Hukumnama - Ang 398.2

Koe N Kis Hee Sang Kaahae Garabeeai || in Raag Asa

In Gurmukhi

ਆਸਾ ਮਹਲਾ ੫ ॥
ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥
ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥
ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥
ਦੇਖਿ ਤੁਮ੍ਹ੍ਹਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥
ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨਦ਼ ॥
ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨਦ਼ ॥੨॥
ਜੇਤੇ ਮਾਇਆ ਰੰਗ ਤੇਤ ਪਛਾਵਿਆ ॥
ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥
ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥
ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥

Phonetic English

Aasaa Mehalaa 5 ||
Koe N Kis Hee Sang Kaahae Garabeeai ||
Eaek Naam Aadhhaar Bhoujal Tharabeeai ||1||
Mai Gareeb Sach Ttaek Thoon Maerae Sathigur Poorae ||
Dhaekh Thumhaaraa Dharasano Maeraa Man Dhheerae ||1|| Rehaao ||
Raaj Maal Janjaal Kaaj N Kithai Ganuo ||
Har Keerathan Aadhhaar Nihachal Eaehu Dhhanuo ||2||
Jaethae Maaeiaa Rang Thaeth Pashhaaviaa ||
Sukh Kaa Naam Nidhhaan Guramukh Gaaviaa ||3||
Sachaa Gunee Nidhhaan Thoon Prabh Gehir Ganbheerae ||
Aas Bharosaa Khasam Kaa Naanak Kae Jeearae ||4||9||111||

English Translation

Aasaa, Fifth Mehl:
No one is anyone's companion; why take any pride in others?
With the Support of the One Name, this terrible world-ocean is crossed over. ||1||
You are the True Support of me, the poor mortal, O my Perfect True Guru.
Gazing upon the Blessed Vision of Your Darshan, my mind is encouraged. ||1||Pause||
Royal powers, wealth, and worldly involvements are of no use at all.
The Kirtan of the Lord's Praise is my Support; this wealth is everlasting. ||2||
As many as are the pleasures of Maya, so many are the shadows they leave.
The Gurmukhs sing of the Naam, the treasure of peace. ||3||
You are the True Lord, the treasure of excellence; O God, You are deep and unfathomable.
The Lord Master is the hope and support of Nanak's mind. ||4||9||111||

Punjabi Viakhya

nullnull(ਹੇ ਮੇਰੀ ਜਿੰਦੇ!) ਕੋਈ ਮਨੁੱਖ ਸਦਾ ਕਿਸੇ ਦੇ ਨਾਲ ਨਹੀਂ ਨਿਭਦਾ (ਇਸ ਵਾਸਤੇ ਸੰਬੰਧੀ ਆਦਿਕਾਂ ਦਾ) ਕੋਈ ਮਾਣ ਨਹੀਂ ਕਰਨਾ ਚਾਹੀਦਾ। ਸਿਰਫ਼ ਪਰਮਾਤਮਾ ਦਾ ਨਾਮ ਹੀ (ਅਸਲ) ਆਸਰਾ ਹੈ (ਨਾਮ ਦੇ ਆਸਰੇ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ॥੧॥nullਹੇ ਮੇਰੇ ਪੂਰੇ ਸਤਿਗੁਰੂ (ਪ੍ਰਭੂ)! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਮੈਂ ਗਰੀਬ ਦਾ ਤੂੰ ਹੀ ਸਹਾਰਾ ਹੈਂ। ਤੇਰਾ ਦਰਸਨ ਕਰ ਕੇ ਮੇਰਾ ਮਨ (ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕਣ ਲਈ) ਧੀਰਜ ਫੜਦਾ ਹੈ ॥੧॥ ਰਹਾਉ ॥null(ਹੇ ਜਿੰਦੇ!) ਦੁਨੀਆ ਦੀ ਪਾਤਿਸ਼ਾਹੀ ਤੇ ਧਨ-ਪਦਾਰਥ ਮਨ ਨੂੰ ਮੋਹੀ ਰੱਖਦੇ ਹਨ, (ਇਸ ਰਾਜ-ਮਾਲ ਨੂੰ ਆਖ਼ਰ) ਕਿਸੇ ਕੰਮ ਆਉਂਦਾ ਨਾਹ ਸਮਝ। ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਜਿੰਦ ਦਾ ਅਸਲੀ ਆਸਰਾ ਹੈ, ਇਹੀ ਸਦਾ ਕਾਇਮ ਰਹਿਣ ਵਾਲਾ ਧਨ ਹੈ ॥੨॥null(ਹੇ ਜਿੰਦੇ!) ਮਾਇਆ ਦੇ ਜਿਤਨੇ ਭੀ ਰੰਗ-ਤਮਾਸ਼ੇ ਹਨ ਉਹ ਸਾਰੇ ਪਰਛਾਵੇਂ ਵਾਂਗ ਢਲ ਜਾਣ ਵਾਲੇ ਹਨ, ਪਰਮਾਤਮਾ ਦਾ ਨਾਮ ਹੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, ਇਹ ਨਾਮ ਗੁਰੂ ਦੀ ਸਰਨ ਪੈ ਕੇ ਹੀ ਸਲਾਹਿਆ ਜਾ ਸਕਦਾ ਹੈ ॥੩॥nullਹੇ ਪ੍ਰਭੂ! ਤੂੰ ਡੂੰਘਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ। ਹੇ ਨਾਨਕ ਦੀ ਜਿੰਦੇ! ਇਸ ਖਸਮ-ਪ੍ਰਭੂ ਦੀ ਹੀ (ਤੋੜ ਨਿਭਣ ਵਾਲੇ ਸਾਥ ਦੀ) ਆਸ ਰੱਖ, ਖਸਮ-ਪ੍ਰਭੂ ਦਾ ਹੀ ਭਰੋਸਾ ਰੱਖ ॥੪॥੯॥੧੧੧॥