Hukumnama - Ang 398.1

Kiaa Sovehi Naam Visaar Gaafal Gehiliaa || in Raag Asa

In Gurmukhi

ਆਸਾ ਮਹਲਾ ੫ ॥
ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
ਕਿਤੀ ਇਤੁ ਦਰੀਆਇ ਵੰਞਨ੍ਹ੍ਹਿ ਵਹਦਿਆ ॥੧॥
ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥

Phonetic English

Aasaa Mehalaa 5 ||
Kiaa Sovehi Naam Visaar Gaafal Gehiliaa ||
Kithanaee Eith Dhareeaae Vannjanih Vehadhiaa ||1||
Bohithharraa Har Charan Man Charr Langheeai ||
Aath Pehar Gun Gaae Saadhhoo Sangeeai ||1|| Rehaao ||
Bhogehi Bhog Anaek Vin Naavai Sunnjiaa ||
Har Kee Bhagath Binaa Mar Mar Runniaa ||2||
Kaparr Bhog Sugandhh Than Maradhan Maalanaa ||
Bin Simaran Than Shhaar Sarapar Chaalanaa ||3||
Mehaa Bikham Sansaar Viralai Paekhiaa ||
Shhoottan Har Kee Saran Laekh Naanak Laekhiaa ||4||8||110||

English Translation

Aasaa, Fifth Mehl:
Why are you sleeping, and forgetting the Name, O careless and foolish mortal?
So many have been washed away and carried off by this river of life. ||1||
O mortal, get aboard the boat of the Lord's Lotus Feet, and cross over.
Twenty-four hours a day, sing the Glorious Praises of the Lord, in the Saadh Sangat, the Company of the Holy. ||1||Pause||
You may enjoy various pleasures, but they are useless without the Name.
Without devotion to the Lord, you shall die in sorrow, again and again. ||2||
You may dress and eat and apply scented oils to your body,
But without the meditative remembrance of the Lord, your body shall surely turn to dust, and you shall have to depart. ||3||
How very treacherous is this world-ocean; how very few realize this!
Salvation rests in the Lord's Sanctuary; O Nanak, this is your pre-ordained destiny. ||4||8||110||

Punjabi Viakhya

nullnullਹੇ ਗ਼ਾਫ਼ਲ ਮਨ! ਹੇ ਬੇ-ਪਰਵਾਹ ਮਨ! ਪਰਮਾਤਮਾ ਦਾ ਨਾਮ ਭੁਲਾ ਕੇ ਕਿਉਂ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੌਂ ਰਿਹਾ ਹੈਂ? (ਵੇਖ, ਨਾਮ ਵਿਸਾਰ ਕੇ) ਅਨੇਕਾਂ ਹੀ ਜੀਵ ਇਸ (ਸੰਸਾਰ-) ਨਦੀ ਵਿਚ ਰੁੜ੍ਹਦੇ ਜਾ ਰਹੇ ਹਨ ॥੧॥nullਹੇ (ਮੇਰੇ) ਮਨ! ਪਰਮਾਤਮਾ ਦੇ ਚਰਨ ਇਕ ਸੋਹਣਾ ਜਿਹਾ ਜਹਾਜ਼ ਹਨ; (ਇਸ ਜਹਾਜ਼ ਵਿਚ) ਚੜ੍ਹ ਕੇ (ਸੰਸਾਰ-ਸਮੁੰਦਰ ਤੋਂ ਪਾਰ) ਲੰਘ ਜਾਈਦਾ ਹੈ (ਇਸ ਵਾਸਤੇ, ਹੇ ਮਨ!) ਗੁਰੂ ਦੀ ਸੰਗਤ ਵਿਚ ਰਹਿ ਕੇ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ ॥੧॥ ਰਹਾਉ ॥null(ਹੇ ਮਨ! ਮੋਹ ਦੀ ਨੀਂਦ ਵਿਚ ਸੁੱਤੇ ਹੋਏ ਜੀਵ ਦੁਨੀਆ ਦੇ) ਅਨੇਕਾਂ ਭੋਗ ਭੋਗਦੇ ਰਹਿੰਦੇ ਹਨ, ਪਰ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਜੀਵਨ ਵਲੋਂ ਖ਼ਾਲੀ ਰਹਿ ਜਾਂਦੇ ਹਨ। ਪਰਮਾਤਮਾ ਦੀ ਭਗਤੀ ਤੋਂ ਬਿਨਾ (ਅਜੇਹੇ ਜੀਵ) ਸਦਾ ਆਤਮਕ ਮੌਤ ਸਹੇੜ ਸਹੇੜ ਕੇ ਦੁੱਖੀ ਹੁੰਦੇ ਰਹਿੰਦੇ ਹਨ ॥੨॥null(ਹੇ ਮਨ!) ਵੇਖ, ਜੀਵ (ਸੋਹਣੇ ਸੋਹਣੇ) ਕੱਪੜੇ ਪਹਿਨਦੇ ਹਨ, ਸੁਆਦਲੇ ਪਦਾਰਥ ਖਾਂਦੇ ਹਨ, ਸਰੀਰ ਉਤੇ ਸੁਗੰਧੀ ਵਾਲੇ ਵਟਣੇ ਆਦਿਕ ਮਲਦੇ ਹਨ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਦਾ ਇਹ ਸਰੀਰ ਸੁਆਹ (ਸਮਾਨ ਹੀ ਰਹਿੰਦਾ) ਹੈ, ਇਸ ਸਰੀਰ ਨੇ ਤਾਂ ਆਖ਼ਰ ਜ਼ਰੂਰ ਨਾਸ ਹੋ ਜਾਣਾ ਹੈ ॥੩॥nullਹੇ ਨਾਨਕ! (ਆਖ-) ਕਿਸੇ ਵਿਰਲੇ (ਭਾਗਾਂ ਵਾਲੇ) ਨੇ ਵੇਖਿਆ ਹੈ ਕਿ ਇਹ ਸੰਸਾਰ-(ਸਮੁੰਦਰ) ਬੜਾ ਭਿਆਨਕ ਹੈ, ਪਰਮਾਤਮਾ ਦੀ ਸਰਨ ਪਿਆਂ ਹੀ ਇਸ ਵਿਚੋਂ ਬਚਾਉ ਹੁੰਦਾ ਹੈ। (ਓਹੀ ਬਚਦਾ ਹੈ ਜਿਸ ਦੇ ਮੱਥੇ ਉੱਤੇ ਪ੍ਰਭੂ-ਨਾਮ ਦੇ ਸਿਮਰਨ ਦਾ) ਲੇਖ ਲਿਖਿਆ ਹੋਇਆ ਹੈ ॥੪॥੮॥੧੧੦॥