ ਖੁਲ੍ਹਾ ਰਹਿ ਕੇ ਹਰੀਆਂ ਖੇਤੀਆਂ ਚੁਗਣ ਵਾਲਾ ਕੋਈ ਪਸ਼ੂ (ਅਵਾਰਾ ਭੌਂਦਾ ਫਿਰਦਾ) ਹੈ ਤਿਵੇਂ ਸਾਰਾ ਜਗਤ (ਵਿਕਾਰਾਂ ਪਿੱਛੇ ਭਟਕ ਰਿਹਾ ਹੈ)। ਹੇ ਨਾਨਕ! (ਆਖ-) ਹੇ ਪ੍ਰਭੂ! (ਮੇਰੇ ਵਿਕਾਰਾਂ ਵਾਲੇ) ਬੰਧਨ ਕੱਟ ਕੇ ਮੈਨੂੰ ਤੂੰ ਆਪ ਆਪਣੇ ਚਰਨਾਂ ਵਿਚ ਜੋੜੀ ਰੱਖ ॥੪॥੪॥੧੦੬॥